Punjab News : ਔਰਤਾਂ ਲਈ ਸਰਕਾਰ ਨੇ ਚੁੱਕਿਆ ਵੱਡਾ ਕਦਮ, ਹੁਣ ਨਹੀਂ ਹੋਵੇਗਾ ਇਹ ਕੰਮ

Punjab News

ਮਹਿਲਾਵਾਂ ਦੀ ਸੁਰੱਖਿਆ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਹੋਇਆ ਸਖ਼ਤ | Punjab News

  • ਕੰਪਨੀਆਂ ਵਿੱਚ ਰਾਤ ਦੀ ਡਿਊਟੀ ਕਰਨ ਵਾਲੀਆਂ ਮਹਿਲਾਵਾਂ ਕੈਬ ਚਾਲਕ ਨਾਲ ਨਹੀਂ ਜਾਣਗੀਆਂ ਇਕੱਲੀਆਂ | Punjab News

ਚੰਡੀਗੜ੍ਹ (ਐੱਮ ਕੇ ਸ਼ਾਇਨਾ) Punjab News : ਔਰਤਾਂ ਦੀ ਸੁਰੱਖਿਆ ਨੂੰ ਪਹਿਲ ਦਿੰਦਿਆਂ ਚੰਡੀਗੜ੍ਹ ਜ਼ਿਲ੍ਹਾ ਪ੍ਰਸ਼ਾਸਨ ਨੇ ਰਾਤ ਦੀਆਂ ਸ਼ਿਫਟਾਂ ਵਿੱਚ ਕੰਮ ਕਰਨ ਵਾਲੀਆਂ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਚੰਡੀਗੜ੍ਹ ਦੇ ਡੀਸੀ ਵਿਨੈ ਪ੍ਰਤਾਪ ਸਿੰਘ ਵੱਲੋਂ ਭਾਰਤੀ ਸਿਵਲ ਸੁਰੱਖਿਆ ਕੋਡ (ਬੀ.ਐੱਨ.ਐੱਸ.ਐੱਸ.) 163 ਦੇ ਤਹਿਤ ਦਿੱਤੇ ਗਏ ਹੁਕਮਾਂ ਮੁਤਾਬਕ ਰਾਤ ਦੀ ਸ਼ਿਫਟ ‘ਚ ਕੰਮ ਕਰਨ ਵਾਲੀਆਂ ਔਰਤਾਂ ਨੂੰ ਕੈਬ ਸੁਵਿਧਾ ਪ੍ਰਦਾਨ ਕਰਨ ਵਾਲੀਆਂ ਕੰਪਨੀਆਂ, ਕਾਲ ਸੈਂਟਰਾਂ ਅਤੇ ਹੋਰ ਸੰਸਥਾਵਾਂ ਨੂੰ ਸਖਤ ਨਿਯਮਾਂ ਦੀ ਪਾਲਣਾ ਕਰਨੀ ਹੋਵੇਗੀ। Punjab Government

ਇਨ੍ਹਾਂ ਹੁਕਮਾਂ ਦੇ ਤਹਿਤ ਸਾਰੀਆਂ ਕੰਪਨੀਆਂ ਨੂੰ ਆਪਣੇ ਕਰਮਚਾਰੀਆਂ, ਸੁਰੱਖਿਆ ਕਰਮਚਾਰੀਆਂ ਅਤੇ ਕੈਬ ਡਰਾਈਵਰਾਂ ਦਾ ਪੂਰਾ ਵੇਰਵਾ ਤਿਆਰ ਕਰਨਾ ਹੋਵੇਗਾ। ਇਸ ਦੇ ਨਾਲ ਹੀ ਮਾਨਤਾ ਪ੍ਰਾਪਤ ਏਜੰਸੀਆਂ ਤੋਂ ਹੀ ਸੁਰੱਖਿਆ ਕਰਮਚਾਰੀ ਅਤੇ ਹੋਰ ਠੇਕਾ ਆਧਾਰ ਸਟਾਫ਼ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਵੀ ਯਕੀਨੀ ਬਣਾਇਆ ਜਾਵੇ ਕਿ ਰਾਤ ਦੀ ਸ਼ਿਫਟ ਵਿੱਚ ਡਰਾਈਵਰ ਦੇ ਨਾਲ ਕੈਬ ਵਿੱਚ ਕਿਸੇ ਵੀ ਮਹਿਲਾ ਕਰਮਚਾਰੀ ਨੂੰ ਇਕੱਲੀ ਨਾ ਭੇਜਿਆ ਜਾਵੇ। ਉਨ੍ਹਾਂ ਦੇ ਨਾਲ ਹਮੇਸ਼ਾ ਇੱਕ ਪੁਰਸ਼ ਸਟਾਫ ਜਾਂ ਸੁਰੱਖਿਆ ਗਾਰਡ ਹੋਣਾ ਚਾਹੀਦਾ ਹੈ।

ਕੰਪਨੀਆਂ ਨੂੰ ਕੈਬ ਚਾਲਕਾਂ ਦਾ ਪੂਰਾ ਬਿਉਰਾ ਰੱਖਣ ਦੇ ਨਿਰਦੇਸ਼

ਸੁਰੱਖਿਆ ਨੂੰ ਵਧਾਉਣ ਲਈ, ਹਰ ਕੈਬ ਵਿੱਚ ਜੀਪੀਐਸ ਸਿਸਟਮ ਲਾਜ਼ਮੀ ਤੌਰ ‘ਤੇ ਸਥਾਪਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਜੇਕਰ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕੀਤੀ ਗਈ ਤਾਂ ਭਾਰਤੀ ਦੰਡਾਵਲੀ 2023 ਦੀ ਧਾਰਾ 223 ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ 27 ਅਕਤੂਬਰ ਤੱਕ ਲਾਗੂ ਰਹਿਣਗੇ। Punjab Government

ਇਸ ਤੋਂ ਇਲਾਵਾ, ਡੀਸੀ ਵਿਨੈ ਪ੍ਰਤਾਪ ਸਿੰਘ ਨੇ 60 ਦਿਨਾਂ ਲਈ ਜਨਤਕ ਹਥਿਆਰਾਂ ਅਤੇ ਘਾਤਕ ਉਪਕਰਣਾਂ ਨੂੰ ਰੱਖਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਵਿੱਚ ਤਲਵਾਰਾਂ, ਲਾਠੀਆਂ, ਚਾਕੂ, ਬਰਛੇ ਅਤੇ ਲੋਹੇ ਦੀਆਂ ਰਾਡਾਂ ਵਰਗੇ ਹਥਿਆਰ ਸ਼ਾਮਲ ਹਨ, ਜਿਨ੍ਹਾਂ ਦੀ ਵਰਤੋਂ ਨਾਲ ਸ਼ਾਂਤੀ ਭੰਗ ਹੋ ਸਕਦੀ ਹੈ ਅਤੇ ਜਾਨ-ਮਾਲ ਨੂੰ ਖ਼ਤਰਾ ਹੋ ਸਕਦਾ ਹੈ। ਇਸ ਤੋਂ ਇਲਾਵਾ ਹੋਟਲਾਂ ਅਤੇ ਗੈਸਟ ਹਾਊਸਾਂ ਵਿੱਚ ਠਹਿਰਣ ਵਾਲੇ ਸਾਰੇ ਮਹਿਮਾਨਾਂ ਲਈ ਆਈਡੀ ਪਰੂਫ਼ ਹੋਣਾ ਲਾਜ਼ਮੀ ਕੀਤਾ ਗਿਆ ਹੈ ਅਤੇ ਕਿਸੇ ਵੀ ਅਣਪਛਾਤੇ ਵਿਅਕਤੀ ਨੂੰ ਪਨਾਹ ਦੇਣ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।