Punjab News: ਜੌੜਾਮਾਜਰਾ ਨੇ ਲਾਭਪਾਤਰੀਆਂ ਨੂੰ ਕੱਚੇ ਘਰ ਪੱਕੇ ਕਰਨ ਲਈ ਗ੍ਰਾਂਟਾਂ ਵੰਡੀਆਂ

Punjab News
ਸਮਾਣਾ : ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਲਾਭਪਾਤਰੀਆਂ ਨੂੰ ਗ੍ਰਾਂਟਾਂ ਦੇ ਸਰਟੀਫਿਕੇਟ ਵੰਡਦੇ ਹੋਏ ਫੋਟੋ ਸੁਨੀਲ ਚਾਵਲਾ

ਪੰਜਾਬ ਸਰਕਾਰ ਹਰੇਕ ਵਰਗ ਦੀ ਸੱਚੀ ਹਮਦਰਦ : ਜੌੜਾਮਾਜਰਾ | Punjab News

(ਸੁਨੀਲ ਚਾਵਲਾ) ਸਮਾਣਾ। ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਸਮਾਣਾ ਹਲਕੇ ਦੇ 237 ਲਾਭਪਾਤਰੀਆਂ ਨੂੰ ਕੱਚੇ ਘਰਾਂ ਨੂੰ ਪੱਕੇ ਕਰਨ ਲਈ ਸਰਕਾਰ ਵੱਲੋਂ ਦਿੱਤੀ ਗ੍ਰਾਂਟ ਦੀ ਪਹਿਲੀ ਕਿਸ਼ਤ ਉਨ੍ਹਾਂ ਦੇ ਖਾਤਿਆਂ ਵਿੱਚ ਪਾਏ ਜਾਣ ਦੇ ਸਰਟੀਫਿਕੇਟ ਵੰਡੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੀ ਸੱਚੀ ਹਮਦਰਦ ਹੈ। Punjab News

ਮੰਤਰੀ ਜੌੜਮਾਜਰਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਤਹਿਤ ਲੋੜਵੰਦ ਲਾਭਪਾਤਰੀਆਂ ਦੀ ਚੋਣ ਬਿਨ੍ਹਾਂ ਕਿਸੇ ਸਿਫ਼ਾਰਿਸ਼ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ ਤਾਂ ਕਿ ਅਸਲ ਲਾਭਪਾਤਰੀਆਂ ਨੂੰ ਸਰਕਾਰ ਦੀ ਇਸ ਸਕੀਮ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚ ਸਕੇ। ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ ਖਨਣ ਤੇ ਭੂ-ਵਿਗਿਆਨ, ਜਲ ਸਰੋਤ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੀ ਹਨ, ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਲਾਭਪਾਤਰੀਆਂ ਨੂੰ ਉਨ੍ਹਾਂ ਦਾ ਬਣਦਾ ਲਾਭ ਬਿਨ੍ਹਾਂ ਕਿਸੇ ਦੇਰੀ ਤੋਂ ਪਹੁੰਚਾਉਣਾ ਯਕੀਨੀ ਬਣਾਉਣ ਅਤੇ ਇਸ ਸਕੀਮ ਦੀ ਦੂਜੀ ਅਤੇ ਤੀਸਰੀ ਕਿਸ਼ਤ ਵੀ ਜਲਦੀ ਹੀ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਵੀ ਪਾ ਦਿੱਤੀ ਜਾਵੇ।

ਇਹ ਵੀ ਪੜ੍ਹੋ: Haryana Border Seal: ਮਹਾਂਪੰਚਾਇਤ ’ਚ ਜਾ ਰਹੇ ਕਿਸਾਨ ਜਥੇਬੰਦੀਆਂ ਨੂੰ ਹਰਿਆਣਾ ਬਾਰਡਰ ’ਤੇ ਪੱਥਰ ਲਾ ਕੇ ਰੋਕਿਆ

ਚੇਤਨ ਸਿੰਘ ਜੌੜਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਗੱਲੋਂ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਸਾਰੀਆਂ ਸਰਕਾਰੀ ਸਕੀਮਾਂ ਦਾ ਲਾਭ ਲੋੜਵੰਦਾਂ ਨੂੰ ਬਿਨ੍ਹਾਂ ਕਿਸੇ ਦੇਰੀ ਤੋਂ ਪਹੁੰਚਾਇਆ ਜਾਵੇ ਉਨ੍ਹਾਂ ਨੇ ਲਾਭਪਾਤਰੀਆਂ ਨੂੰ ਵੀ ਕਿਹਾ ਕਿ ਤੁਹਾਡਾ ਅੱਜ ਪੱਕੇ ਮਕਾਨ ’ਚ ਰਹਿਣ ਦਾ ਸੁਪਨਾ ਪੂਰਾ ਹੋਇਆ ਹੈ ਤੇ ਇਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੀ ਪਹਿਲਕਦਮੀ ਹੈ। ਇਸ ਮੌਕੇ ਗੁਰਦੇਵ ਸਿੰਘ ਟਿਵਾਣਾ, ਗੁਲਜ਼ਾਰ ਸਿੰਘ, ਸੁਰਜੀਤ ਸਿੰਘ ਫੌਜੀ, ਜਤਿੰਦਰ ਝੰਡ, ਸੁਖਚੈਨ ਸਿੰਘ, ਬੀ.ਡੀ.ਪੀ.ਓ. ਅਮਰਦੀਪ ਸਿੰਘ, ਐਸ.ਈ.ਪੀ.ਓ. ਗੁਰਤੇਜ ਸਿੰਘ ਅਤੇ ਹੋਰ ਪਤਵੰਤੇ ਮੌਜੂਦ ਸਨ।