(ਵਿਜੈ ਹਾਂਡਾ) ਗੁਰੂਹਰਸਹਾਏ। Congress: ਪੰਜਾਬ ਅੰਦਰ ਅਮਨ ਕਾਨੂੰਨ ਦੀ ਵਿਗੜ ਰਹੀਂ ਹਾਲਤ ਨੂੰ ਦੇਖਦਿਆਂ ਹਲਕਾ ਗੁਰੂਹਰਸਹਾਏ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਡੀਐੱਸਪੀ ਦਫ਼ਤਰ ਦੇ ਸਾਹਮਣੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਤੇ ਡੀਐੱਸਪੀ ਸਤਨਾਮ ਸਿੰਘ ਨੂੰ ਮੰਗ ਪੱਤਰ ਸੌਂਪਿਆ ਗਿਆ।
ਇਹ ਵੀ ਪੜ੍ਹੋ: Delhi News : ਦਿੱਲੀ ਨੂੰ ਮਿਲਿਆ ਨਵਾਂ ਮੁੱਖ ਮੰਤਰੀ! ਅਰਵਿੰਦ ਕੇਜਰੀਵਾਲ ਨੇ ਦੱਸਿਆ ਮਹਿਲਾ ਆਗੂ ਦਾ ਨਾਂਅ
ਇਸ ਮੌਕੇ ਬਲਾਕ ਕਾਂਗਰਸ ਕਮੇਟੀ ਗੁਰੂਹਰਸਹਾਏ ਦੇ ਪ੍ਰਧਾਨ ਭੀਮ ਕੰਬੋਜ਼, ਬਲਾਕ ਕਾਂਗਰਸ ਕਮੇਟੀ ਲੱਖੋ ਕੇ ਬਹਿਰਾਮ ਦੇ ਪ੍ਰਧਾਨ ਅਮਰੀਕ ਸਿੰਘ ਬਾਬਾ ਫਾਰਮ ਦੀ ਅਗਵਾਈ ਹੇਠ ਧਰਨਾ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਆਗੂਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਦਿਨੋਂ-ਦਿਨ ਵਿਗੜ ਰਹੇ ਹਨ ਤੇ ਆਏ ਦਿਨ ਗੋਲ਼ੀਆਂ ਚੱਲਣ ਦੀਆਂ ਘਟਨਾਵਾਂ ਸਾਹਮਣੇ ਆ ਰਹੀ ਹਨ ਤੇ ਲੋਕਾਂ ਅੰਦਰ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਉਹਨਾਂ ਕਿਹਾ ਕਿ ਲੁੱਟਾਂ, ਖੋਹਾਂ ਤੇ ਚੋਰੀਆਂ, ਡਕੈਤੀਆਂ ਦਾ ਸਿਲਸਿਲਾ ਆਮ ਹੋ ਚੱਲਿਆ ਹੈ ਤੇ ਬਦਮਾਸ਼ਾਂ ਦੇ ਦਿਲਾਂ ਵਿੱਚ ਕਨੂੰਨ ਦਾ ਕੋਈ ਖੋਫ ਨਹੀਂ ਰਿਹਾ।