ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ : ਵਿਧਾਇਕ ਨਰਿੰਦਰ ਕੌਰ ਭਰਾਜ
(ਗੁਰਪ੍ਰੀਤ ਸਿੰਘ) ਸੰਗਰੂਰ। ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ (Narinder Kaur Bharaj) ਨੇ ਹਲਕੇ ਦੇ ਸਰਵਪੱਖੀ ਵਿਕਾਸ ਲਈ 20 ਪਿੰਡਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਤਕਰੀਬਨ 86 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਦੇ ਆਦੇਸ਼ਾਂ ਤਹਿਤ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਵਿਧਾਇਕ ਭਰਾਜ ਨੇ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਦੇ ਪਿੰਡਾਂ ਦੇ ਵਿਕਾਸ ਲਈ ਦਿੱਤਾ ਜਾਣ ਵਾਲਾ ਕਰੋੜਾਂ ਰੁਪਇਆ ਰੋਕੇ ਜਾਣ ਦੇ ਬਾਵਜ਼ੂਦ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਫੰਡ ਜਾਰੀ ਕੀਤੇ ਜਾ ਰਹੇ ਹਨ ਅਤੇ ਪਿੰਡ ਵਾਸੀਆਂ ਵੱਲੋਂ ਜਿਹੜੇ ਵੀ ਕੰਮ ਦੱਸੇ ਗਏ ਹਨ, ਉਹ ਪਹਿਲ ਦੇ ਆਧਾਰ ’ਤੇ ਪੂਰੇ ਕੀਤੇ ਜਾਣਗੇ।
ਇਹ ਵੀ ਪੜ੍ਹੋ: Supreme Court: ਬੁਲਡੋਜ਼ਰ ਐਕਸ਼ਨ ’ਤੇ ਸੁਪਰੀਮ ਕੋਰਟ ਨੇ ਜਾਰੀ ਕੀਤੇ ਇਹ ਵੱਡੇ ਹੁਕਮ!
ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਬਹੁਤੀਆਂ ਮੁਸ਼ਕਲਾਂ ਇਕ ਸਮਾਨ ਹੀ ਹਨ, ਜਿਸ ਵਿੱਚ ਪਾਣੀ ਦੀ ਨਿਕਾਸੀ ਦੀ ਸਮੱਸਿਆ, ਸੜਕਾਂ ਦੇ ਆਲੇ-ਦੁਆਲੇ ਨਜਾਇਜ਼ ਕਬਜ਼ੇ, ਰੂੜੀਆਂ ਦੀ ਸਮੱਸਿਆ ਅਤੇ ਗਲੀਆਂ-ਨਾਲੀਆਂ ਦੀ ਸਮੱਸਿਆ ਇਨ੍ਹਾਂ ਸਾਰੀਆਂ ਮਸ਼ਕਲਾਂ ਦੇ ਹੱਲ ਲਈ ਹੁਣ ਸਮਾਂ ਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ ਜਿਸ ਤਹਿਤ ਕੂੜੇ ਅਤੇ ਰੂੜੀਆਂ ਦੀ ਸਮੱਸਿਆ ਦੇ ਹੱਲ ਲਈ ਪਿੰਡਾਂ ’ਚ ਠੋਸ ਤੇ ਤਰਲ ਕੂੜਾ ਪ੍ਰਬੰਧਨ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਉਹਨਾਂ ਦੁਹਰਾਇਆ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਨ ਸਭਾ ਹਲਕਾ ਸੰਗਰੂਰ ਦੇ ਬਹੁਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ। Narinder Kaur Bharaj