Punjab Government : ਪੰਜਾਬ ਸਰਕਾਰ ਨੇ ਕੀਤੀ ਵੱਡੀ ਕਮਾਈ, ਵੇਚੀ ਜਾਇਦਾਦ, ਦੇਖੋ ਵੇਰਵਾ…

Punjab Goverment
Image Source: Storyblocks

ਸਰਕਾਰ ਦੀਆਂ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ ਜਾਇਦਾਦਾਂ ਦੀ ਈ-ਨਿਲਾਮੀ | Punjab Government

  • ਸਿਰਫ ਇੱਕ ਜਾਇਦਾਦ ਦੇ ਮਿਲੇ 527 ਕਰੋੜ | Punjab Government

ਚੰਡੀਗੜ੍ਹ (ਅਸ਼ਵਨੀ ਚਾਵਲਾ)। Punjab Government : ਪੰਜਾਬ ਦੀ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇੱਕੋ ਦਿਨ ਹੀ 2945 ਕਰੋੜ ਰੁਪਏ ਦੀ ਕਮਾਈ ਕਰ ਲਈ ਗਈ ਹੈ ਅਤੇ ਸਿਰਫ਼ ਇੱਕ ਹੀ ਜਾਇਦਾਦ ਨੂੰ 527 ਕਰੋੜ 11 ਲੱਖ ਰੁਪਏ ਵਿੱਚ ਵੇਚਿਆ ਗਿਆ ਹੈ। ਪੰਜਾਬ ਸਰਕਾਰ ਦੇ ਇਤਿਹਾਸ ਵਿੱਚ ਇਹ ਕਾਫ਼ੀ ਜ਼ਿਆਦਾ ਵੱਡੀ ਕਮਾਈ ਕੀਤੀ ਗਈ ਹੈ। ਪੰਜਾਬ ਸਰਕਾਰ ਦੀਆਂ ਵੱਖ-ਵੱਖ ਏਜੰਸੀਆਂ ਵੱਲੋਂ ਰਿਹਾਇਸ਼ੀ ਅਤੇ ਕਮਰਸ਼ੀਅਲ ਜਾਇਦਾਦ ਨੂੰ ਸੈਕਟਰ ਤੇ ਇਲਾਕੇ ਅਨੁਸਾਰ ਵੇਚਿਆ ਜਾਂਦਾ ਰਿਹਾ ਹੈ ਅਤੇ ਇਸ ਤੋਂ ਹੋਣ ਵਾਲੀ ਆਦਮਨ ਨਾਲ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਵਿਕਾਸ ਕਾਰਜ਼ ਕੀਤੇ ਜਾਂਦੇ ਹਨ।

ਪੰਜਾਬ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਅਥਾਰਟੀ (ਪੁੱਡਾ) ਅਤੇ ਹੋਰ ਖੇਤਰੀ ਵਿਕਾਸ ਅਥਾਰਟੀਆਂ ਨੇ ਵੱਖ-ਵੱਖ ਜਾਇਦਾਦਾਂ ਦੀ ਈ-ਨਿਲਾਮੀ ਰਾਹੀਂ 2954 ਕਰੋੜ ਰੁਪਏ ਕਮਾਏ ਹਨ, ਜੋ 16 ਸਤੰਬਰ (ਸੋਮਵਾਰ) ਨੂੰ ਖਤਮ ਹੋਈ। ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਇਹ ਈ-ਨਿਲਾਮੀ 6 ਸਤੰਬਰ ਨੂੰ ਸ਼ੁਰੂ ਹੋਈ ਸੀ ਅਤੇ ਇਸ ਵਿੱਚ ਗਰੁੱਪ ਹਾਊਸਿੰਗ, ਮਲਟੀਪਲੈਕਸ, ਵਪਾਰਕ ਥਾਵਾਂ, ਰਿਹਾਇਸ਼ੀ ਪਲਾਟ, ਐੱਸਸੀਓ, ਬੂਥ, ਦੁਕਾਨਾਂ, ਐੱਸਸੀਐੱਫ ਤੇ ਹੋਰ ਜਾਇਦਾਦਾਂ ਸ਼ਾਮਲ ਸਨ। ਇਸ ਸ਼ਾਨਦਾਰ ਸਫਲਤਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਮਕਾਨ ਉਸਾਰੀ ਤੇ ਸ਼ਹਿਰ ਵਿਕਾਸ ਵਿਭਾਗ ਹੇਠ ਕਾਰਜਸ਼ੀਲ ਵਿਕਾਸ ਅਥਾਰਟੀਆਂ ਨੇ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੂੰ ਆਪਣੀਆਂ ਸੁਪਨਮਈ ਜਾਇਦਾਦਾਂ ਖਰੀਦਣ ਦਾ ਮੌਕਾ ਦਿੱਤਾ। Punjab Government

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹਨਾਂ ਜਾਇਦਾਦਾਂ ਦੀ ਨਿਲਾਮੀ ਪ੍ਰਤੀ ਆਮ ਲੋਕਾਂ ਖਾਸ ਕਰਕੇ ਰਿਹਾਇਸ਼ੀ ਪਲਾਟ ਦੇ ਇਛੁੱਕ ਜਾਂ ਕਾਰੋਬਾਰ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੇ ਲੋਕਾਂ ਨੇ ਵੱਡਾ ਉਤਸ਼ਾਹ ਦਿਖਾਇਆ। ਉਨ੍ਹਾਂ ਅੱਗੇ ਕਿਹਾ ਕਿ ਹਰੇਕ ਅਧਿਕਾਰੀ ਤੇ ਮੁਲਾਜ਼ਮ ਨੇ ਆਪਣੇ ਡਿਊਟੀ ਪੇਸ਼ੇਵਾਰਾਨਾ ਅਤੇ ਜ਼ਿੰਮੇਵਾਰੀ ਨਾਲ ਨਿਭਾਈ ਹੈ ਤਾਂ ਕਿ ਇਸ ਸਮੁੱਚੀ ਪ੍ਰਕਿਰਿਆ ਨੂੰ ਪਾਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾ ਸਕੇ।

Read Also : Agricultural Policy : ਖੇਤੀਬਾੜੀ ਨੀਤੀ ਡਰਾਫਟ ਸਬੰਧੀ ਕਿਸਾਨ ਨਰਾਜ਼

ਦੱਸਣਯੋਗ ਹੈ ਕਿ ਪੁੱਡਾ ਨੂੰ ਓਯੂਵੀਜੀਐੱਲ ਦੀਆਂ 162 ਜਾਇਦਾਦਾਂ ਦੀ ਨਿਲਾਮੀ ਪ੍ਰਾਪਤ ਹੋਈ। ਗਮਾਡਾ ਨੇ ਸੈਕਟਰ-62 ਵਿੱਚ ਦੋ ਕਮਰਸ਼ੀਅਲ ਥਾਵਾਂ, ਈਕੋ-ਸਿਟੀ-1 ਅਤੇ ਏਅਰੋਸਿਟੀ ਵਿੱਚ ਇੱਕ-ਇੱਕ ਰਕਬਾ (ਚੰਕ), ਸੈਕਟਰ-66 ਵਿੱਚ ਤਿੰਨ ਗਰੁੱਪ ਹਾਊਸਿੰਗ ਥਾਵਾਂ, ਐੱਸਏਐੱਸ ਨਗਰ ਦੇ ਵੱਖ-ਵੱਖ ਸੈਕਟਰਾਂ ਵਿੱਚ 16 ਐੱਸਸੀਓ ਅਤੇ 12 ਬੂਥਾਂ ਦੀ ਸਫਲ ਨਿਲਾਮੀ ਕਰਵਾਈ। ਇਸੇ ਤਰ੍ਹਾਂ ਗਲਾਡਾ ਨੇ 32 ਜਾਇਦਾਦਾਂ ਦੀ ਨਿਲਾਮੀ ਕਰਵਾਈ। ਬਠਿੰਡਾ ਵਿਕਾਸ ਅਥਾਰਟੀ (ਬੀਡੀਏ) ਨੇ 23 ਜਾਇਦਾਦਾਂ ਦੀ ਨਿਲਾਮੀ ਕਰਵਾਈ। ਅੰਮ੍ਰਿਤਸਰ ਵਿਕਾਸ ਅਥਾਰਟੀ (ਏਡੀਏ) ਅਤੇ ਜਲੰਧਰ ਵਿਕਾਸ ਅਥਾਰਟੀ (ਜੇਡੀਏ) ਨੇ ਕ੍ਰਮਵਾਰ 34 ਅਤੇ 22 ਜਾਇਦਾਦਾਂ ਦੀ ਨਿਲਾਮੀ ਕਰਵਾਈ ਅਤੇ ਪਟਿਆਲਾ ਵਿਕਾਸ ਅਥਾਰਟੀ (ਪੀਡੀਏ) ਨੇ 17 ਜਾਇਦਾਦਾਂ ਦੀ ਨਿਲਾਮੀ ਕਰਵਾਈ। ਸਫਲ ਬੋਲੀਕਾਰਾਂ ਨੂੰ ਕੁੱਲ ਕੀਮਤ ਦੀ 10 ਫੀਸਦੀ ਰਾਸ਼ੀ ਜਮ੍ਹਾਂ ਕਰਵਾਉਣ ’ਤੇ ਸਬੰਧਿਤ ਜਗ੍ਹਾ ਅਲਾਟ ਕੀਤੀ ਜਾਵੇਗੀ ਅਤੇ ਕੁੱਲ ਕੀਮਤ ਦੀ 25 ਫੀਸਦੀ ਰਾਸ਼ੀ ਦੀ ਅਦਾਇਗੀ ਕਰਨ ਮਗਰੋਂ ਕਬਜ਼ਾ ਸੌਂਪਿਆ ਜਾਵੇਗਾ।

ਵਿਕਾਸ ਅਥਾਰਟੀਆਂ ਵੱਲੋਂ ਪੈਦਾ ਕੀਤੇ ਮਾਲੀਏ ਦਾ ਵਿਸਥਾਰਤ ਵੇਰਵਾ

ਲੜੀ ਨੰਬਰ          ਵਿਕਾਸ ਅਥਾਰਟੀ                ਪੈਦਾ ਕੀਤਾ ਮਾਲੀਆ

  1.                   ਪੁੱਡਾ                              224.11 ਕਰੋੜ
  2.                   ਗਮਾਡਾ                           2505.45 ਕਰੋੜ
  3.                   ਗਲਾਡਾ                           108.59 ਕਰੋੜ
  4.                   ਬੀਡੀਏ                            46.29 ਕਰੋੜ
  5.                   ਪੀਡੀੲ                            21.39 ਕਰੋੜ
  6.                   ਜੇਡੀਏ                            20.63 ਕਰੋੜ
  7.                   ਏਡੀਏ                            19.25 ਕਰੋੜ

                                                         ਕੁੱਲ 2945.71 ਕਰੋੜ ਰੁਪਏ

LEAVE A REPLY

Please enter your comment!
Please enter your name here