(ਵਿੱਕੀ ਕੁਮਾਰ) ਮੋਗਾ। ਪੰਜਾਬ ‘ਚ ਇਕ ਵਾਰ ਫੇਰ ਕੇਂਦਰੀ ਏਜੰਸੀ NIA ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਕੇਂਦਰੀ ਏਜੰਸੀ ਵੱਲੋਂ ਮੋਗਾ ਦੇ ਪਿੰਡ ਬਿਲਾਸਪੁਰ ਵਿਚ ਰੇਡ ਕੀਤੀ ਗਈ ਹੈ। ਹਾਲਾਂਕਿ ਇਹ ਛਾਪੇਮਾਰੀ ਕਿਸ ਮਾਮਲੇ ਵਿਚ ਕੀਤੀ ਗਈ ਹੈ, ਇਸ ਬਾਰੇ ਫ਼ਿਲਹਾਲ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ। NIA Raid
ਇਹ ਵੀ ਪੜ੍ਹੋ: Punjab Government News: ਖੁਸ਼ਖਬਰੀ! ਪੰਜਾਬ ਦੇ 22 ਲੱਖ ਬਜ਼ੁਰਗਾਂ ਨੂੰ ਪੰਜਾਬ ਸਰਕਾਰ ਦਾ ਤੋਹਫਾ, ਸ਼ੁਰੂ ਕੀਤੀ ਇਹ ਯੋਜਨ…
ਜਾਣਕਾਰੀ ਮੁਤਾਬਕ NIA ਦੀ ਟੀਮ ਨੇ ਕੁਲਵੰਤ ਸਿੰਘ (ਉਮਰ 42 ਸਾਲ) ਪੁੱਤਰ ਦੇਵ ਸਿੰਘ ਵਾਸੀ ਪਿੰਡ ਬਿਲਾਸਪੁਰ, ਥਾਣਾ ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਮੋਗਾ ਦੇ ਘਰ ਛਾਪਾ ਮਾਰਿਆ ਹੈ। ਕੁਲਵੰਤ ਸਿੰਘ ਰਾਮਪੁਰਾ ਸਤਿਥ ਇਕ ਸੀਮਿੰਟ ਫੈਕਟਰੀ ਵਿਚ ਟਰੱਕ ਡਰਾਈਵਰ ਵਜੋਂ ਨੌਕਰੀ ਕਰਦਾ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਐਨਆਈਏ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਸਮੇਤ ਹੋਰ ਕਈ ਲੋਕਾਂ ਦੇ ਘਰ ਛਾਪੇਮਾਰੀ ਕੀਤੀ ਸੀ।