Bribe: ਮਾਲ ਰਿਕਾਰਡ ਦੇਣ ਬਦਲੇ 25 ਹਜ਼ਾਰ ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ

Bribe
ਲੁਧਿਆਣਾ: ਵਿਜੀਲੈਂਸ ਬਿਊਰੋ ਥਾਣਾ ਈ.ਓ.ਡਬਲਿਊ. ਲੁਧਿਆਣਾ ਦੀ ਟੀਮ ਵੱਲੋਂ ਰਿਸ਼ਵਤ ਲੈਂਦਾ ਕਾਬੂ ਕੀਤਾ ਗਿਆ ਪਟਵਾਰੀ। 

(ਜਸਵੀਰ ਸਿੰਘ ਗਹਿਲ) ਲੁਧਿਆਣਾ। ਜ਼ਿਲ੍ਹਾ ਲੁਧਿਆਣਾ ਦੇ ਪਿੰਡ ਜੱਸੀਆਂ ਵਿਖੇ ਤਾਇਨਾਤ ਇੱਕ ਪਟਵਾਰੀ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ। ਬਿਊਰੋ ਮੁਤਾਬਕ ਪਟਵਾਰੀ ’ਤੇ ਮਾਲ ਰਿਕਾਰਡ ਦੇਣ ਬਦਲੇ ਰਿਸ਼ਵਤ ਮੰਗਣ ਅਤੇ ਲੈਣ ਦਾ ਦੋਸ਼ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਅਨਿਲ ਨਰੂਲਾ ਨੂੰ ਮੇਜਰ ਸਿੰਘ ਵਾਸੀ ਨਿਊ ਅਮਰ ਨਗਰ ਲੁਧਿਆਣਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। Bribe

ਇਹ ਵੀ ਪੜ੍ਹੋ: Holiday: ਪੰਜਾਬ ਦੇ ਇਸ ਜ਼ਿਲ੍ਹੇ ’ਚ 23 ਸਤੰਬਰ ਨੂੰ ਛੁੱਟੀ ਦਾ ਐਲਾਨ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਉਸਦੀ ਜੱਦੀ ਜ਼ਮੀਨ ਦੇ ਇੰਤਕਾਲ ਦਾ 25 ਸਾਲਾਂ ਦਾ ਮਾਲ ਰਿਕਾਰਡ ਦੇਣ ਬਦਲੇ 25 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ। ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ (ਈਓਡਬਲਿਊ) ਲੁਧਿਆਣਾ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਪਟਵਾਰੀ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ। Bribe