ਲੁਧਿਆਣਾ (ਜਸਵੀਰ ਸਿੰਘ ਗਹਿਲ)। Ludhiana News : ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ ’ਤੇ 14.50 ਲੱਖ ਰੁਪਏ ਦੀ ਧੋਖਾਧੜੀ ਦੇ ਦੋਸ਼ ਵਿੱਚ ਇੱਕ ਸਾਲ ਦੀ ਪੜਤਾਲ ਤੋਂ ਬਾਅਦ ਦੋ ਵਿਅਕਤੀਆਂ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਜਗੀਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਬੌਂਕੜ ਗੁੱਜਰਾਂ (ਲੁਧਿਆਣਾ) ਨੇ ਦੱਸਿਆ ਕਿ ਉਸਦਾ ਲੜਕਾ ਵਿਦੇਸ਼ ’ਚ ਅਸਟਰੇਲੀਆ ਜਾਣਾ ਚਾਹੁੰਦਾ ਸੀ, ਇਸ ਲਈ ਉਨ੍ਹਾਂ ਨੇ ਜ਼ਿਲ੍ਹੇ ਦੇ ਪਿੰਡ ਮਾਣੇਵਾਲ ਦੇ ਦੋ ਵਿਅਕਤੀਆਂ ਨਾਲ ਸੰਪਰਕ ਕੀਤਾ।
ਜਿੰਨ੍ਹਾ ਉਸਦੇ ਲੜਕੇ ਨੂੰ ਅਸਟਰੇਲੀਆ ਭੇਜਣ ਦਾ ਭਰੋਸਾ ਦਿੱਤਾ ਅਤੇ ਉਨ੍ਹਾਂ ਕੋਲੋਂ ਵੱਖ ਵੱਖ ਸਮੇਂ ’ਤੇ 14.50 ਲੱਖ ਰੁਪਏ ਹਾਸ਼ਲ ਕਰ ਲਏ ਪਰ ਨਾ ਹੀ ਉਨ੍ਹਾਂ ਦੇ ਲੜਕੇ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਨ੍ਹਾਂ ਦੀ ਰਕਮ ਉਨ੍ਹਾਂ ਨੂੰ ਵਾਪਸ ਕੀਤੀ ਗਈ। ਜਿਸ ਕਰਕੇ ਉਨ੍ਹਾਂ 27 ਜੁਲਾਈ 2023 ’ਚ ਪੁਲਿਸ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ। ਜਾਂਚਕਰਤਾ ਅਧਿਕਾਰੀ ਗੁਰਮੀਤ ਸਿੰਘ ਦਾ ਕਹਿਣਾ ਕਿ ਪੁਲਿਸ ਨੇ ਜਗੀਰ ਸਿੰਘ ਦੀ ਸ਼ਿਕਾਇਤ ’ਤੇ ਬਚਿੱਤਰ ਸਿੰਘ ਤੇ ਕੁਲਦੀਪ ਸਿੰਘ ਵਾਸੀਆਨ ਪਿੰਡ ਮਾਣੇਵਾਲ ਖਿਲਾਫ਼ ਵਿਦੇਸ਼ ਭੇਜਣ ਦੇ ਨਾਂਅ ’ਤੇ ਧੋਖਾਧੜੀ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ਼ ਕੀਤਾ ਹੈ। Ludhiana News