Delhi CM Oath Ceremony: ਨਵੀਂ ਦਿੱਲੀ। ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ (Atishi Marlena) ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੇ ਸ਼ਨੀਵਾਰ (21 ਸਤੰਬਰ) ਨੂੰ ਰਾਜ ਨਿਵਾਸ ’ਚ ਆਯੋਜਿਤ ਇਕ ਸਾਦੇ ਪ੍ਰੋਗਰਾਮ ’ਚ ਆਤਿਸ਼ੀ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਾਈ, ਇਸ ਨਾਲ ਆਤਿਸ਼ੀ ਦਿੱਲੀ ਦੀ ਤੀਜੀ ਅਤੇ ਸਭ ਤੋਂ ਘੱਟ ਉਮਰ ਦੀ ਮਹਿਲਾ ਮੁੱਖ ਮੰਤਰੀ ਬਣ ਗਈ ਹੈ। ਉਨ੍ਹਾਂ ਦੇ ਨਾਲ ‘ਆਪ’ ਵਿਧਾਇਕਾਂ ਗੋਪਾਲ ਰਾਏ, ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ ਅਤੇ ਮੁਕੇਸ਼ ਅਹਲਾਵਤ ਨੇ ਮੰਤਰੀ ਵਜੋਂ ਸਹੁੰ ਚੁੱਕੀ। Delhi CM Atishi
Read Also : Punjab: ਪੰਜਾਬ ਦੇ ਇਨ੍ਹਾਂ ਬਿਜਲੀ ਖਪਤਕਾਰਾਂ ‘ਤੇ ਬਿਜਲੀ ਵਿਭਾਗ ਨੇ ਕੀਤੀ ਸਖ਼ਤ ਕਾਰਵਾਈ, ਪੜ੍ਹੋ ਪੂਰੀ ਖ਼ਬਰ
ਮੁਕੇਸ਼ ਅਹਿਲਾਵਤ ਪਹਿਲੀ ਵਾਰ ਦਿੱਲੀ ਸਰਕਾਰ ਵਿੱਚ ਮੰਤਰੀ ਬਣੇ | Delhi CM Oath Ceremony
Delhi News : ਸੁਲਤਾਨਪੁਰ ਮਾਜਰਾ ਤੋਂ ਵਿਧਾਇਕ ਮੁਕੇਸ਼ ਅਹਿਲਾਵਤ ਪਹਿਲੀ ਵਾਰ ਦਿੱਲੀ ਸਰਕਾਰ ਵਿੱਚ ਮੰਤਰੀ ਬਣੇ ਹਨ। ਜਦੋਂਕਿ ਅਰਵਿੰਦ ਕੇਜਰੀਵਾਲ ਸਰਕਾਰ ਵਿੱਚ ਗੋਪਾਲ ਰਾਏ, ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ ਵੀ ਕੈਬਨਿਟ ਮੰਤਰੀ ਸਨ। ਇਸ ਤੋਂ ਪਹਿਲਾਂ 17 ਸਤੰਬਰ ਨੂੰ ਅਰਵਿੰਦ ਕੇਜਰੀਵਾਲ ਨੇ ਆਬਕਾਰੀ ਨੀਤੀ ਨਾਲ ਜੁੜੇ ਇੱਕ ਮਾਮਲੇ ’ਚ ਤਿਹਾੜ ਜੇਲ ਤੋਂ ਜ਼ਮਾਨਤ ’ਤੇ ਰਿਹਾਅ ਹੋਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਵਿਧਾਇਕ ਦਲ ਦੀ ਮੀਟਿੰਗ ਵਿੱਚ ਆਤਿਸ਼ੀ ਨੂੰ ਸਰਬਸੰਮਤੀ ਨਾਲ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ। Delhi CM Atishi