Language Day: ਭਾਸ਼ਾ ਦਿਵਸ ਦੇ ਰਾਜ ਪੱਧਰੀ ਸਮਾਗਮ ’ਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤੀ ਸ਼ਿਰਕਤ

Language Day
ਪਟਿਆਲਾ : ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਪਟਿਆਲਾ ਵਿਖੇ ਅੰਤਰਰਾਸ਼ਟਰੀ ਸੰਕੇਤਿਕ ਭਾਸ਼ਾ ਦਿਵਸ ਦੇ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਦੇ ਹੋਏ।

ਬੋਲਣ ਤੇ ਸੁਣਨ ਤੋਂ ਅਸਮਰਥ ਲੋਕਾਂ ਤੱਕ ਪਹੁੰਚਾਉਣ ਲਈ ਵਿਧਾਨ ਸਭਾ ’ਚ ਵੀ ਲਾਗੂ ਕਰਾਵਾਂਗੇ ਸੰਕੇਤਿਕ ਭਾਸ਼ਾ : ਡਾ. ਬਲਜੀਤ ਕੌਰ | Language Day

(ਖੁਸ਼ਵੀਰ ਸਿੰਘ ਤੂਰ) ਪਟਿਆਲਾ। Language Day: ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਬੋਲਣ ਤੇ ਸੁਣਨ ਤੋਂ ਅਸਮਰੱਥ ਲੋਕ ਵੀ ਸਾਡੇ ਸਮਾਜ ਦਾ ਇੱਕ ਅਹਿਮ ਹਿੱਸਾ ਹਨ, ਇਸ ਲਈ ਪੰਜਾਬ ਸਰਕਾਰ ਸੰਕੇਤਿਕ ਭਾਸ਼ਾ ਨੂੰ ਵੀ ਪੂਰੀ ਤਰਜ਼ੀਹ ਦੇ ਰਹੀ ਹੈ। ਉਹ ਪਟਿਆਲਾ ਵਿਖੇ ਅੰਤਰਰਾਸ਼ਟਰੀ ਸੰਕੇਤਿਕ ਭਾਸ਼ਾ ਦਿਵਸ ਦੇ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਨ ਪੁੱਜੇ ਹੋਏ ਸਨ।

ਇਸ ਮੌਕੇ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਲਦੀ ਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੀ ਸਲਾਹ ਨਾਲ ਸਦਨ ਦੀ ਕਾਰਵਾਈ ਨੂੰ ਬੋਲਣ ਤੇ ਸੁਣਨ ਤੋਂ ਅਸਮਰਥ ਲੋਕਾਂ ਤੱਕ ਵੀ ਪਹੁੰਚਾਉਣ ਲਈ ਵਿਧਾਨ ਸਭਾ ਵਿੱਚ ਵੀ ਸੰਕੇਤਿਕ ਭਾਸ਼ਾ ਨੂੰ ਲਾਗੂ ਕੀਤਾ ਜਾਵੇਗਾ। ਇਸ ਤੋਂ ਬਿਨ੍ਹਾਂ ਅਜਿਹੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਪੁਲਿਸ ਨੂੰ ਵੀ ਸੰਕੇਤਿਕ ਭਾਸ਼ਾ ਦੀ ਸਿਖਲਾਈ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕੁਦਰਤੀ ਅਸੂਲ ਮੁਤਾਬਕ ਹਰ ਇਨਸਾਨ ’ਚ ਕੋਈ ਨਾ ਕੋਈ ਅਪੰਗਤਾ ਹੈ ਤੇ ਇਹ ਕਿਸੇ ਇੱਕ ਵਰਗ ਤੱਕ ਸੀਮਤ ਨਹੀਂ ਹੈ, ਇਸ ਲਈ ਕਿਸੇ ਇੱਕ ਪੱਖੋਂ ਪਛੜੇ ਲੋਕਾਂ ਨੂੰ ਹੌਂਸਲਾ ਦੇ ਕੇ ਅੱਗੇ ਵਧਾਉਣਾ ਸਾਡਾ ਸਭ ਦਾ ਫ਼ਰਜ਼ ਹੈ।

ਪੰਜਾਬ ਪੁਲਿਸ ਨੂੰ ਵੀ ਸੰਕੇਤਿਕ ਭਾਸ਼ਾ ਦੀ ਦਿੱਤੀ ਜਾਵੇਗੀ ਸਿਖਲਾਈ

ਉਨ੍ਹਾਂ ਕਿਹਾ ਕਿ ਜੋ ਖਾਮੋਸ਼ ਹਨ, ਉਨ੍ਹਾਂ ਅੰਦਰ ਵੀ ਇੱਕ ਵੱਡਾ ਤੂਫ਼ਾਨ ਹੁੰਦਾ ਹੈ ਤੇ ਉਨ੍ਹਾਂ ਦੀ ਛੁਪੀ ਪ੍ਰਤਿਭਾ ਨੂੰ ਪਛਾਣ ਕੇ ਅੱਗੇ ਲਿਆਂਦਾ ਜਾਵੇਗਾ ਤੇ ਪੰਜਾਬ ਸਰਕਾਰ ਇਸ ਪਾਸੇ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰੀਰਕ ਪੱਖੋਂ ਕਿਸੇ ਅੰਗ ਤੋਂ ਵਾਂਝੇ ਹੋਣ ਨਾਲ ਕੋਈ ਵਿਅਕਤੀ ਅਧੂਰਾ ਨਹੀਂ ਹੁੰਦਾ ਸਗੋਂ ਮਾਨਸਿਕ ਤੌਰ ’ਤੇ ਅਧੂਰੇ ਹੋਣਾ ਵੱਡੀ ਘਾਟ ਹੈ।

ਸੰਕੇਤਿਕ ਭਾਸ਼ਾ ਨਵੇਂ ਦਰਵਾਜੇ ਖੋਲ੍ਹੇਗੀ | Language Day

Language Day
ਪਟਿਆਲਾ : ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਪਟਿਆਲਾ ਵਿਖੇ ਅੰਤਰਰਾਸ਼ਟਰੀ ਸੰਕੇਤਿਕ ਭਾਸ਼ਾ ਦਿਵਸ ਦੇ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਦੇ ਹੋਏ।

ਉਨ੍ਹਾਂ ਕਿਹਾ ਕਿ ਹਾਸ਼ੀਏ ਵੱਲ ਧੱਕੇ ਗਏ ਲੋਕ ਉਦੋਂ ਹੀ ਪੈਦਾ ਹੁੰਦੇ ਹਨ, ਜਦੋਂ ਉਨ੍ਹਾਂ ਦੀ ਗੱਲ ਨਹੀਂ ਸੁਣੀ ਜਾਂਦੀ, ਇਸ ਲਈ ਅਜਿਹੇ ਦੱਬੇ-ਕੁਚਲੇ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਪੰਜਾਬ ਸਰਕਾਰ ਅਹਿਮ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੋਲਣ ਤੇ ਸੁਣਨ ਤੋਂ ਅਸਮਰਥ ਲੋਕ ਤੇ ਖਾਸ ਕਰਕੇ ਅਜਿਹੇ ਬੱਚੇ ਇਸ ਨੂੰ ਆਪਣੀ ਤਰੱਕੀ ਦੀ ਰਾਹ ਵਿੱਚ ਰੁਕਾਵਟ ਨਾ ਸਮਝਣ ਸਗੋਂ ਉਨ੍ਹਾਂ ਲਈ ਸੰਕੇਤਿਕ ਭਾਸ਼ਾ ਨਵੇਂ ਦਰਵਾਜੇ ਖੋਲ੍ਹੇਗੀ ਤੇ ਉਹ ਜੋ ਚਾਹੁੰਣ ਉਹ ਕਰ ਸਕਦੇ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ ਅਤੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੋਲਣ ਤੇ ਸੁਣਨ ਤੋਂ ਅਸਮਰਥ ਲੋਕਾਂ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਨੋਇਡਾ ਡੈਫ਼ ਸੁਸਾਇਟੀ ਦੀ ਰਵਿੰਦਰ ਕੌਰ ਨੇ ਅੰਤਰਰਾਸ਼ਟਰੀ ਸੰਕੇਤਿਕ ਭਾਸ਼ਾ ਦੇ ਪਿਛੋਕੜ ਬਾਰੇ ਦਸਦਿਆਂ ਪੰਜਾਬ ਸਰਕਾਰ ਵੱਲੋਂ ਇਸ ਕੌਮਾਂਤਰੀ ਦਿਵਸ ਮੌਕੇ ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ, ਐਸ.ਐਸ.ਪੀ. ਡਾ. ਨਾਨਕ ਸਿੰਘ, ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਐਸ.ਡੀ.ਐਮ. ਅਰਵਿੰਦ ਕੁਮਾਰ ਆਦਿ ਮੌਜੂਦ ਸਨ।