Holiday: ਪੰਜਾਬ ਸਰਕਾਰ ਨੇ ਇਸ ਦਿਨ ਦੀ ਛੁੱਟੀ ਦਾ ਕੀਤਾ ਐਲਾਨ, ਸਿਰਫ਼ ਇਨ੍ਹਾਂ ਨੂੰ ਮਿਲੇਗਾ ਲਾਭ

Holiday

Holiday: ਚੰਡੀਗੜ੍ਹ। ਪੰਜਾਬ ਸਰਕਾਰ ਨੇ ਗੁਆਂਢੀ ਸੂਬੇ ’ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਡਾ ਫੈਸਲਾ ਲਿਆ ਹੈ। ਭਗਵੰਤ ਮਾਨ ਸਰਕਾਰ ਨੇ ਮੰਗਲਵਾਰ ਨੂੰ ਹਰਿਆਣਾ ਵਿੱਚ ਵੋਟਰ ਵਜੋਂ ਰਜਿਸਟਰਡ ਆਪਣੇ ਕਰਮਚਾਰੀਆਂ ਲਈ 5 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਹ ਫੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਉਹ ਗੁਆਂਢੀ ਸੂਬੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ।

ਭਗਵੰਤ ਮਾਨ ਸਰਕਾਰ ਦੇ ਇੱਕ ਹੁਕਮ ਵਿੱਚ ਕਿਹਾ ਗਿਆ ਹੈ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 5 ਅਕਤੂਬਰ ਨੂੰ ਛੁੱਟੀ ਰੱਖੀ ਹੈ, ਜੇਕਰ ਕੋਈ ਅਧਿਕਾਰੀ/ਕਰਮਚਾਰੀ ਹਰਿਆਣਾ ਵਿਧਾਨ ਸਭਾ ਦੀ ਵੋਟਰ ਸੂਚੀ ਵਿੱਚ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ ਵਿੱਚ ਕੰਮ ਕਰ ਰਿਹਾ ਹੈ ਅਤੇ ਜੇਕਰ ਕੋਈ ਸਰਕਾਰੀ ਵਿਦਿਅਕ ਅਦਾਰੇ ਵਿੱਚ ਕੰਮ ਕਰ ਰਿਹਾ ਹੈ, ਤਾਂ ਉਹ 5 ਅਕਤੂਬਰ ਨੂੰ ਆਪਣਾ ਵੋਟਰ ਸ਼ਨਾਖਤੀ ਕਾਰਡ ਦਿਖਾ ਕੇ ਅਥਾਰਟੀ ਤੋਂ ਵਿਸ਼ੇਸ਼ ਛੁੱਟੀ ਲੈ ਸਕੇਗਾ। Holiday

ਮੁਲਾਜ਼ਮਾਂ ਦੀਆਂ ਛੁੱਟੀਆਂ ਵਿੱਚ ਨਹੀਂ ਕੀਤੀ ਜਾਵੇਗੀ ਕੋਈ ਕਟੌਤੀ | Holiday

ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਸੀ ਕਿ ਇਹ ਛੁੱਟੀ ਮੁਲਾਜ਼ਮ ਦੀ ਛੁੱਟੀ ਵਿੱਚੋਂ ਨਹੀਂ ਕੱਟੀ ਜਾਵੇਗੀ। ਦੱਸ ਦੇਈਏ ਕਿ ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ 5 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ 8 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਗੁਆਂਢੀ ਸੂਬਾ ਹੋਣ ਕਾਰਨ ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਹਰਿਆਣਾ ਵਿੱਚ ਚੋਣ ਪ੍ਰਚਾਰ ਵਿੱਚ ਰੁੱਝੇ ਹੋਏ ਹਨ।

Read Also : Punjab News: ਸੁਪਰੀਮ ਕੋਰਟ ਦੀ ਪੰਜਾਬ ਸਰਕਾਰ ਨੂੰ ਫਟਕਾਰ, ਮਾਮਾ, ਚਾਚਾ, ਮਾਸੜ ਤੱਕ ਦੇ ਨਾਂਅ ’ਤੇ ਦਾਖਲਾ

LEAVE A REPLY

Please enter your comment!
Please enter your name here