ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Weather: ਪੰਜਾਬ ਤੇ ਚੰਡੀਗੜ੍ਹ ’ਚ ਕਈ ਦਿਨਾਂ ਦੀ ਹੁੰਮਸ ਭਰੀ ਗਰਮੀ ਤੋਂ ਬਾਅਦ 26 ਸਤੰਬਰ ਤੋਂ ਮੌਸਮ ਮੁੜ ਕਰਵਟ ਲੈ ਸਕਦਾ ਹੈ, ਜਿਸ ਕਾਰਨ ਚੰਡੀਗੜ੍ਹ ਤੇ ਪੰਜਾਬ ਦੇ ਕਈ ਹਿੱਸਿਆਂ ’ਚ ਮੀਂਹ ਪੈ ਸਕਦਾ ਹੈ। ਕੱਲ੍ਹ ਚੰਡੀਗੜ੍ਹ ’ਚ ਤਾਪਮਾਨ ਆਮ ਨਾਲੋਂ 5.4 ਡਿਗਰੀ ਵੱਧ ਰਿਹਾ, ਜਦੋਂ ਕਿ ਪੰਜਾਬ ’ਚ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ 26 ਸਤੰਬਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ’ਚ ਘੱਟੋ-ਘੱਟ ਤੇ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ਆਮ ਨਾਲੋਂ ਅੱਗੇ ਹੈ। ਸਤੰਬਰ ’ਚ ਹੁਣ ਤੱਕ 48 ਫੀਸਦੀ ਘੱਟ ਬਾਰਿਸ਼ ਹੋਈ ਹੈ, ਜਦਕਿ ਮਾਨਸੂਨ ਸੀਜਨ ’ਚ ਅਜੇ 28 ਫੀਸਦੀ ਘੱਟ ਮੀਂਹ ਪਿਆ ਹੈ। Punjab Weather
ਇਹ ਵੀ ਪੜ੍ਹੋ : Holiday: ਪੰਜਾਬ ਸਰਕਾਰ ਨੇ ਇਸ ਦਿਨ ਦੀ ਛੁੱਟੀ ਦਾ ਕੀਤਾ ਐਲਾਨ, ਸਿਰਫ਼ ਇਨ੍ਹਾਂ ਨੂੰ ਮਿਲੇਗਾ ਲਾਭ
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਮੰਗਲਵਾਰ ਨੂੰ ਜਾਰੀ ਰੋਜਾਨਾ ਤਾਪਮਾਨ ਦੀ ਰਿਪੋਰਟ ਅਨੁਸਾਰ 23 ਸਤੰਬਰ ਨੂੰ ਰੂਪਨਗਰ ਦਾ ਸਭ ਤੋਂ ਜ਼ਿਆਦਾ ਤਾਪਮਾਨ 38.5 ਡਿਗਰੀ ਸੈਲਸੀਅਸ ਸੀ, ਜਦੋਂ ਕਿ ਬਠਿੰਡਾ ਦਾ ਸਭ ਤੋਂ ਜ਼ਿਆਦਾ ਤਾਪਮਾਨ 38.5 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਚੰਡੀਗੜ੍ਹ ’ਚ 37.3, ਲੁਧਿਆਣਾ ’ਚ 36.6, ਅੰਮ੍ਰਿਤਸਰ ’ਚ 36.8, ਪਟਿਆਲਾ ’ਚ 36.9, ਪਠਾਨਕੋਟ ਵਿੱਚ 36.5, ਗੁਰਦਾਸਪੁਰ ’ਚ 36.0, ਫਤਿਹਗੜ੍ਹ ਸਾਹਿਬ ’ਚ 36.2, ਫਿਰੋਜ਼ਪੁਰ ’ਚ 36.4 ਤੇ ਹੁਸ਼ਿਆਰਪੁਰ ’ਚ 36.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। Punjab Weather
ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪੰਜਾਬ ’ਚ ਸੋਕੇ ਵਰਗੇ ਹਾਲਾਤ ਪੈਦਾ ਹੋ ਰਹੇ ਹਨ। ਪੰਜਾਬ ’ਚ 1 ਤੋਂ 24 ਸਤੰਬਰ ਤੱਕ ਆਮ ਨਾਲੋਂ 48 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ, ਜਦਕਿ ਚੰਡੀਗੜ੍ਹ ’ਚ ਇਨ੍ਹਾਂ ਦਿਨਾਂ ਦੌਰਾਨ ਸਿਰਫ 8 ਫੀਸਦੀ ਘੱਟ ਮੀਂਹ ਪਿਆ ਹੈ। ਚੰਡੀਗੜ੍ਹ ’ਚ ਹੁਣ ਤੱਕ 114.5 ਮਿਲੀਮੀਟਰ ਮੀਂਹ ਪੈ ਚੁੱਕਾ ਹੈ। ਹਰਿਆਣਾ ’ਚ ਅੱਜ ਘੱਟੋ-ਘੱਟ ਤਾਪਮਾਨ 29.11 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਅਸਮਾਨ ਸਾਫ ਰਹਿਣ ਦੀ ਸੰਭਾਵਨਾ ਹੈ। ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 34.08 ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। Punjab Weather