ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab: ਪੰਜਾਬ ਦੀ ਮਸ਼ਹੂਰ ਯੂਨੀਵਰਸਿਟੀ ਖਿਲਾਫ ਸਰਕਾਰ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪਟਿਆਲਾ ਸਥਿਤ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਨੂੰ ਪੰਜਾਬ ਸਰਕਾਰ ਨੇ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਹੈ। ਦਰਅਸਲ ਵਿਦਿਆਰਥਣਾਂ ਵੱਲੋਂ ਉਕਤ ਯੂਨੀਵਰਸਿਟੀ ਦੇ ਵਾਈਸ ਚਾਂਸਲਰ ’ਤੇ ਗੰਭੀਰ ਦੋਸ਼ ਲਾਏ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ ਉਪਰੋਕਤ ਕਾਰਵਾਈ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਐਤਵਾਰ ਦੁਪਹਿਰ ਨੂੰ ਬਿਨਾਂ ਕੋਈ ਨੋਟਿਸ ਦਿੱਤੇ ਵੀਸੀ ਲੜਕੀਆਂ ਦੇ ਹੋਸਟਲ ’ਚ ਜਾ ਕੇ ਇੱਕ-ਇੱਕ ਕਰਕੇ ਸਾਰਿਆਂ ਦੇ ਕਮਰਿਆਂ ਦੀ ਜਾਂਚ ਕੀਤੀ। Punjab
ਇਹ ਵੀ ਪੜ੍ਹੋ : Punjab Weather: ਪੰਜਾਬ ’ਚ ਮੁੜ ਬਦਲੇਗਾ ਮੌਸਮ, ਤੂਫਾਨੀ ਮੀਂਹ ਦੀ ਚੇਤਾਵਨੀ, ਜਾਣੋ ਮੌਸਮ ਵਿਭਾਗ ਦੀ ਇਹ ਭਵਿੱਖਬਾਣੀ
ਲੜਕੀਆਂ ਦੇ ਕੱਪੜਿਆਂ ’ਤੇ ਇਤਰਾਜ ਕੀਤਾ, ਜਿਸ ਤੋਂ ਬਾਅਦ ਰਾਤ ਨੂੰ ਲੜਕੀਆਂ ਨੇ ਵੀਸੀ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ ਗਿਆ। ਜਾਣਕਾਰੀ ਅਨੁਸਾਰ ਉਕਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਦੋਸ਼ ਹੈ ਕਿ ਬਿਨਾਂ ਕੋਈ ਨੋਟਿਸ ਦਿੱਤੇ ਵੀਸੀ ਜੈਸ਼ੰਕਰ ਸਿੰਘ ਨੇ ਹੋਸਟਲ ’ਚ ਆ ਕੇ ਵਿਦਿਆਰਥਣਾਂ ਦੇ ਕਮਰਿਆਂ ਦੀ ਜਾਂਚ ਕੀਤੀ ਤੇ ਉਨ੍ਹਾਂ ਦੇ ਕੱਪੜਿਆਂ ’ਤੇ ਕਈ ਟਿੱਪਣੀਆਂ ਕੀਤੀਆਂ। ਜਿਸ ਤੋਂ ਬਾਅਦ ਵਿਦਿਆਰਥਣਾਂ ’ਚ ਗੁੱਸਾ ਪੈਦਾ ਹੋ ਗਿਆ ਤੇ ਯੂਨੀਵਰਸਿਟੀ ਦੇ ਬਾਹਰ ਕਾਫੀ ਹੰਗਾਮਾ ਹੋ ਗਿਆ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਇਹ ਵਿਦਿਆਰਥੀਆਂ ਦੀ ਨਿੱਜਤਾ ’ਤੇ ਵੱਡਾ ਹਮਲਾ ਹੈ। Punjab
ਪ੍ਰਦਰਸ਼ਨ ਕਰ ਰਹੀਆਂ ਵਿਦਿਆਰਥਣਾਂ ਨੇ ਮੰਗ ਕੀਤੀ ਹੈ ਕਿ ਉਕਤ ਵੀਸੀ ਦਾ ਅਸਤੀਫਾ ਜਲਦ ਤੋਂ ਜਲਦ ਲਿਆ ਜਾਵੇ। ਪ੍ਰਦਰਸ਼ਨ ਕਰ ਰਹੀਆਂ ਵਿਦਿਆਰਥਣਾਂ ਨੇ ਸਰਕਾਰ ਨੂੰ ਚਿਤਾਵਨੀ ਵੀ ਦਿੱਤੀ ਹੈ ਕਿ ਜੇਕਰ ਉਕਤ ਵੀਸੀ ਜੇਕਰ ਉਸ ਖਿਲਾਫ ਕੋਈ ਸਖਤ ਕਾਰਵਾਈ ਨਾ ਕੀਤੀ ਗਈ ਤਾਂ ਉਹ ਆਪਣਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰੱਖਣਗੀਆਂ। ਦੂਜੇ ਪਾਸੇ ਵਾਈਸ ਚਾਂਸਲਰ ਦਾ ਕਹਿਣਾ ਹੈ ਕਿ ਹੋਸਟਲ ’ਚ ਸਮਰੱਥਾ ਤੋਂ ਜ਼ਿਆਦਾ ਲੜਕੀਆਂ ਨੂੰ ਰੱਖੇ ਜਾਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਦੀ ਜਾਂਚ ਲਈ ਉਹ ਉੱਥੇ ਗਏ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ’ਤੇ ਲਾਏ ਜਾ ਰਹੇ ਦੋਸ਼ ਪੂਰੀ ਤਰ੍ਹਾਂ ਬੇਬੁਨਿਆਦ ਹਨ। Punjab