Faridkot News: ਐਮਐਲਏ ਵੱਲੋਂ ਸਿਵਲ ਹਸਪਤਾਲ ਵਿਖੇ ਡਾਇਲਸਿਸ ਯੂਨਿਟ ਦਾ ਉਦਘਾਟਨ

Faridkot News
Faridkot News: ਐਮਐਲਏ ਵੱਲੋਂ ਸਿਵਲ ਹਸਪਤਾਲ ਵਿਖੇ ਡਾਇਲਸਿਸ ਯੂਨਿਟ ਦਾ ਉਦਘਾਟਨ

ਪੰਜਾਬ ਸਰਕਾਰ ਰਾਜ ’ਚ ਸਿਹਤ ਸਹੂਲਤਾਂ ਦੇ ਵਿਸਥਾਰ ਲਈ ਵਚਨਬੱਧ : ਸੇਖੋਂ

Faridkot News: ਫਰੀਦਕੋਟ, (ਗੁਰਪ੍ਰੀਤ ਪੱਕਾ)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਮੁਫਤ ਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਪੰਜਾਬ ਭਰ ਵਿੱਚ ਵੱਖ ਵੱਖ ਹਸਪਤਾਲਾਂ ਵਿਖੇ ਸਥਾਪਿਤ ਕੀਤੇ ਅੱਠ ਡਾਇਲਸਿਸ ਯੂਨਿਟਾਂ ਦਾ ਆਨਲਾਈਨ ਉਦਘਾਟਨ ਕੀਤਾ। ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਨੇ ਸਿਵਲ ਹਸਪਤਾਲ ਫਰੀਦਕੋਟ ਵਿਖੇ ਪਹੁੰਚ ਕੇ ਵੀ ਇੱਥੇ ਚਾਰ ਡਾਇਲਸਿਸ ਮਸ਼ੀਨਾਂ ਨਾਲ ਸਥਾਪਿਤ ਕੀਤੇ ਡਾਇਲਸਿਸ ਯੂਨਿਟ ਦਾ ਉਦਘਾਟਨ ਕੀਤਾ ਗਿਆ।

ਇਹ ਵੀ ਪੜ੍ਹੋ: Viral Video : ਇੰਨੇ ਕਿਲੋਮੀਟਰ ਬਡ਼ੀ ਔਖੀ ਪੈਨਸ਼ਨ ਲੈਣ ਪਹੁੰਚੀ ਬਜ਼ੁਰਗ ਔਰਤ!

ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਪੰਜਾਬ ਵਿੱਚ ਲੋਕਾਂ ਲਈ ਸਿਹਤ ਸਹੂਲਤਾਂ ਦਾ ਪੱਧਰ ਉਪਰ ਚੁੱਕਣ ਲਈ ਸਿਹਤ ਸੰਸਥਾਵਾਂ ਦੀਆਂ ਨਵੀਆਂ ਇਮਾਰਤਾਂ ਦੇ ਨਾਲ ਆਧੁਨਿਕ ਮਸ਼ੀਨਾਂ, ਹੋਰ ਸਾਜੋ-ਸਮਾਨ ਤੇ ਦਵਾਈਆਂ ਮੁਫ਼ਤ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਹੁਣ ਮਰੀਜ਼ਾਂ ਨੂੰ ਦੂਰ ਦੁਰਾਡੇ ਤੇ ਪ੍ਰਾਈਵੇਟ ਹਸਪਤਾਲਾਂ ਵਿਖੇ ਜਾਣ ਦੀ ਲੋੜ ਨਹੀਂ ਕਿਉਂਕਿ ਗੁਰਦਿਆਂ ਦੀਆਂ ਬਿਮਾਰੀਆਂ ਦੇ ਇਲਾਜ ਲਈ ਸਿਵਲ ਹਸਪਤਾਲ ਫਰੀਦਕੋਟ ਅਤੇ ਕੋਟਕਪੂਰਾ ਵਿਖੇ ਹੋਰ ਸੇਵਾਵਾਂ ਤੋਂ ਇਲਾਵਾ ਮਰੀਜ਼ਾਂ ਲਈ ਡਾਇਲਸਸ ਦੀਆਂ ਸੇਵਾਵਾਂ ਮੁਫਤ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ। ਇਸਦੇ ਨਾਲ ਡਾਇਲਸਿਸ ਲਈ ਦਵਾਈਆਂ ਵੀ ਮੁਫਤ ਦਿੱਤੀਆਂ ਜਾਂਦੀਆਂ ਹਨ,ਜਿਸ ਨਾਲ ਮਰੀਜ਼ਾਂ ’ਤੇ ਕਿਸੇ ਕਿਸਮ ਦਾ ਵਿੱਤੀ ਬੋਝ ਨਹੀਂ ਪੈਂਦਾ।

ਕਾਲਾ ਪੀਲੀਆ ਤੇ ਏਡਜ਼ ਦੇ ਮਰੀਜ਼ਾਂ ਦੇ ਲਈ ਵੱਖਰੀ ਡਾਇਲਸਿਸ ਮਸ਼ੀਨ ਉਪਲਬਧ : ਡਾ. ਚੰਦਰ ਸ਼ੇਖਰ ਕੱਕੜ

ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਵਲ ਹਸਪਤਾਲ ਫਰੀਦਕੋਟ ਵਿਖੇ ਡਾਇਲਸਿਸ ਕਰਨ ਲਈ ਚਾਰ ਮਸ਼ੀਨਾਂ ਹਨ, ਜਿਨਾਂ ਵਿੱਚੋਂ ਇੱਕ ਸਰਕਾਰ ਵੱਲੋਂ ਅਤੇ ਪਿਛਲੇ ਮਹੀਨੇ ਤਿੰਨ ਮਸ਼ੀਨਾਂ ਹੰਸ ਫਾਊਂਡੇਸ਼ਨ ਵੱਲੋਂ ਉਪਲੱਬਧ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਵੀ ਡਾਇਲਸਸ ਲਈ ਦੋ ਮਸ਼ੀਨਾਂ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਨ । Faridkot News

ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਫਰੀਦਕੋਟ ਵਿਖੇ ਡਾਇਲਸਿਸ ਲਈ ਹਸਪਤਾਲ ਦੇ ਸਟਾਫ ਤੋਂ ਇਲਾਵਾ ਇੱਕ ਡਾਕਟਰ ਅਤੇ ਦੋ ਟੈਕਨੀਸ਼ੀਅਨ ਹੰਸ ਫਾਊਂਡੇਸ਼ਨ ਵੱਲੋਂ ਮੁਹੱਈਆ ਕਰਵਾਏ ਗਏ ਹਨ, ਤਾਂ ਜੋ ਗੁਰਦੇ ਦੀਆਂ ਬਿਮਾਰੀਆਂ ਦੇ ਮਰੀਜ਼ਾਂ ਨੂੰ ਡਾਇਲਸਿਸ ਦੀਆਂ ਨਿਰਵਿਘਨ ਸੇਵਾਵਾਂ ਦਿੱਤੀਆਂ ਜਾ ਸਕਣ। ਉਨ੍ਹਾਂ ਖਾਸ ਤੌਰ ’ਤੇ ਦੱਸਿਆ ਕਿ ਇੱਕ ਮਸ਼ੀਨ ਕਾਲਾ ਪੀਲੀਆ ਅਤੇ ਏਡਜ਼ ਪੀੜਤ ਮਰੀਜ਼ਾਂ ਦੀ ਡਾਇਲਸਿਸ ਲਈ ਵੱਖਰੀ ਮਸ਼ੀਨ ਉਪਲੱਬਧ ਹੈ, ਕਿਉਕਿ ਇਹਨਾਂ ਬਿਮਾਰੀਆਂ ਦੇ ਮਰੀਜ਼ਾਂ ਨੂੰ ਬਾਹਰ ਤੋਂ ਡਾਇਲਸਿਸ ਕਰਵਾਉਣ ਵਿੱਚ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ ।

ਇਸ ਮੌਕੇ ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ, ਸ. ਹਰਦਿੱਤ ਸਿੰਘ ਸੇਖੋਂ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਸ਼ਵਦੀਪ ਗੋਇਲ, ਸੀਨੀਅਰ ਮੈਡੀਕਲ ਅਫਸਰ ਡਾ. ਪਰਮਜੀਤ ਬਰਾੜ, ਡਾਇਲਸਿਸ ਸੈੰਟਰ ਦੇ ਨੋਡਲ ਅਫਸਰ ਡਾ. ਹੁਸਨਪਾਲ ਸਿੱਧੂ, ਡਾ. ਉਦੇਸ਼ਨਾ ਰਾਓ, ਜਿਲਾ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਲਖਵਿੰਦਰ ਕੈੰਥ, ਸੁਰੇਸ਼ ਅਰੋੜਾ ਪ੍ਰਧਾਨ ਕ੍ਰਿਸ਼ਨਾਵੰਤੀ ਸੇਵਾ ਸੁਸਾਇਟੀ ਅਤੇ ਹੋਰ ਅਧਿਕਾਰੀ ਕਰਮਚਾਰੀ ਮੌਜੂਦ ਸਨ।

LEAVE A REPLY

Please enter your comment!
Please enter your name here