ਜਲੰਧਰ (ਸੱਚ ਕਹੂੰ ਨਿਊਜ਼)। Punjab News: ਮਨਜਿੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫਸਰ, ਪੰਜਾਬ, ਜਲੰਧਰ ਨੇ ਲੋਕਾਂ ਨੂੰ ਸੁਚੇਤ ਕੀਤਾ ਕਿ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਦੇ ਲਾਭਪਾਤਰੀਆਂ ਨੂੰ ਜਾਅਲੀ ਕਾਲਾਂ ਆ ਰਹੀਆਂ ਹਨ ਤੇ ਉਨ੍ਹਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਸਿੰਘ ਨੇ ਦੱਸਿਆ ਕਿ ਇਸ ਸਕੀਮ ਤਹਿਤ ਔਰਤਾਂ ਦੇ ਪਹਿਲੇ ਬੱਚੇ ਦੇ ਜਨਮ ਲੈਣ ’ਤੇ 5,000 ਰੁਪਏ ਤੇ ਦੂਜਾ ਬੱਚਾ ਹੋਣ ’ਤੇ 6,000 ਰੁਪਏ ਦੀ ਵਿੱਤੀ ਸਹਾਇਤਾ ਸਿੱਧੇ ਤੌਰ ’ਤੇ ਉਨ੍ਹਾਂ ਦੇ ਖਾਤੇ ’ਚ ਪਾਈ ਜਾਂਦੀ ਹੈ। Punjab News
Read This : WhatsApp News: ਜੇਕਰ WhatsApp ‘ਤੇ ਮਿਲ ਰਹੇ ਹਨ ਤੁਹਾਨੂੰ ਇਹ ਸਿਗਨਲ, ਤਾਂ ਪੱਕਾ ਚੋਰੀ-ਛਿਪੇ ਪੜ੍ਹ ਰਿਹਾ ਹੈ …
ਉਨ੍ਹਾਂ ਕਿਹਾ ਕਿ ਕਾਲ ਕਰਨ ਵਾਲੇ ਲਾਭਪਾਤਰੀਆਂ ਨੂੰ ਯੂਪੀਆਈ ਆਈਡੀ ਤੇ ਬੈਂਕ ਖਾਤਾ ਨੰਬਰ ਸਾਂਝਾ ਕਰਨ ਲਈ ਕਹਿ ਰਹੇ ਹਨ, ਜਦਕਿ ਇਸ ਸਕੀਮ ਦੇ ਲਾਭਪਾਤਰੀਆਂ ਨੂੰ ਵਿਭਾਗ ਵੱਲੋਂ ਡੀਬੀਟੀ ਰਾਹੀਂ ਸਿੱਧੇ ਆਧਾਰ ਕਾਰਡ ਨਾਲ ਜੁੜੇ ਬੈਂਕ ਖਾਤੇ ’ਚ ਪੈਸੇ ਭੇਜੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਲਾਭਪਾਤਰੀ ਨੂੰ ਕੋਈ ਕਾਲ ਨਹੀਂ ਕੀਤੀ ਜਾਂਦੀ ਤੇ ਨਾ ਹੀ ਲਾਭਪਾਤਰੀ ਤੋਂ ਕੋਈ ਓਟੀਪੀ ਜਾਂ ਬੈਂਕ ਖਾਤਾ ਪੁੱਛਿਆ ਜਾਂਦਾ ਹੈ। ਉਨ੍ਹਾਂ ਜਲੰਧਰ ਜ਼ਿਲ੍ਹੇ ਦੇ ਲਾਭਪਾਤਰੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਜੇਕਰ ਕੋਈ ਅਜਿਹੀ ਫਰਜੀ ਕਾਲ ਆਉਂਦੀ ਹੈ ਤਾਂ ਉਹ ਬੈਂਕ ਖਾਤਿਆਂ ਆਦਿ ਦੀ ਜਾਣਕਾਰੀ ਸਾਂਝੀ ਨਾ ਕਰਨ। Punjab News