Punjab News: ਹੁਣੇ-ਹੁਣੇ ਹਸਪਤਾਲ ਤੋਂ ਆਈ ਮੁੱਖ ਮੰਤਰੀ ਮਾਨ ਦੀ ਸਿਹਤ ਨਾਲ ਜੁੜੀ ਤਾਜ਼ਾ ਅਪਡੇਟ

Punjab Panchayat

Punjab News: ਚੰਡੀਗੜ੍ਹ (ਅਸ਼ਵਨੀ ਚਾਵਲਾ)। ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ (Health of CM Mann) ਨਾਲ ਜੁੜੀ ਅਪਡੇਟ ਹੁਣੇ ਹੁਣੇ ਸਾਹਮਣੇ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ ਪਿਛਲੇ 24 ਘੰਟਿਆਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ। ਉਹ ਉੱਥੇ ਰੁਟੀਨ ਚੈਕਅੱਪ ਲਈ ਗਏ ਸੀ ਪਰ ਜਾਂਚ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਆਪਣੀ ਨਿਗਰਾਨੀ ਹੇਠ ਰੱਖਣ ਦਾ ਫੈਸਲਾ ਕੀਤਾ। ਬੀਤੇ ਦਿਨ ਕੀਤੀਆਂ ਗਈਆਂ ਕੁਝ ਹੋਰ ਜਾਂਚ ਰਿਪੋਰਟਾਂ ਅੱਜ ਆਉਣਗੀਆਂ। ਉਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇਣ ਬਾਰੇ ਫੈਸਲਾ ਲਿਆ ਜਾਏਗਾ।

ਇਸ ਤੋਂ ਪਹਿਲਾਂ ਸੀਐਮ ਦਫ਼ਤਰ ਵੱਲੋਂ ਦਿੱਤੀ ਗਈ ਜਾਣਕਾਰੀ ਵਿੱਚ ਡਾਕਟਰਾਂ ਨੇ ਕਿਹਾ ਸੀ ਕਿ ਮੁੱਖ ਮੰਤਰੀ ਬਿਲਕੁਲ ਠੀਕ ਹਨ ਤੇ ਉਨ੍ਹਾਂ ਨੂੰ ਕੋਈ ਵੱਡੀ ਸਮੱਸਿਆ ਨਹੀਂ ਹੈ। ਜਾਂਚ ਦੌਰਾਨ ਮੁੱਖ ਮੰਤਰੀ ਦੇ ਫੇਫੜਿਆਂ ਦੀ ਇੱਕ ਧਮਣੀ ਵਿੱਚ ਸੋਜ ਦੇ ਲੱਛਣ ਪਾਏ ਗਏ ਹਨ, ਜਿਸ ਨਾਲ ਦਿਲ ’ਤੇ ਦਬਾਅ ਪੈ ਰਿਹਾ ਹੈ। ਦਿਲ ਦੀ ਸਮੱਸਿਆ ਨੂੰ ਦੇਖਦਿਆਂ ਦਿਲ ਦੇ ਰੋਗਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਵਿਸ਼ੇਸ਼ ਤੌਰ ’ਤੇ ਨਿਗਰਾਨੀ ਕਰ ਰਹੀ ਹੈ। Punjab News

Read Also : Petrol-Diesel Price: ਘਟ ਸਕਦੀਆਂ ਨੇ ਪੈਟਰੋਲ-ਡੀਜਲ ਦੀਆਂ ਕੀਮਤਾਂ, ਰੇਟਿੰਗ ਏਜੰਸੀ ਨੇ ਕੀਤਾ ਸ਼ਾਨਦਾਰ ਇਸ਼ਾਰਾ

ਡਾਕਟਰਾਂ ਮੁਤਾਬਕ ਇਸ ਕਾਰਨ ਬਲੱਡ ਪ੍ਰੈਸ਼ਰ ਵਿੱਚ ਉਤਰਾਅ-ਚੜ੍ਹਾਅ ਆਉਣ ਲੱਗਾ ਹੈ। ਇਸ ਬਾਰੇ ਕੁਝ ਹੋਰ ਜਾਂਚ ਕੀਤੀ ਜਾਣੀ ਹੈ ਤੇ ਕੁਝ ਹੋਰ ਖੂਨ ਦੇ ਟੈਸਟ ਕੀਤੇ ਜਾਣੇ ਹਨ ਜਿਸ ਦੀ ਰਿਪੋਰਟ ਆਉਣੀ ਬਾਕੀ ਹੈ। ਹਾਸਲ ਜਾਣਕਾਰੀ ਮੁਤਾਬਕ ਇਹ ਰਿਪੋਰਟ ਅੱਜ ਆ ਜਾਏਗੀ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਸੀਐਮ ਭਗਵੰਤ ਮਾਨ ਦੇ ਬੀਮਾਰ ਹੋਣ ਦਾ ਖੁਲਾਸਾ ਹੋਇਆ ਸੀ। ਇਹ ਵੀ ਦੱਸਿਆ ਗਿਆ ਕਿ ਉਨ੍ਹਾਂ ਨੂੰ ਵਾਪਸ ਦਿੱਲੀ ਲਿਜਾਇਆ ਜਾਣਾ ਸੀ। ਹਾਲਾਂਕਿ ਮੁੱਖ ਮੰਤਰੀ ਦਫ਼ਤਰ ਨੇ ਇਸ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। Punjab News