Punjab Panchayat Election: ਸਾਰੀਆਂ ਸੂਚੀਆਂ ਬੀ.ਡੀ.ਪੀ.ਓਜ ਦਫ਼ਤਰਾਂ ਵਿਖੇ ਚਸਪਾ ਵੀ ਕਰਵਾਈਆਂ
Punjab Panchayat Election: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ 1022 ਗ੍ਰਾਮ ਪੰਚਾਇਤਾਂ ਦੇ ਰਾਖਵੇਂਕਰਨ ਦੀਆਂ ਸੂਚੀਆਂ ਪਟਿਆਲਾ ਜ਼ਿਲ੍ਹੇ ਦੇ ਸਮੂਹ ਬੀ.ਡੀ.ਪੀ.ਓ. ਦਫ਼ਤਰਾਂ ਕੋਲ ਉਪਲਬੱਧ ਹਨ ਅਤੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ www.patiala.nic.in ਤੋਂ ਡਾਊਨਲੋਡ ਵੀ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਸਾਰੀਆਂ ਸੂਚੀਆਂ ਬੀ.ਡੀ.ਪੀ.ਓਜ ਦਫ਼ਤਰਾਂ ਵਿਖੇ ਚਸਪਾ ਕੀਤੀਆਂ ਗਈਆਂ ਹਨ ਅਤੇ ਇਹ ਸੂਚੀਆਂ ਡੀ.ਡੀ.ਪੀ.ਓ ਦਫ਼ਤਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਵੀ ਉਪਲਬੱਧ ਹਨ।
Read Also : Petrol-Diesel Price: ਘਟ ਸਕਦੀਆਂ ਨੇ ਪੈਟਰੋਲ-ਡੀਜਲ ਦੀਆਂ ਕੀਮਤਾਂ, ਰੇਟਿੰਗ ਏਜੰਸੀ ਨੇ ਕੀਤਾ ਸ਼ਾਨਦਾਰ ਇਸ਼ਾਰਾ
ਡੀ.ਸੀ ਡਾ. ਯਾਦਵ ਨੇ ਕਿਹਾ ਕਿ ਜੇਕਰ ਕੋਈ ਪਿੰਡ ਵਾਸੀ ਇਹ ਸੂਚੀਆਂ ਲੈਣ ਦਾ ਚਾਹਵਾਨ ਹੈ ਤਾਂ ਉਹ ਇਨ੍ਹਾਂ ਦਫ਼ਤਰਾਂ ਵਿੱਚੋਂ ਲੈ ਸਕਦਾ ਹੈ। ਇਸੇ ਦੌਰਾਨ ਏ.ਡੀ.ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਇਹ ਸਾਰੀਆਂ ਸੂਚੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਵੀ ਉਪਲਬੱਧ ਕਰਵਾ ਦਿੱਤੀਆਂ ਗਈਆਂ ਹਨ। Punjab Panchayat Election