Fazilka News: ਐਸਐਸਪੀ ਫਾਜ਼ਿਲਕਾ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਅਮਨ-ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ, ਸਖ਼ਤ ਕਦਮ ਚੁੱਕਣ ਦੇ ਹੁਕਮ ਜਾਰੀ

Fazilka News
Fazilka News: ਐਸਐਸਪੀ ਫਾਜ਼ਿਲਕਾ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਅਮਨ-ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ, ਸਖ਼ਤ ਕਦਮ ਚੁੱਕਣ ਦੇ ਹੁਕਮ ਜਾਰੀ

Fazilka News: (ਰਜਨੀਸ਼ ਰਵੀ) ਫਾਜ਼ਿਲਕਾ। ਪੰਚਾਇਤੀ ਚੋਣਾਂ ਦੇ ਮੱਦੇਨਜ਼ਰ, ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਉਣ ਲਈ ਕਦਮ ਚੁੱਕਣ ਸ਼ੁਰੂ ਕਰ ਦਿੱਤੇ ਹਨ। ਇਸ ਸੰਦਰਭ ਵਿੱਚ ਅੱਜ ਜ਼ਿਲ੍ਹਾ ਫਾਜ਼ਿਲਕਾ ਦੇ ਐਸ.ਐਸ.ਪੀ ਸ੍ਰੀ ਵਰਿੰਦਰ ਸਿੰਘ ਬਰਾੜ ਨੇ ਫਾਜ਼ਿਲਕਾ ਪੁਲਿਸ ਦੇ ਸਮੂਹ ਗਜ਼ਟਿਡ ਅਫ਼ਸਰਾਂ, ਥਾਣਾ ਮੁਖੀਆਂ ਅਤੇ ਯੂਨਿਟ ਇੰਚਾਰਜਾਂ ਦੇ ਨਾਲ ਇਕ ਅਹਿਮ ਮੀਟਿੰਗ ਕੀਤੀ।

ਇਹ ਵੀ ਪੜ੍ਹੋ: Punjab Haryana High Court: ਵਿਧਾਇਕ ਗੱਜਣਮਾਜਰਾ ਨੇ ਜ਼ਮਾਨਤ ਲਈ ਕੀਤੀ ਪਟੀਸ਼ਨ ਦਾਇਰ

ਇਸ ਮੀਟਿੰਗ ਵਿੱਚ ਐਸ.ਐਸ.ਪੀ. ਫਾਜ਼ਿਲਕਾ ਨੇ ਪੰਚਾਇਤੀ ਚੋਣਾਂ ਦੌਰਾਨ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਮੀਟਿੰਗ ਦੌਰਾਨ ਚੋਣ ਪ੍ਰਕਿਰਿਆ ਵਿੱਚ ਕੋਈ ਵੀ ਵਿਘਨ ਪੈਦਾ ਕਰਨ ਵਾਲੇ ਮਾੜੇ ਅਨਸਰਾਂ ਅਤੇ ਨਸ਼ੇ ਦੇ ਕਾਰੋਬਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਹਦਾਇਤ ਦਿੱਤੀ ਗਈ। ਐਸ.ਐਸ.ਪੀ. ਨੇ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਕਾਬੂ ‘ਚ ਰੱਖਣ ਲਈ ਸਾਰੇ ਪੁਲਿਸ ਅਧਿਕਾਰੀ ਚੌਕਸੀ ਵਰਤਣ ਅਤੇ ਮਿਹਨਤ ਨਾਲ ਕੰਮ ਕਰਨ। Fazilka News

ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਲਈ ਨਿਰਪੱਖਤਾ ਅਤੇ ਪਾਰਦਰਸ਼ਿਤਾ

ਐਸ.ਐਸ.ਪੀ. ਨੇ ਨਿਰਪੱਖ ਅਤੇ ਪਾਰਦਰਸ਼ੀ ਪੁਲਿਸ ਪ੍ਰਬੰਧ ਨੂੰ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ, ਤਾਂ ਜੋ ਚੋਣਾਂ ਦੌਰਾਨ ਕੋਈ ਗੜਬੜ ਨਾ ਹੋਵੇ ਅਤੇ ਲੋਕਾਂ ਵਿੱਚ ਪੂਰਨ ਵਿਸ਼ਵਾਸ ਬਣਿਆ ਰਹੇ। ਉਹਨਾਂ ਨੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਕਦਮ ਚੁੱਕਣ ਲਈ ਤਿਆਰ ਰਹਿਣ ਅਤੇ ਚੋਣ ਸਮੇਂ ਅਕਸਰ ਹਲਚਲ ਪੈਦਾ ਕਰਨ ਵਾਲੇ ਅਨਸਰਾਂ ‘ਤੇ ਨਜ਼ਰ ਰੱਖਣ ਲਈ ਕਿਹਾ।

ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ | Fazilka News

Fazilka News

ਜ਼ਿਲ੍ਹੇ ਦੇ ਐਸ.ਐਸ.ਪੀ. ਵੱਲੋਂ ਨਸ਼ੇ ਦੇ ਕਾਰੋਬਾਰੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਵਿਸ਼ੇਸ਼ ਰਣਨੀਤੀ ਅਪਣਾਉਣ ਲਈ ਵੀ ਹਦਾਇਤ ਕੀਤੀ ਹੈ, ਤਾਂ ਜੋ ਚੋਣ ਪ੍ਰਕਿਰਿਆ ਵਿੱਚ ਕਿਸੇ ਵੀ ਪ੍ਰਕਾਰ ਦੀ ਰੁਕਾਵਟ ਨਾ ਪੈ ਸਕੇ। ਉਹਨਾਂ ਨੇ ਇਸ ਸਬੰਧੀ ਸਾਰੇ ਐਸ.ਐਚ.ਓਜ਼ ਨੂੰ ਆਪਣੀਆਂ ਹਦਬੰਦੀ ਵਿੱਚ ਨਸ਼ੇ ਦੇ ਵਪਾਰ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਕਰਨ ਦੀ ਗੱਲ ਕਹੀ।

ਨਿਰੰਤਰ ਨਿਗਰਾਨੀ ਅਤੇ ਸੁਰੱਖਿਆ ਬਰਕਰਾਰ

ਆਗਾਮੀ ਚੋਣਾਂ ਦੇ ਮੱਦੇਨਜ਼ਰ, ਜ਼ਿਲ੍ਹੇ ਵਿੱਚ ਸੁਰੱਖਿਆ ਪ੍ਰਬੰਧ ਬਹਾਲ ਕਰਨ ਲਈ ਮੀਟਿੰਗ ਵਿੱਚ ਅਹਿਮ ਦੀ ਚਰਚਾ ਕੀਤੀ। ਐਸ.ਐਸ.ਪੀ. ਨੇ ਕਿਹਾ ਕਿ ਸਾਰੇ ਪੁਲਿਸ ਅਧਿਕਾਰੀ ਲਗਾਤਾਰ ਨਿਗਰਾਨੀ ਰੱਖਣ, ਰਾਤ ਦੀ ਗਸ਼ਤ ਵਧਾਉਣ, ਅਤੇ ਸੰਵੇਦਨਸ਼ੀਲ ਹਲਕਿਆਂ ਵਿੱਚ ਵਿਸ਼ੇਸ਼ ਧਿਆਨ ਦੇਣ ਲਈ ਕਦਮ ਚੁੱਕਣ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਗੰਭੀਰ ਮੁੱਦਿਆਂ ਨੂੰ ਤੁਰੰਤ ਸੁਲਝਾਇਆ ਜਾਵੇ ਅਤੇ ਜ਼ਿਲ੍ਹੇ ਵਿੱਚ ਸੁਰੱਖਿਆ ਮਾਹੌਲ ਬਣਾਇਆ ਜਾਵੇ।