Lehragaga News: ਮੰਤਰੀ ਗੋਇਲ ਨੇ ਜ਼ਰੂਰਤਮੰਦਾਂ ਨੂੰ ਵੰਡੇ ਮੁੱਖ ਮੰਤਰੀ ਰਾਹਤ ਫੰਡ ਸਹਾਇਤਾ ਰਾਸ਼ੀ ਦੇ ਚੈੱਕ

Lehragaga News
ਲਹਿਰਾ : ਮੰਤਰੀ ਗੋਇਲ ਜਰੂਰਤਮੰਦਾਂ ਨੂੰ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਸਹਾਇਤਾ ਰਾਸ਼ੀ ਦੇ ਚੈੱਕ ਵੰਡਦੇ ਹੋਏ।

Lehragaga News: (ਰਾਜ ਸਿੰਗਲਾ/ਨੈਨਸੀ) ਲਹਿਰਾਗਾਗਾ। ਕੈਬਿਨਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਜ਼ਰੂਰਤਮੰਦ ਲੋਕਾਂ ਨੂੰ ਲੱਖਾਂ ਰੁਪਏ ਦੇ ਚੈੱਕ ਭੇਂਟ ਕੀਤੇ ਗਏ, ਚੈੱਕ ਲੈਣ ਉਪਰੰਤ ਜਿੱਥੇ ਲੋਕਾਂ ਨੇ ਮੰਤਰੀ ਗੋਇਲ ਦੇ ਨਾਲ-ਨਾਲ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹਰ ਵਰਗ ਦੀ ਬੇਹਤਰੀ ਲਈ ਵਚਨਬੱਧ ਹੈ। ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਹਰ ਵਰਗ ਦੇ ਗਰੀਬ ਜਰੂਰਤਮੰਦ ਲੋਕਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਆਰਥਿਕ ਮੱਦਦ ਕੀਤੀ ਜਾਂਦੀ ਹੈ, ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਮੱਦਦ ਦੇਣ ਦੇ ਮਾਮਲੇ ’ਚ ਕਿਸੇ ਨਾਲ ਕੋਈ ਪੱਖਪਾਤ ਨਹੀਂ ਕੀਤਾ ਜਾਂਦਾ ਕਿਉਂਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ। Lehragaga News

ਇਹ ਵੀ ਪੜ੍ਹੋ: Punjab Government: ਪੰਜਾਬ ਸਰਕਾਰ ਨੇ ਸਰਕਾਰੀ ਨੌਕਰੀਆਂ ਦੇਣ ਦਾ ਬਣਾਇਆ ਰਿਕਾਰਡ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਹਰ ਵਰਗ ਦੀ ਬੇਹਤਰੀ ਲਈ ਕੰਮ ਕਰ ਰਹੇ ਹਨ, ਉਨ੍ਹਾਂ ਹਲਕਾ ਲਹਿਰਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਹਲਕੇ ਅੰਦਰ ਜਿੱਥੇ ਆਮ ਆਦਮੀ ਕਲੀਨਿਕ ਖੋਲੇ ਗਏ ਹਨ, ਉਥੇ ਹੀ ਸਿੱਖਿਆ ਦੇ ਖੇਤਰ ਵਿੱਚ ਵੀ ਕ੍ਰਾਂਤੀਕਾਰੀ ਤਬਦੀਲੀ ਲਿਆਂਦੀ ਗਈ ਹੈ, ਹਲਕੇ ਦੇ ਹਰ ਪਿੰਡ ਵਿੱਚ ਵਿਕਾਸ ਕੰਮ ਚੱਲ ਰਹੇ ਹਨ, ਹਰ ਪਿੰਡ ਨੂੰ ਸ਼ੁੱਧ ਪੀਣ ਦਾ ਪਾਣੀ ਮੁਹੱਈਆ ਕਰਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਉਨਾਂ ਗੁਆਂਢੀ ਸੂਬੇ ਹਰਿਆਣਾ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੀ ਗੱਲ ਕਰਦਿਆਂ ਕਿਹਾ ਕਿ ਹਰਿਆਣਾ ਵਿੱਚ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਪਸੰਦ ਕਰ ਰਹੇ ਹਨ ਜਿਸ ਦੇ ਚਲਦੇ ਵਿਧਾਨ ਸਭਾ ਚੋਣਾਂ ਵਿੱਚ ਹਰਿਆਣਾ ਦੀ ਸੱਤਾ ਦੀ ਚਾਬੀ ਆਮ ਆਦਮੀ ਪਾਰਟੀ ਦੇ ਹੱਥ ਵਿੱਚ ਹੋਵੇਗੀ। ਇਸ ਮੌਕੇ ਉਹਨਾਂ ਦੇ ਬੇਟੇ ਗੌਰਵ ਗੋਇਲ, ਓਐਸਡੀ ਰਕੇਸ਼ ਕੁਮਾਰ ਗੁਪਤਾ ਵਿੱਕੀ, ਟਰੱਕ ਯੂਨੀਅਨ ਦੇ ਪ੍ਰਧਾਨ ਗੁਰੀ ਚਹਿਲ ,ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਜੀਵਨ ਕੁਮਾਰ ਰੱਬੜ ,ਮਾਰਕੀਟ ਕਮੇਟੀ ਦੇ ਚੇਅਰਮੈਨ ਸੀਸ਼ਪਲ ਆਨੰਦ, ਸੀਸ਼ਪਾਲ ਗਰਗ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਕੁਲਦੀਪ ਸਿੰਘ ,ਬਿੱਲਾ ਪੂਨੀਆਂ ਘੋੜੇਨਬ, ਮਨਜਿੰਦਰ ਸਿੰਘ ਛੋਟੀ ਲਹਿਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here