ਸਿਹਤ ਮੰਤਰੀ ਸਮੇਤ ਅਧਿਕਾਰੀਆਂ ’ਤੇ ਹੋਣੀ ਚਾਹੀਦੀ ਐ ਬਣਦੀ ਕਾਰਵਾਈ: ਪ੍ਰਨੀਤ ਕੌਰ
Ayushman Scheme Funds: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਭਾਜਪਾ ਆਗੂ ਆਗੂ ਪ੍ਰਨੀਤ ਕੌਰ ਅਤੇ ਭਾਜਪਾ ਦੀ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ’ਤੇ ਆਯੂਸ਼ਮਾਨ ਭਾਰਤ ਯੋਜਨਾ ਦੇ ਫੰਡਾਂ ਦੀ ਦੁਰਵਰਤੋਂ ਸਬੰਧੀ ਸੁਆਲ ਚੁੱਕੇ। ਪ੍ਰਨੀਤ ਕੌਰ ਨੇ ਕਿਹਾ ਕਿ ਸਰਕਾਰ ਵੱਲੋਂ ਆਯੂਸ਼ਮਾਨ ਭਾਰਤ ਸਕੀਮ ਤਹਿਤ ਪ੍ਰਾਈਵੇਟ ਹਸਪਤਾਲਾਂ ਨੂੰ 500 ਕਰੋੜ ਰੁਪਏ ਦੀ ਰਾਸ਼ੀ ਵੰਡਣ ਵਿੱਚ ਨਾਕਾਮ ਰਹਿਣਾ ਲੋਕਾਂ ਦੇ ਭਰੋਸੇ ਨਾਲ ਵੱਡਾ ਧੋਖਾ ਹੈ।
ਇਹ ਵੀ ਪੜ੍ਹੋ: Lehragaga News: ਮੰਤਰੀ ਗੋਇਲ ਨੇ ਜ਼ਰੂਰਤਮੰਦਾਂ ਨੂੰ ਵੰਡੇ ਮੁੱਖ ਮੰਤਰੀ ਰਾਹਤ ਫੰਡ ਸਹਾਇਤਾ ਰਾਸ਼ੀ ਦੇ ਚੈੱਕ
ਕੇਂਦਰ ਸਰਕਾਰ ਤੋਂ ਮਿਲੇ 350 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਹਸਪਤਾਲਾਂ ਨੂੰ ਛੱਡ ਕੇ ਅਣਵਰਤੀ ਪਈ ਹੈ ਜਦਕਿ ਮਰੀਜ਼ ਪ੍ਰੇਸ਼ਾਨ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਹਸਪਤਾਲਾਂ ਨੇ ਅਦਾਇਗੀ ਨਾ ਹੋਣ ਕਾਰਨ ਇਲਾਜ ਬੰਦ ਕਰ ਦਿੱਤਾ ਹੈ, ਪੰਜਾਬ ਸਰਕਾਰ ਪ੍ਰਾਪਤ ਹੋਏ ਫੰਡਾਂ ਨੂੰ ਹੋਰ ਕੰਮਾਂ ’ਤੇ ਖਰਚ ਕਰ ਰਹੀ ਹੈ। ਲੋਕਾਂ ਦੀ ਸਿਹਤ ਨੂੰ ਪਹਿਲ ਦੇਣ ਦੀ ਬਜਾਏ ਵੱਡੇ-ਵੱਡੇ ਇਸ਼ਤਿਹਾਰ, ਅਧਿਕਾਰੀਆਂ ਦੀਆਂ ਰਿਹਾਇਸ਼ਾਂ ਦੀ ਮੁਰੰਮਤ ਅਤੇ ਬੇਲੋੜੇ ਵਾਹਨਾਂ ਦੀ ਖਰੀਦਦਾਰੀ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਜੋ ਕਿ ਜਨਤਕ ਫੰਡਾਂ ਦੀ ਘੋਰ ਦੁਰਵਰਤੋਂ ਹੈ।
ਸਾਬਕਾ ਸੰਸਦ ਮੈਂਬਰ ਨੇ ਕਿਹਾ ਕਿ ਮਾਨ ਸਰਕਾਰ ਗੁੰਮਰਾਹ ਕਰ ਰਹੀ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਫੰਡਾਂ ਦੀ ਵੰਡ ਨਹੀਂ ਕੀਤੀ ਹੈ। ਸੱਚਾਈ ਇਹ ਹੈ ਕਿ ਕੇਂਦਰ ਨੇ 350 ਕਰੋੜ ਰੁਪਏ ਦਿੱਤੇ ਹਨ, ਜੋ ਕਿ ਤੁਸੀਂ ਕੀਤੇ ਹੋਰ ਵਰਤ ਰਹੇ ਹੋ।
ਭਾਜਪਾ ਆਗੂ ਜੈ ਇੰਦਰ ਕੌਰ ਨੇ ਮੰਗ ਕੀਤੀ ਕਿ ਇਸ ਦੀ ਤੁਰੰਤ ਜਾਂਚ ਹੋਣੀ ਚਾਹੀਦੀ ਹੈ। ਸਿਹਤ ਮੰਤਰੀ ਸਮੇਤ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਜਵਾਬਦੇਹ ਬਣਾਇਆ ਜਾਣਾ ਚਾਹੀਦਾ ਹੈ ਅਤੇ ਕਾਰਵਾਈ ਹੋਣੀ ਚਾਹੀਦੀ ਹੈ। Ayushman Scheme Funds