Ludhiana News: ਦਿਵਯਾਂਗ ਸਮਾਜ ਦਾ ਅਨਿੱਖੜਵਾਂ ਅੰਗ ਹਨ, ਇੰਨਾਂ ਨੂੰ ਬਰਾਬਰ ਲੈ ਕੇ ਚੱਲਿਆ ਜਾਵੇ: ਜੋਰਵਾਲ
ਲੁਧਿਆਣਾ (ਜਸਵੀਰ ਸਿੰਘ ਗਹਿਲ)। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਐਤਵਾਰ ਨੂੰ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਸਮਾਪਤ ਹੋਈ ਦਿਵਿਆਂਗ ਕ੍ਰਿਕਟ ਲੀਗ ਦੌਰਾਨ ਕ੍ਰਿਕਟ ਖੇਡੀ ਅਤੇ ਸਮਾਪਤੀ ’ਤੇ ਲੀਗ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ। Ludhiana News
ਟੂਰਨਾਮੈਂਟ ਦੇ ਆਖ਼ਰੀ ਦਿਨ ਵਜੋਂ ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਦਿਵਿਆਂਗ ਸਾਡੇ ਭਾਈਚਾਰੇ ਦਾ ਅਨਿੱਖੜਵਾਂ ਅੰਗ ਹਨ। ਇਸ ਲਈ ਇੰਨਾਂ ਨੂੰ ਹਰ ਖੇਤਰ ’ਚ ਬਰਾਬਰ ਲੈ ਕੇ ਚੱਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜਿਹਾ ਕਰਨ ਨਾਲ ਜਿੱਥੇ ਸਮਾਜ ’ਚ ਭਾਈਚਾਰਕ ਸਾਂਝਾ ਮਜ਼ਬੂਤ ਹੋਣਗੀਆਂ। ਉੱਥੇ ਹੀ ਦਿਵਿਆਂਗਾਂ ਨੂੰ ਵੀ ਅੱਗੇ ਵਧਣ ਦੇ ਮੌਕਿਆਂ ਦੇ ਨਾਲ ਨਾਲ ਹੱਲਾਸ਼ੇਰੀ ਮਿਲੇਗੀ। ਉਨ੍ਹਾਂ ਦਿਵਿਆਂਗ ਖਿਡਾਰੀਆਂ ਦੀ ਸ਼ਮੂਲੀਅਤ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਪ੍ਰਸ਼ਾਸਨ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਅਣਥੱਕ ਮਿਹਨਤ ਕਰ ਰਿਹਾ ਹੈ। Ludhiana News
Read Also : Lawrence Bishnoi: ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ, ਜਾਰੀ ਕੀਤੀ ਚਿੱਠੀ
ਉਨ੍ਹਾਂ ਸਮਾਜ ਵਿੱਚ ਉਹਨਾਂ ਦੀ ਮਹੱਤਤਾ ਅਤੇ ਹਰ ਕਿਸੇ ਦੇ ਬਰਾਬਰ ਉਹਨਾਂ ਦੇ ਹੱਕਾਂ ਬਾਰੇ ਵੀ ਚਾਨਣਾ ਪਾਇਆ। ਡਿਪਟੀ ਕਮਿਸ਼ਨਰ ਜੋਰਵਾਲ ਨੇ ਲੋਕਾਂ ਨੂੰ ਹਮਦਰਦੀ ਵਾਲਾ ਰਵੱਈਆ ਅਪਣਾਉਣ ਅਤੇ ਇਨ੍ਹਾਂ ਵਿਅਕਤੀਆਂ ਨਾਲ ਹਮੇਸ਼ਾ ਸਤਿਕਾਰ ਨਾਲ ਪੇਸ਼ ਆਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਲੀਗ ਦੇ ਪ੍ਰਬੰਧਕਾਂ ਦੀ ਤਾਰੀਫ਼ ਕਰਦਿਆਂ ਜ਼ਿਲ੍ਹਾ ਸਰਕਾਰ ਵੱਲੋਂ ਪੂਰਨ ਸਹਿਯੋਗ ਦੇਣ ਦਾ ਵਾਅਦਾ ਵੀ ਕੀਤਾ। ਜੋਰਵਾਲ ਨੇ ਵੀ ਲੱਗਭੱਗ ਇੱਕ ਘੰਟਾ ਦਿਵਯਾਂਗ ਖਿਡਾਰੀਆਂ ਨਾਲ ਕ੍ਰਿਕਟ ਖੇਡੀ ਅਤੇ ਅਖ਼ੀਰ ’ਚ ਜੇਤੂ ਟੀਮ ਨੂੰ ਇਨਾਮ ਵੰਡਦਿਆਂ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ।