Panchayat Elections: (ਸੱਚ ਕਹੂੰ ਨਿਊਜ਼) ਗੁਰਦਾਸਪੁਰ। ਪੰਜਾਬ ’ਚ ਪੰਚਾਇਤੀ ਚੋਣਾਂ ਨੂੰ ਲੈ ਕੇ ਚੋਣ ਮੈਦਾਨ ਭਖ ਗਿਆ ਹੈ। ਇਸ ਦੌਰਾਨ ਗੁਰਦਾਸਪੁਰ ਵਿੱਚ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਬੀਡੀਪੀਓ ਦਫ਼ਤਰ ਵੱਲੋਂ ਲੋੜੀਂਦੇ ਦਸਤਾਵੇਜ਼ ਮੁਹੱਈਆ ਨਹੀਂ ਕਰਵਾਏ ਜਾਣ ’ਤੇ ਕਾਂਗਰਸੀ ਵਰਕਰ ਡੀਡੀਪੀਓ ਦਫਤਰ ਪਹੁੰਚੇ। ਇਸ ਮੌਕੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਆਪਣੇ-ਆਪਣੇ ਵਰਕਰਾਂ ਨਾਲ ਬੀਡੀਪੀਓ ਦਫ਼ਤਰ ਪੁੱਜੇ। ਇਸ ਮੌਕੇ ਵੱਡੀ ਗਿਣਤੀ ’ਚ ਪੁੱਜੇ ਦੋਵਾਂ ਧਿਰਾਂ ਦੇ ਵਰਕਰਾਂ ਦਰਮਿਆਨ ਦਫ਼ਤਰ ਵਿੱਚ ਤਕਰਾਰ ਹੋ ਗਿਆ। ਦੋਵਾਂ ਪਾਰਟੀਆਂ ਦੇ ਵਰਕਰਾਂ ਨੇ ਇੱਕ ਦੂਜੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ: Gurdaspur News: ਗੁਰਦਾਸਪੁਰ ‘ਚ ਤੇਂਦੁਆ ਦੀ ਦਹਿਸ਼ਤ, ਸਾਵਧਾਨ ਰਹੋ।
ਇਸ ਸਬੰਧੀ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਨੇ ਆਖਿਆ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਰਪੰਚ ਚੋਣਾਂ ਲਈ ਉਮੀਦਵਾਰਾਂ ਨੂੰ ਚੂਲ੍ਹਾ ਟੈਕਸ ਦੀਆਂ ਪਰਚੀਆਂ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਜਦੋਂ ਮੈਂ ਬੀਡੀਪੀਓ ਨੂੰ ਮਿਲ ਕੇ ਬਾਹਰ ਜਾ ਰਿਹਾ ਸੀ ਤਾਂ ਆਮ ਆਦਮੀ ਪਾਰਟੀ ਦੇ ਵਰਕਰ ਆ ਗਏ ਅਤੇ ਕਾਂਗਰਸੀ ਵਰਕਰਾਂ ਨਾਲ ਝਗਡ਼ਾ ਹੋ ਗਿਆ, ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਆਪਾਸੀ ਵਿਵਾਦ ਹੋ ਗਿਆ। ਇਸ ਮੌਕੇ ਰੰਧਾਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੰਚਾਇਤੀ ਚੋਣਾਂ ਵੱਲ ਵੀ ਧਿਆਨ ਦੇਣ ਦੀ ਅਪੀਲ ਕੀਤੀ। Panchayat Elections
ਦੂਜੇ ਪਾਸੇ ਜਦੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਦੀਪ ਰੰਧਾਵਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਰੰਧਾਵਾ ਕਲਾਨੌਰ ਬਲਾਕ ਵਿੱਚ ਆਏ ਹਨ ਅਤੇ ਅਧਿਕਾਰੀਆਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨੂੰ ਅਸੀਂ ਬਰਦਾਸ਼ਤ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਇਸੇ ਕਾਰਨ ਕਾਂਗਰਸ ਤੇ ‘ਆਪ’ ਵਰਕਰਾਂ ਵਿਚਾਲੇ ਤਕਰਾਰ ਹੋ ਗਈ।