Holidays: ਸਰਕਾਰੀ ਕਰਮਚਾਰੀਆਂ ਦੀਆਂ ਛੁੱਟੀਆਂ ’ਤੇ ਨਵੇਂ ਆਦੇਸ਼ ਜਾਰੀ, ਜਾਣੋ

Holidays
Holidays: ਸਰਕਾਰੀ ਕਰਮਚਾਰੀਆਂ ਦੀਆਂ ਛੁੱਟੀਆਂ ’ਤੇ ਨਵੇਂ ਆਦੇਸ਼ ਜਾਰੀ, ਜਾਣੋ

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਲਿਆ ਗਿਆ ਹੈ ਫੈਸਲਾ

  • ਪੰਜਾਬ ’ਚ ਪੁਲਿਸ ਅਧਿਕਾਰੀਆਂ ਦੀਆਂ ਛੁੱਟੀਆਂ 15 ਅਕਤੂਬਰ ਤੱਕ ਰੱਦ
  • 13 ਹਜ਼ਾਰ ਤੋਂ ਜ਼ਿਆਦਾ ਇਲਾਕਿਆਂ ’ਚ ਹੋਣਗੀਆਂ ਚੋਣਾਂ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Holidays: ਪੰਜਾਬ ’ਚ ਪੰਚਾਇਤੀ ਚੋਣਾਂ ਨੂੰ ਸ਼ਾਂਤੀਪੂਰਵਕ ਕਰਵਾਉਣ ਲਈ ਪੁਲਿਸ ਵਿਭਾਗ ਨੇ ਵੱਡਾ ਫੈਸਲਾ ਲਿਆ ਹੈ। 15 ਅਕਤੂਬਰ ਤੱਕ ਸਾਰੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਛੁੱਟੀ ’ਤੇ ਪਾਬੰਦੀ ਲਾ ਦਿੱਤੀ ਗਈ ਹੈ। ਛੁੱਟੀ ਸਿਰਫ ਵਿਸ਼ੇਸ਼ ਹਾਲਤਾਂ ’ਚ ਹੀ ਮਨਜੂਰ ਕੀਤੀ ਜਾਵੇਗੀ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਨਿਯਮਾਂ ਦੀ ਉਲੰਘਣਾ ਕਰਨ ’ਤੇ ਵੀ ਕਾਰਵਾਈ ਕੀਤੀ ਜਾਵੇਗੀ। ਪੰਜਾਬ ਪੁਲਿਸ ’ਚ ਅੱਸੀ ਹਜਾਰ ਤੋਂ ਜ਼ਿਆਦਾ ਪੁਲਿਸ ਦੇ ਮੁਲਾਜ਼ਮ ਹਨ। ਇਸ ਸਮੇਂ ਸੂਬੇ ’ਚ 13937 ਗ੍ਰਾਮ ਪੰਚਾਇਤਾਂ ਹਨ। ਜਿਸ ’ਚ ਚੋਣਾਂ ਕਰਵਾਈਆਂ ਜਾ ਰਹੀਆਂ ਹਨ। Holidays

Read This : ਪੂਜਨੀਕ ਗੁਰੂ ਜੀ ਬਰਨਾਵਾ ਆਸ਼ਰਮ ਪਧਾਰੇ

15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ’ਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਚੋਣਾਂ ’ਚ 96 ਹਜਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਚੋਣਾਂ ਸ਼ਾਂਤੀਪੂਰਵਕ ਕਰਵਾਉਣਾ ਵੀ ਸਰਕਾਰ ਲਈ ਚੁਣੌਤੀ ਹੈ। ਉਂਜ ਪਿੰਡਾਂ ’ਚ ਮਾਹੌਲ ਖਰਾਬ ਨਹੀਂ ਹੋਣਾ ਚਾਹੀਦਾ। ਇਸ ਲਈ ਸਰਕਾਰ ਨੇ ਆਪਣੇ ਪੱਧਰ ’ਤੇ ਉਪਰਾਲੇ ਕੀਤੇ ਹਨ। ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣਾਂ ਨਾ ਕਰਵਾਉਣ ਦਾ ਸੱਦਾ ਵਿਧਾਨ ਸਭਾ ’ਚ ਪਾਸ ਕਰਕੇ ਲਾਗੂ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਕੋਸ਼ਿਸ਼ ਹੈ ਕਿ ਚੋਣਾਂ ਸਰਬਸੰਮਤੀ ਨਾਲ ਕਰਵਾਈਆਂ ਜਾਣ। ਪਰ ਇਸ ਤੋਂ ਬਾਅਦ ਵੀ ਕਈ ਥਾਵਾਂ ’ਤੇ ਮਾਹੌਲ ਤਣਾਅਪੂਰਨ ਹੁੰਦਾ ਜਾ ਰਿਹਾ ਹੈ। Holidays

ਸਵੇਰੇ 8:30 ਵਜੇ ਤੋਂ ਲੈ ਕੇ ਰਾਤ 9 ਵਜੇ ਤੱਕ ਚੱਲੇਗਾ ਕੰਟਰੋਲ ਰੂਮ | Holidays

ਪੰਚਾਇਤੀ ਚੋਣਾਂ ਲਈ ਸੂਬਾ ਚੋਣ ਕਮਿਸ਼ਨ ਨੇ ਆਪਣੇ ਦਫਤਰ ਐਸਸੀਓ ਨੰਬਰ 49, ਸੈਕਟਰ 17-ਈ, ਚੰਡੀਗੜ੍ਹ ’ਚ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਨੰਬਰ ਸ਼ੁਰੂ ਕੀਤਾ ਗਿਆ ਹੈ। ਜਿੱਥੇ ਹਰ ਰੋਜ ਸਵੇਰੇ 8.30 ਤੋਂ ਰਾਤ 9 ਵਜੇ ਤੱਕ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਂਦੀਆਂ ਹਨ। ਕੰਟਰੋਲ ਰੂਮ ਨਾਲ ਸੰਪਰਕ ਕਰਨ ਲਈ ਲੋਕਾਂ ਨੂੰ ਲੈਂਡਲਾਈਨ ਨੰਬਰ 0172-2771326 ’ਤੇ ਕਾਲ ਕਰਨੀ ਪਵੇਗੀ। ਇਸ ਤੋਂ ਇਲਾਵਾ ਵਿਭਾਗ ਦੀ ਵੈੱਬਸਾਈਟ ’ਤੇ ਵੀ ਜਾਣਕਾਰੀ ਅਪਲੋਡ ਕੀਤੀ ਗਈ ਹੈ। Holidays

Holidays
Holidays: ਸਰਕਾਰੀ ਕਰਮਚਾਰੀਆਂ ਦੀਆਂ ਛੁੱਟੀਆਂ ’ਤੇ ਨਵੇਂ ਆਦੇਸ਼ ਜਾਰੀ, ਜਾਣੋ

LEAVE A REPLY

Please enter your comment!
Please enter your name here