ਪਿੰਡਾਂ ਦੇ ਲੋਕ ਵੱਧ ਤੋ ਵੱਧ ਸਰਬਸੰਮਤੀ ਨਾਲ ਪੰਚਾਇਤਾਂ ਚੁਣਨ ਨੂੰ ਪਹਿਲ ਕਰਨ : ਵਿਧਾਇਕ ਗੈਰੀ ਬੜਿੰਗ | Sarpanchi Elections Punjab
Sarpanchi Elections Punjab: (ਅਨਿਲ ਲੁਟਾਵਾ) ਅਮਲੋਹ। ਬਲਾਕ ਅਮਲੋਹ ਦੇ ਪਿੰਡ ਸ਼ੇਰਪੁਰ ਮਾਜਰਾ ਵਿਖੇ ਪੰਚਾਇਤ ਲਈ ਸਰਵਸੰਮਤੀ ਬਣੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਮੇਜਰ ਸਿੰਘ ਨੂੰ ਸਰਪੰਚ ਚੁਣਨ ਲਈ ਸਹਿਮਤੀ ਬਣੀ, ਉਥੇ ਹੀ ਭਿੰਦਰ ਕੌਰ, ਸਰਬਜੀਤ ਕੌਰ, ਰਾਜਪਾਲ ਸਿੰਘ, ਬਹਾਦਰ ਸਿੰਘ ਅਤੇ ਬਸੀਰ ਖਾਨ ਦੇ ਨਾਂਅ ’ਤੇ ਮੈਂਬਰ ਪੰਚਾਇਤ ਲਈ ਸਹਿਮਤੀ ਬਣੀ।
ਇਹ ਵੀ ਪੜ੍ਹੋ: NOC ਦੀ ਸ਼ਰਤ ਨੇ ਪੰਜਾਬ ’ਚ ਆਹਮੋ-ਸਾਹਮਣੇ ਕੀਤੇ ਪਾਰਟੀਆਂ ਦੇ ਵਰਕਰ
ਇਸ ਮੌਕੇ ਹੋਈ ਸਰਵਸੰਮਤੀ ਲਈ ਪੰਚਾਇਤ ਦਾ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਬਲਾਕ ਪ੍ਰਧਾਨ ਮਨਿੰਦਰ ਸਿੰਘ ਭੱਟੋਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ, ਉਥੇ ਹੀ ਵਧਾਈ ਵੀ ਦਿੱਤੀ ਗਈ। ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਸਰਬਸੰਮਤੀ ਨਾਲ ਪੰਚਾਇਤ ਚੁਣਨਾ ਇੱਕਜੁੱਟਤਾ ਦਾ ਸਬੂਤ ਹੈ ਅਤੇ ਸ਼ਲਾਘਾਯੋਗ ਫ਼ੈਸਲਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪਿੰਡਾਂ ਦੇ ਲੋਕ ਵੱਧ ਤੋਂ ਵੱਧ ਸਰਬਸੰਮਤੀ ਨਾਲ ਪੰਚਾਇਤਾਂ ਚੁਣਨ ਨੂੰ ਪਹਿਲ ਕਰਨ ਅਤੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਜਿੱਥੇ ਵਿਕਾਸ ਲਈ ਹਰ ਸਹਿਯੋਗ ਦਿੱਤਾ ਜਾਵੇਗਾ, ਉਥੇ ਹੀ ਪੰਜਾਬ ਸਰਕਾਰ ਪਾਸੋਂ ਵੀ ਵਿਸ਼ੇਸ਼ ਗ੍ਰਾਂਟ ਦਿੱਤੀ ਜਾਵੇਗੀ ਜਿਸ ਨਾਲ ਪਿੰਡ ਦਾ ਵਿਕਾਸ ਹੋਵੇਗਾ।
ਇਸ ਮੌਕੇ ਸਰਪੰਚੀ ਦੇ ਨਾਂਅ ਤੇ ਸਹਿਮਤੀ ਬਣਨ ਤੇ ਮੇਜਰ ਸਿੰਘ ਅਤੇ ਪੰਚਾਇਤ ਮੈਂਬਰਾਂ ਵੱਲੋਂ ਪਿੰਡ ਵਾਸੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਿਹੜੇ ਵਿਸ਼ਵਾਸ ਨਾਲ ਸਾਨੂੰ ਵੱਡਾ ਮਾਣ ਬਖਸ਼ਿਆ ਹੈ ਉਸਨੂੰ ਬਰਕਰਾਰ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਕਿਸੇ ਨਾਲ ਪੱਖਪਾਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਪਿੰਡ ਵਾਸੀ ਮੌਜੂਦ ਸਨ।