Anganwadi Workers: ਆਂਗੜਵਾੜੀ ਵਰਕਰਾਂ ਤੇ ਹੈਲਪਰਾਂ ਨੇ ਕੇਂਦਰੀ ਮੰਤਰੀ ਦੇ ਬੂਹੇ ’ਤੇ ਸੂਬਾ ਪੱਧਰੀ ਰੋਸ ਧਰਨਾ ਦੇ ਕੇ ਸਰਕਾਰਾਂ ’ਤੇ ਕੀਤੇ ਤਿੱਖੇ ਸ਼ਬਦੀ ਹਮਲੇ

Anganwadi Workers
ਲੁਧਿਆਣਾ ਕੇਂਦਰੀ ਮੰਤਰੀ ਦੀ ਰਿਹਾਇਸ ਅੱਗੇ ਰੋਸ ਧਰਨਾ ਦਿੰਦੀਆਂ ਆਂਗਣਵਾੜੀ ਵਰਕਰ ਤੇ ਹੈਲਪਰ। ਤਸਵੀਰ : ਗਹਿਲ

‘ਦੇਸ਼ ’ਚ 28 ਲੱਖ ਔਰਤਾਂ ਦਾ ਸੋਸ਼ਣ ਕਰ ਰਹੀਆਂ ਸਰਕਾਰਾਂ, ਕਿਧਰੇ ਕੋਈ ਸੁਣਵਾਈ ਨਹੀਂ’

(ਜਸਵੀਰ ਸਿੰਘ ਗਹਿਲ) ਲੁਧਿਆਣਾ। ਆਂਗੜਵਾੜੀ ਇੰਪਲਾਈਜ ਫੈਡਰੇਸ਼ਨ ਆਫ਼ ਇੰਡੀਆ ਤੇ ਆਲ ਪੰਜਾਬ ਆਂਗੜਵਾੜੀ ਮੁਲਾਜ਼ਮ ਯੂਨੀਅਨ ਦੇ ਬੈਨਰ ਹੇਠ ਸੂਬੇ ਭਰ ਦੀਆਂ ਆਂਗੜਵਾੜੀ ਵਰਕਰਾਂ ਤੇ ਹੈਲਪਰਾਂ ਨੇ ਇੱਥੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਰਿਹਾਇਸ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਧਰਨਾਕਾਰੀਆਂ ਨੇ ਕੇਂਦਰ ਤੇ ਪੰਜਾਬ ਸਰਕਾਰ ’ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਆਂਗਣਵਾੜੀ ਮੁਲਾਜ਼ਮਾਂ ਦੀ ਅਣਦੇਖੀ ਕਰਨ ਦੇ ਦੋਸ਼ ਲਗਾਏ। Anganwadi Workers

ਇਸ ਮੌਕੇ ਫੈਡਰੇਸ਼ਨ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਆਖਿਆ ਕਿ 2 ਅਕੂਬਰ 1975 ’ਚ ਸ਼ੁਰੂ ਹੋਈ ਆਈਸੀਡੀਐੱਸ ਸਕੀਮ ਨੂੰ ਅੱਜ 49 ਸਾਲ ਪੂਰੇ ਹੋ ਚੁੱਕੇ ਹਨ ਜਿਸ ਤਹਿਤ ਉਹ 50 ਸਾਲਾਂ ਤੋਂ ਸਿਰਫ਼ 4500 ਰੁਪਏ ’ਤੇ ਕੰਮ ਕਰ ਰਹੀਆਂ ਹਨ। ਜਦਕਿ ਹੈਲਪਰ 2250 ਰੁਪਏ ’ਤੇ ਡਿਊਟੀਆਂ ਨਿਭਾ ਰਹੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਉਨ੍ਹਾਂ ਨੂੰ ਨਾ ਇੰਪਲਾਈਜ਼ ਮੰਨ ਰਿਹਾ ਹੈ ਅਤੇ ਨਾ ਹੀ ਉਨ੍ਹਾਂ ਨੂੰ ਵਰਕਰ ਮੰਨ ਰਿਹਾ ਹੈ, ਜਿਸ ਕਰਕੇ ਸਮੂਹ ਆਂਗਵਾੜੀ ਮੁਲਾਜ਼ਮਾਂ ’ਚ ਰੋਸ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: Crime News: ਘਰੇਲੂ ਕਲੇਸ਼ ਦੌਰਾਨ ਪੁੱਤ ਨੇ ਕੀਤਾ ਪਿਓ ਦਾ ਕਤਲ

ਉਨ੍ਹਾਂ ਦੇ ਮਾਣ- ਭੱਤੇ ’ਚ ਪਿਛਲੇ ਸਾਢੇ ਸੱਤ ਸਾਲਾਂ ਤੋਂ ਇੱਕ ਪੈਸੇ ਦਾ ਵਾਧਾ ਨਹੀਂ ਕੀਤਾ ਗਿਆ ਜਦਕਿ ਇਸ ਸਮੇਂ ਦੌਰਾਨ ਮਹਿੰਗਾਈ ਲੱਕ ਤੋੜ ਵਧੀ ਹੈ। ਉਨ੍ਹਾਂ ਦੱਸਿਆ ਕਿ ਫ਼ਿਲਹਾਲ ਉਨ੍ਹਾਂ ਨੇ ਰੋਸ ਪ੍ਰਦਰਸ਼ਨ ਕਰਕੇ ਕੇਂਦਰੀ ਮੰਤਰੀ ਨੂੰ ਮੰਗ ਪੱਤਰ ਸੌਂਪਣਾ ਸੀ ਪਰ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਉਹ ਉਨ੍ਹਾਂ ਦੇ ਧਰਨੇ ਦੀ ਸੂਹ ਮਿਲਣ ’ਤੇ ਪਹਿਲਾਂ ਹੀ ਕਿਧਰੇ ਚਲੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਢੀਠ ਹੋ ਚੁੱਕੀਆਂ ਹਨ। ਪਹਿਲਾਂ ਕਾਂਗਰਸ ਸਰਕਾਰ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ, ਹੁਣ ਭਾਰਤੀ ਜਨਤਾ ਪਾਰਟੀ ਦੀ ਕੇਂਦਰ ’ਚ ਸਰਕਾਰ ਹੈ, ਫ਼ਿਰ ਵੀ ਉਨ੍ਹਾਂ ਨੂੰ ਅਣਗੌਲਿਆ ਹੀ ਕੀਤਾ ਜਾ ਰਿਹਾ ਹੈ। Anganwadi Workers

ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਸਰਕਾਰ 28 ਲੱਖ ਔਰਤਾਂ ਦਾ ਸੋਸ਼ਣ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਂਗਣਵਾੜੀ ਸੈਂਟਰ ਬੰਦ ਕਰਨ ਵੱਲ ਤੁਰੀ ਹੋਈ ਹੈ। ਜ਼ਿਲ੍ਹਾ ਲੁਧਿਆਣਾ ਦੀ ਪ੍ਰਧਾਨ ਗੁਰਅੰਮ੍ਰਿਤ ਕੌਰ ਨੇ ਕਿਹਾ ਕਿ ਸਰਕਾਰਾਂ ਉਨ੍ਹਾਂ ਨੂੰ ਸੜਕਾਂ ’ਤੇ ਰੋਲ ਰਹੀਆਂ ਹਨ ਪਰ ਉਹ ਆਪਣੀਆਂ ਮੰਗਾਂ ਦੇ ਹੱਲ ਤੱਕ ਸੰਘਰਸ਼ ਕਰਦੀਆਂ ਰਹਿਣਗੀਆਂ।

 

LEAVE A REPLY

Please enter your comment!
Please enter your name here