Government Schemes: ਕਿਸਾਨਾਂ ਲਈ 1 ਲੱਖ ਕਰੋੜ ਰੁਪਏ ਦੀਆਂ 2 ਯੋਜਨਾਵਾਂ ਨੂੰ ਮਨਜ਼ੂਰੀ
Government Schemes: ਨਵੀਂ ਦਿੱਲੀ (ਏਜੰਸੀ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ’ਚ ਵੀਰਵਾਰ ਨੂੰ ਹੋਈ ਕੇਂਦਰੀ ਮੰਤਰੀ ਮੰਡਲ ਦੀ ਬੈਠਕ ’ਚ ਕਈ ਵੱਡੀਆਂ ਯੋਜਨਾਵਾਂ ਨੂੰ ਮਨਜ਼ੂਰੀ ਦਿੱਤੀ ਗਈ। ਦੀਵਾਲੀ ਤੋਂ ਪਹਿਲਾਂ ਜਿੱਥੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਦੋ ਵੱਡੀਆਂ ਯੋਜਨਾਵਾਂ ਨੂੰ ਮਨਜ਼ੂਰੀ ਦਿੱਤੀ ਗਈ, ਉੱਥੇ ਹੀ ਰੇਲਵੇ ਮੁਲਾਜ਼ਮਾਂ ਨੂੰ ਬੋਨਸ ਦੇਣ ਦੀ ਵੀ ਸਹਿਮਤੀ ਬਣੀ।
ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਤੋਂ ਇਲਾਵਾ ਕਿਸਾਨਾਂ ਨਾਲ ਸਬੰਧਤ ਕਈ ਯੋਜਨਾਵਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ ਸਭ ਤੋਂ ਵੱਡਾ ਫੈਸਲਾ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਮੱਧ ਵਰਗ ਦੇ ਲੋਕਾਂ ਨੂੰ ਭੋਜਨ ਸੁਰੱਖਿਆ ਯਕੀਨੀ ਬਣਾਉਣ ਨਾਲ ਸਬੰਧਤ ਹੈ। Government Schemes
ਇਸ ਦੇ ਦੋ ਥੰਮ੍ਹ ਹਨ – ਪ੍ਰਧਾਨ ਮੰਤਰੀ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਅਤੇ ਕ੍ਰਿਸ਼ਣੋਤੀ ਯੋਜਨਾ। ਇਨ੍ਹਾਂ ਦੋਵਾਂ ਯੋਜਨਾਵਾਂ ਲਈ 1,01,321 ਕਰੋੜ ਰੁਪਏ ਦਾ ਬਜਟ ਨਿਰਧਾਰਿਤ ਕੀਤਾ ਗਿਆ ਹੈ। ਇਨ੍ਹਾਂ ਦੋਵਾਂ ਅਧੀਨ 9-9 ਸਕੀਮਾਂ ਸ਼ਾਮਲ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚੋਂ ਬਹੁਤ ਸਾਰੀਆਂ ਚੀਜ਼ਾਂ ਦਾ ਸਿੱਧਾ ਸਬੰਧ ਕਿਸਾਨਾਂ ਦੀ ਆਮਦਨ ਅਤੇ ਮੱਧ ਵਰਗੀ ਪਰਿਵਾਰਾਂ ਦੀਆਂ ਥਾਲੀਆਂ ਨਾਲ ਹੈ। Government Schemes
Government Schemes
ਇਸ ਦੇ ਨਾਲ ਹੀ ਕੈਬਨਿਟ ਨੇ ਰੇਲਵੇ ਮੁਲਾਜ਼ਮਾਂ ਨੂੰ ਬੋਨਸ ਦਾ ਤੋਹਫਾ ਦੇਣ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਰੇਲਵੇ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਨੂੰ ਮਾਨਤਾ ਦਿੰਦੇ ਹੋਏ ਮੰਤਰੀ ਮੰਡਲ ਨੇ 11,72,240 ਰੇਲਵੇ ਮੁਲਾਜ਼ਮਾਂ ਨੂੰ 2028.57 ਕਰੋੜ ਰੁਪਏ ਦੇ 78 ਦਿਨਾਂ ਦੇ ਬੋਨਸ ਦੇ ਭੁਗਤਾਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਰਾਸ਼ੀ ਰੇਲਵੇ ਮੁਲਾਜ਼ਮਾਂ ਦੀਆਂ ਵੱਖ-ਵੱਖ ਸ਼੍ਰੇਣੀਆਂ ਜਿਵੇਂ ਕਿ ਟਰੈਕ ਮੇਨਟੇਨਰ, ਲੋਕੋ ਪਾਇਲਟ, ਟਰੇਨ ਮੈਨੇਜ਼ਰ (ਗਾਰਡ), ਸਟੇਸ਼ਨ ਮਾਸਟਰ, ਸੁਪਰਵਾਈਜ਼ਰ, ਟੈਕਨੀਸ਼ੀਅਨ, ਟੈਕਨੀਸ਼ੀਅਨ ਹੈਲਪਰ, ਪੁਆਇੰਟਸਮੈਨ, ਮਨਿਸਟਰੀਅਲ ਸਟਾਫ ਅਤੇ ਹੋਰ ਗਰੁੱਪ ਐਕਸੀਅਨ ਮੁਲਾਜ਼ਮਾਂ ਨੂੰ ਦਿੱਤੀ ਜਾਵੇਗੀ।
Read Also : Kisan Andolan: ਕਿਸਾਨ ਅੰਦੋਲਨ ਦੇ ਸੱਦੇ ’ਤੇ ਲਖੀਮਪੁਰ ਖੀਰੀ ਕਤਲਕਾਂਡ ਖਿਲਾਫ 5 ਸੂਬਿਆਂ ’ਚ ਸਫ਼ਲ ਰੇਲ ਰੋਕੋ ਮੋਰਚਾ
ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਚੇਨਈ ਮੈਟਰੋ ਫੇਜ਼ 2 ਨੂੰ ਵੀ ਮਨਜ਼ੂਰੀ ਮਿਲ ਗਈ ਹੈ। ਇਸ ’ਤੇ 63,246 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਹ ਗੇੜ 119 ਕਿਲੋਮੀਟਰ ਦਾ ਹੋਵੇਗਾ। ਇਸ ਦੇ 120 ਸਟੇਸ਼ਨ ਹੋਣਗੇ। ਇਸ ਦੇ ਨਿਰਮਾਣ ਲਈ ਕੇਂਦਰ ਅਤੇ ਸੂਬੇ ਦਾ 50-50 ਫੀਸਦੀ ਹਿੱਸਾ ਹੋਵੇਗਾ। ਇਸ ਦੇ ਨਾਲ ਹੀ 5 ਭਾਸ਼ਾਵਾਂ ਨੂੰ ਕਲਾਸੀਕਲ ਭਾਸ਼ਾਵਾਂ ਦਾ ਦਰਜਾ ਦਿੱਤਾ ਗਿਆ ਹੈ। ਮਰਾਠੀ, ਪਾਲੀ, ਪ੍ਰਾਕ੍ਰਿਤ, ਅਸਾਮੀ ਅਤੇ ਬੰਗਾਲੀ ਭਾਸ਼ਾਵਾਂ ਨੂੰ ਕਲਾਸੀਕਲ ਭਾਸ਼ਾਵਾਂ ਦਾ ਦਰਜਾ ਦਿੱਤਾ ਗਿਆ ਹੈ। ਤਾਮਿਲ, ਸੰਸਕ੍ਰਿਤ, ਤੇਲਗੂ, ਕੰਨੜ, ਮਲਿਆਲਮ, ਉੜੀਆ ਨੂੰ ਪਹਿਲਾਂ ਹੀ ਕਲਾਸੀਕਲ ਭਾਸ਼ਾਵਾਂ ਦਾ ਦਰਜਾ ਪ੍ਰਾਪਤ ਸੀ।