Punjab News: ਪੰਜਾਬ ਦੇ ਇਸ ਸਕੂਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Punjab News

Punjab News: ਸੂਚਨਾ ਮਿਲਣ ‘ਤੇ ਚੌਕਸ ਹੋਈ ਪੁਲਿਸ ਜਾਂਚ ‘ਚ ਜੁਟੀ

Punjab News: ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੰਜਾਬ ਦੇ ਲੁਧਿਆਣਾ ਦੇ ਇੱਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਤੋਂ ਬਾਅਦ ਪੁਲਿਸ ਪੱਬਾਂ ਭਾਰ ਹੋ ਗਈ ਹੈ। ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਆਰੰਭ ਦਿੱਤੀ ਹੈ। ਹਾਂਜੀ ਸਰ ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਸ਼ਹਿਰ ਚ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਆਦਰਸ਼ ਸੀਨੀਅਰ ਸੈਕੈਂਡਰੀ ਸਕੂਲ ਨੂੰ ਬੰਬ ਨਾਲ ਉਡਾ ਦੇਣ ਦੀ ਦਿੱਤੀ ਗਈ ਧਮਕੀ ਨਾਲ ਨਾ ਸਿਰਫ ਸਕੂਲ ਪ੍ਰਬੰਧਕਾਂ ਵਿੱਚ ਸਗੋਂ ਵਿਦਿਆਰਥੀਆਂ ਵਿੱਚ ਵੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। Ludhiana News

ਇਸ ਦੇ ਤਹਿਤ ਹੀ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਨੂੰ ਛੁੱਟੀ ਕਰ ਦਿੱਤੀ ਗਈ ਹੈ l ਸਕੂਲ ਪ੍ਰਿੰਸੀਪਲ ਮੁਤਾਬਕ ਉਹਨਾਂ ਨੂੰ ਇੱਕ ਈਮੇਲ ਪ੍ਰਾਪਤ ਹੋਈ ਜਿਸ ਵਿੱਚ ਸਕੂਲ ਨੂੰ 5 ਅਕਤੂਬਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਇਹ ਪੁਲਿਸ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ। ਸੂਚਨਾ ਮਿਲਣ ਤੇ ਥਾਣਾ ਸਦਰ ਲੁਧਿਆਣਾ ਦੀ ਪੁਲਿਸ ਨੇ ਮੌਕੇ ਤੇ ਪੁੱਜ ਕੇ ਜਾਂਚ ਆਰੰਭ ਦਿੱਤੀ ਹੈ। ਭਰੋਸੇ ਯੋਗ ਸੂਤਨਾ ਮੁਤਾਬਕ ਜਿਸ ਮੋਬਾਇਲ ਨੰਬਰ ਤੋਂ ਈਮੇਲ ਭੇਜੀ ਗਈ ਹੈ। ਫੋਨ ਨੰਬਰ ਬਿਹਾਰ ਸੂਬੇ ਦਾ ਦੱਸਿਆ ਜਾ ਰਿਹਾ ਹੈ। Ludhiana News

Read Also : Free Gas Cylinder: ਖੁਸ਼ਖਬਰੀ! ਸਰਕਾਰ ਦੀਵਾਲੀ ’ਤੇ ਔਰਤਾਂ ਨੂੰ ਦੇਵੇਗੀ ਵੱਡਾ ਤੋਹਫਾ, ਮਿਲੇਗਾ ਮੁਫਤ ਗੈਸ ਸਿਲੰਡਰ

ਮਾਮਲੇ ਦੇ ਜਾਂਚ ਕਰਤਾ ਅਧਿਕਾਰੀ ਏਸੀਪੀ ਹਰਜਿੰਦਰ ਸਿੰਘ ਨੇ ਸਕੂਲ ਪ੍ਰਬੰਧਕਾਂ ਤੋਂ ਮਿਲੀ ਸੂਚਨਾ ਦੇ ਆਧਾਰ ਤੇ ਜਾਂ ਅਸੀਂ ਆਰੰਭ ਦਿੱਤੀ ਗਈ ਹੈ. ਉਹਨਾਂ ਦੱਸਿਆ ਕਿ ਮਾਮਲੇ ਵਿੱਚ ਪੁੱਛਗਿੱਛ ਲਈ ਇੱਕ 15 ਸਾਲ ਦੇ ਲੜਕੇ ਨੂੰ ਹਿਰਾਸਤ ਵਿੱਚ ਲਿਆ ਗਿਆ. ਪੁਲਿਸ ਸਾਰੇ ਮਾਮਲੇ ਨੂੰ ਹਰੇਕ ਪੱਖ ਤੋਂ ਵਾਚਿਆ ਜਾ ਰਿਹਾ ਹੈ।