Panchayat Elections 2024: ‘ਪੰਚਾਇਤੀ ਚੋਣਾਂ ’ਚ ਸ਼ਰਾਰਤੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿਆਂਗੇ’ : ਡੀਆਈਜੀ ਭੁੱਲਰ

Punjab Police
ਮਾਨਸਾ : ਮੀਟਿੰਗ ਦੌਰਾਨ ਡੀਆਈਜੀ ਬਠਿੰਡਾ ਰੇਂਜ ਹਰਚਰਨ ਸਿੰਘ ਭੁੱਲਰ ਤੇ ਐਸਐਸਪੀ ਮਾਨਸਾ ਭਾਗੀਰਥ ਮੀਨਾ ਤੇ ਹੋਰ ਪੁਲਿਸ ਅਧਿਕਾਰੀ ਤਸਵੀਰ : ਸੱਚ ਕਹੂੰ ਨਿਊਜ

ਡੀਆਈਜੀ ਨੇ ਮਾਨਸਾ ’ਚ ਕੀਤੀ ਮੀਟਿੰਗ | Panchayat Elections 2024d

Panchayat Elections 2024: (ਸੁਖਜੀਤ ਮਾਨ) ਮਾਨਸਾ। ਡੀਆਈਜੀ ਬਠਿੰਡਾ ਰੇਂਜ ਹਰਚਰਨ ਸਿੰਘ ਭੁੱਲਰ ਵੱਲੋਂ ਅੱਜ ਮਾਨਸਾ ਵਿਖੇ ਜ਼ਿਲ੍ਹੇ ਦੇ ਜੀਓਜ਼, ਥਾਣਾ ਮੁਖੀਆਂ, ਪੁਲਿਸ ਅਫਸਰਾਂ, ਚੌਂਕੀਆਂ ਦੇ ਇੰਚਾਰਜਾਂ ਅਤੇ ਬ੍ਰਾਂਚ ਇੰਚਾਰਜਾਂ ਨਾਲ ਮੀਟਿੰਗ ਕਰਕੇ ਪੰਚਾਇਤੀ ਚੋਣਾਂ ਅਤੇ ਜਰਨਲ ਕਰਾਇਮ ਬਾਰੇ ਮੀਟਿੰਗ ਕੀਤੀ ਗਈ ਇਹ ਜਾਣਕਾਰੀ ਐਸਐਸਪੀ ਮਾਨਸਾ ਭਾਗੀਰਥ ਸਿੰਘ ਮੀਨਾ ਨੇ ਦਿੱਤੀ।

ਮੀਟਿੰਗ ’ਚ ਡੀਆਈਜੀ ਵੱਲੋ ਜਿਲ੍ਹਾ ਮਾਨਸਾ ਵਿੱਚ ਪੰਚਾਇਤੀ ਚੋਣਾਂ ਅਮਨ ਅਮਾਨ ਨਾਲ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਸਬੰਧੀ ਸਮੂਹ ਹਾਜ਼ਰੀਨ ਨੂੰ ਕਿਹਾ ਗਿਆ। ਇਸ ਤੋਂ ਇਲਾਵਾ ਝੋਨੇ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਅਮਨ-ਕਾਨੂੰਨ ਨੂੰ ਬਣਾਈ ਰੱਖਣ ਲਈ ਯੋਗ ਉਪਰਾਲੇ ਕੀਤੇ ਜਾਣ ਅਤੇ ਜ਼ਿਲ੍ਹਾ ਮਾਨਸਾ ਦੇ ਜਰਨਲ ਕਰਾਇਮ ਨੂੰ ਸਮੂਹ ਜੀ.ਉਜ ਅਤੇ ਸਮੂਹ ਮੁੱਖ ਅਫਸਰਾਂ ਨਾਲ ਸਲਾਹ ਮਸ਼ਵਰਾ ਕਰਕੇ ਜ਼ਰੂਰੀ ਹਦਾਇਤਾਂ ਕੀਤੀਆਂ ਗਈਆਂ।

ਇਹ ਵੀ ਪੜ੍ਹੋ: Crime News: ਪੁਲਿਸ ਵੱਲੋਂ ਜੱਸਾ ਬੁਰਜ ਗੈਂਗ ਦੀ ਡਕੈਤੀ ਦੀ ਕੋਸ਼ਿਸ਼ ਨਾਕਾਮ, ਸਰਗਨੇ ਸਮੇਤ 4 ਗ੍ਰਿਫ਼ਤਾਰ

ਐਸਐਸਪੀ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਵਿੱਚ ਵੱਧ ਤੋ ਵੱਧ ਨਾਕਾਬੰਦੀਆਂ ਕਰਕੇ ਡਿਊਟੀ ਲਈ ਜਾਵੇ ਤੇ ਵਧੀਆ ਡਿਊਟੀ ਕਰਨ ਵਾਲੇ ਕਰਮਚਾਰੀਆਂ ਦੀ ਹੌਂਸਲਾ ਅਫਜਾਈ ਕੀਤੀ ਜਾਵੇ ਚੋਣਾਂ ਦੌਰਾਨ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰਾਂ ਨੂੰ ਸਿਰ ਚੁੱਕਣ ਨਹੀ ਦਿੱਤਾ ਜਾਵੇਗਾ। ਜ਼ਿਲ੍ਹੇ ਅੰਦਰ ਅਮਨ ਕਾਨੂੰਨ ਵਿਵਸਥਾਂ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ ਤੇ ਸਮੇਂ-ਸਮੇਂ ’ਤੇ ਪਬਲਿਕ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋ ਜਾਗਰੂਕ ਕਰਨ ਲਈ ਮੀਟਿੰਗਾਂ ਕੀਤੀਆ ਜਾਇਆ ਕਰਨਗੀਆਂ। Panchayat Elections 2024