Sarpanch Elections Punjab: ਨਾਮਜ਼ਦਗੀ ਪੱਤਰ ਰੱਦ ਹੋਣ ‘ਤੇ ਸਰਪੰਚੀ ਦਾ ਉਮੀਦਵਾਰ ਪੈਟਰੋਲ ਦੀ ਬੋਤਲ ਲੈ ਕੇ ਟੈਂਕੀ ’ਤੇ ਚੜਿਆ

Sarpanch Elections Punjab
Sarpanch Elections Punjab: ਨਾਮਜ਼ਦਗੀ ਪੱਤਰ ਰੱਦ ਹੋਣ 'ਤੇ ਸਰਪੰਚੀ ਦਾ ਉਮੀਦਵਾਰ ਪੈਟਰੋਲ ਦੀ ਬੋਤਲ ਲੈ ਕੇ ਟੈਂਕੀ ’ਤੇ ਚੜਿਆ

ਨਾਮਜ਼ਦਗੀ ਪੱਤਰ ਰੱਦ ਹੋਣ ‘ਤੇ ਸਰਪੰਚੀ ਦਾ ਉਮੀਦਵਾਰ ਪੈਟਰੋਲ ਦੀ ਬੋਤਲ ਲੈ ਕੇ ਟੈਂਕੀ ’ਤੇ ਚੜਿਆ | Sarpanch Elections Punjab

Sarpanch Elections Punjab: (ਗੁਰਪ੍ਰੀਤ ਸਿੰਘ) ਬਰਨਾਲਾ। ਨਜ਼ਦੀਕੀ ਪਿੰਡ ਚੀਮਾ ਵਿਖੇ ਸਰਪੰਚੀ ਦਾ ਉਮੀਦਵਾਰ ਨਾਮਜ਼ਦਗੀ ਪੱਤਰ ਰੱਦ ਹੋਣ ਦੇ ਰੋਸ ਵਜੋਂ ਪੈਟਰੋਲ ਦੀ ਬੋਤਲ ਲੈ ਕੇ ਪਾਣੀ ਵਾਲੀ ਟੈਂਕੀ ਉਪਰ ਚੜ੍ਹ ਗਿਆ ਅਤੇ ਉਸਦੇ ਸਮਰੱਥਕਾਂ ਨੇ ਟੈਂਕੀ ਹੇਠਾਂ ਇਕੱਠੇ ਹੋ ਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸ਼ਨ ਵਿਰੁੱਧ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ ।

ਇਹ ਵੀ ਪੜ੍ਹੋ: T20 Womens World Cup: ਭਾਰਤ ਨੇ ਪਾਕਿਸਤਾਨ ਨੂੰ ਦਿੱਤੀ ਕਰਾਰੀ ਹਾਰ

ਇਸ ਮੌਕੇ ਪ੍ਰਦਰਸ਼ਨਕਾਰੀ ਨਿਰੰਜਣ ਸਿੰਘ ਨੇ ਦੱਸਿਆ ਕਿ ਉਸ ਨੇ ਸਰਪੰਚੀ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ। ਪ੍ਰੰਤੂ ਬਲਾਕ ਸ਼ਹਿਣਾ ਦੇ ਰਿਟਰਨਿੰਗ ਅਫ਼ਸਰ ਅਤੇ ਹੋਰ ਅਧਿਕਾਰੀਆਂ ਵੱਲੋਂ ਵਿਰੋਧੀ ਉਮੀਦਵਾਰ ਦੀ ਸਿਆਸੀ ਪਹੁੰਚ ਕਾਰਨ ਉਹਨਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ। ਉਹਨਾਂ ਕਿਹਾ ਕਿ ਉਸ ਦੀ ਨਾਮਜ਼ਦਗੀ ਰੱਦ ਕਰਨ ਲਈ ਪੰਚਾਇਤੀ ਜ਼ਮੀਨ ਉਪਰ ਕਬਜ਼ਾ ਕਰਨ ਦੇ ਦੋਸ਼ ਲਗਾਏ ਜਾ ਰਹੇ ਹਨ, ਜੋ ਗਲਤ ਹਨ। Sarpanch Elections Punjab

ਉਸ ਵੱਲੋਂ ਬਾਕਾਇਦੀ ਇਸ ਸਬੰਧੀ ਹਲਫ਼ੀਆ ਬਿਆਨ ਵੀ ਦਾਖ਼ਲ ਕਰਵਾਇਆ ਗਿਆ ਹੈ। ਉਹਨਾਂ ਮੰਗ ਕੀਤੀ ਕਿ ਉਸਦੇ ਰੱਦ ਕੀਤੇ ਨਾਮਜ਼ਦਗੀ ਪੱਤਰ ਬਹਾਲ ਕਰਕੇ ਉਸਨੂੰ ਚੋਣ ਲੜਨ ਦਾ ਅਧਿਕਾਰ ਮਿਲਣਾ ਚਾਹੀਦਾ ਹੈ। ਜਿੰਨਾਂ ਸਮਾਂ ਇਨਸਾ਼ਫ ਨਹੀਂ ਮਿਲਦਾ, ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਇਸ ਮੌਕੇ ਪਿੰਡ ਦੇ ਲੋਕ ਵੱਡੀ ਗਿਣਤੀ ਵਿੱਚ ਉਸ ਦੇ ਹੱਕ ਵਿੱਚ ਹਾਜ਼ਰ ਸਨ। Sarpanch Elections Punjab

LEAVE A REPLY

Please enter your comment!
Please enter your name here