Punjab News: ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਸਰਕਾਰ ਦੀ ਨਵੀਂ ਯੋਜਨਾ, ਜਾਣੋ

Punjab News
Punjab News: ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਸਰਕਾਰ ਦੀ ਨਵੀਂ ਯੋਜਨਾ, ਜਾਣੋ

ਹੁਣ 80 ਫੀਸਦੀ ਤੱਕ ਸਬਸਿਡੀ ਕਰਜ਼ਾ ਦੇਣ ਦੀ ਪੇਸਕਸ਼ | Punjab News

ਸੂਬੇ ਦੇ ਸਹਿਕਾਰੀ ਬੈਂਕਾਂ ਨੇ ਪੰਜਾਬ ਭਰ ’ਚ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਕਰਜਾ ਯੋਜਨਾ ਸ਼ੁਰੂ ਕੀਤੀ

Punjab News: (ਅਸ਼ਵਨੀ ਚਾਵਲਾ) ਚੰਡੀਗਡ਼੍ਹ। ਪੰਜਾਬ ਵਿੱਚ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੁਣ ਤੋਂ ਹੀ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਹੁਣ ਪੰਜਾਬ ਦੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦਾ ਨਿਬੇੜਾ ਕਰਨ ਲਈ 80 ਫੀਸਦੀ ਸਬਸਿਡੀ ਤੱਕ ਦਾ ਕਰਜ਼ਾ ਦੇਣ ਦੀ ਪੇਸ਼ਕਸ਼ ਕਰ ਦਿੱਤੀ ਗਈ ਹੈ। ਸਰਕਾਰ ਚਾਹੁੰਦੀ ਹੈ ਕਿ ਪੰਜਾਬ ਦੇ ਕਿਸਾਨ ਨਵੀਂ ਮਸ਼ੀਨਰੀ ਦੀ ਖ਼ਰੀਦ ਕਰਦੇ ਹੋਏ ਪਰਾਲੀ ਨੂੰ ਸਾੜਨ ਦੀ ਥਾਂ ’ਤੇ ਉਸ ਨੂੰ ਜ਼ਮੀਨ ’ਚ ਵਾਹੁਣ ਦੀ ਕੋਸ਼ਿਸ਼ ਕਰਨ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਸਹਿਕਾਰੀ ਬੈਂਕਾਂ ਨੂੰ ਆਦੇਸ਼ ਵੀ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ: Sarpanch Elections Punjab: ਨਾਮਜ਼ਦਗੀ ਪੱਤਰ ਰੱਦ ਹੋਣ ‘ਤੇ ਸਰਪੰਚੀ ਦਾ ਉਮੀਦਵਾਰ ਪੈਟਰੋਲ ਦੀ ਬੋਤਲ ਲੈ ਕੇ ਟੈਂ…

ਇਸ ਬਾਰੇ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਮੁੱਖ ਮੰਤਵ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਢੁਕਵੇਂ ਪ੍ਰਬੰਧਨ ਲਈ ਮਸ਼ੀਨਰੀ ਖਰੀਦਣ ਲਈ ਕਰਜਾ ਆਸਾਨੀ ਨਾਲ ਉਪਲੱਬਧ ਕਰਵਾਉਣਾ ਹੈ ਤਾਂ ਜੋ ਪਰਾਲੀ ਸਾੜਨ ਨਾਲ ਹੋਣ ਵਾਲੇ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ। ਉਨਾਂ ਦੱਸਿਆ ਕਿ ਇਹ ਸਕੀਮ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਅਤੇ ਜ਼ਿਲ੍ਹਾ ਸਹਿਕਾਰੀ ਬੈਂਕਾਂ ਦੀਆਂ 802 ਸ਼ਾਖਾਵਾਂ ਵਿੱਚ ਸ਼ੁਰੂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨ ਸਰਲ ਅਤੇ ਆਸਾਨ ਵਿਧੀ ਰਾਹੀਂ ਇਸ ਸਕੀਮ ਦਾ ਲਾਭ ਲੈ ਸਕਦੇ ਹਨ। Punjab News

ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਦੀਆਂ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੀ.ਏ.ਸੀ.) ਅਤੇ ਹੋਰ ਅਗਾਂਹਵਧੂ ਕਿਸਾਨ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰਾਇਮਰੀ ਐਗਰੀਕਲਚਰ ਕੋਆਪ੍ਰੇਟਿਵ ਸੁਸਾਇਟੀਆਂ ਜਾਂ ਹੋਰ ਅਦਾਰੇ ਕਾਮਨ ਹਾਇਰਿੰਗ ਸੈਂਟਰ (ਸੀ.ਐਚ.ਸੀ.) ਸਕੀਮ ਅਧੀਨ ਖੇਤੀ ਸੰਦਾਂ ਦੀ ਖਰੀਦ ’ਤੇ 80 ਫੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਅਗਾਂਹਵਧੂ ਕਿਸਾਨ ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਬੇੜੇ ਲਈ ਬੇਲਰ ਅਤੇ ਸੁਪਰਸੀਡਰਾਂ ਵਰਗੇ ਖੇਤੀ ਸੰਦਾਂ ਦੀ ਖਰੀਦ ’ਤੇ 50 ਫੀਸਦੀ ਸਬਸਿਡੀ ਦੇ ਹੱਕਦਾਰ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਸ਼ੀਨਰੀ ਉੱਤੇ ਕਰਜੇ ਦੀ ਮੁੜ ਅਦਾਇਗੀ ਦੀ ਮਿਆਦ ਪੰਜ ਸਾਲ ਹੋਵੇਗੀ ਅਤੇ ਇਹ ਕਰਜਾ 30 ਜੂਨ ਅਤੇ 31 ਜਨਵਰੀ ਨੂੰ ਸਾਲਾਨਾ 10 ਛਿਮਾਹੀ ਕਿਸਤਾਂ ਵਿੱਚ ਵਾਪਸੀਯੋਗ ਹੋਵੇਗਾ।

LEAVE A REPLY

Please enter your comment!
Please enter your name here