ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home Breaking News Punjab News: ...

    Punjab News: ਪੰਜਾਬ ’ਚ ਅੱਜ ਲਏ ਜਾ ਸਕਦੇ ਨੇ ਇਹ ਫ਼ੈਸਲੇ, ਸੱਦੀ ਮੀਟਿੰਗ

    Punjab Government

    Punjab News: ਚੰਡੀਗੜ੍ਹ। ਪੰਜਾਬ ’ਚ ਪੰਚਾਇਤੀ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦ ਲਈ ਹੈ। ਮੀਟਿੰਗ ਚੰਡੀਗੜ੍ਹ ’ਚ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਅੱਜ ਦੁਪਹਿਰ 2 ਵਜੇ ਹੋਵੇਗੀ। ਮੰਤਰੀ ਮੰਡਲ ’ਚ 5 ਨਵੇਂ ਮੰਤਰੀ ਸ਼ਾਮਲ ਕਰਨ ਤੋਂ ਬਾਅਦ ਉਨ੍ਹਾਂ ਦੀ ਇਹ ਪਹਿਲੀ ਮੀਟਿੰਗ ਹੈ। ਇਸ ਤੋਂ ਪਹਿਲਾਂ 2 ਸਤੰਬਰ ਨੂੰ ਮੀਟਿੰਗ ਹੋਈ ਸੀ।

    Read Also : Haryana Assembly Election Results 2024 LIVE: ਹਰਿਆਣਾ ’ਚ ਵੋਟਾਂ ਦੀ ਗਿਣਤੀ ਸ਼ੁਰੂ, ਆਉਣ ਲੱਗੇ ਸ਼ੁਰੂਆਤੀ ਰੁਝਾਨ

    ਪਹਿਲਾਂ ਮੀਟਿੰਗ ਪੀ. ਏ. ਪੀ. ਜਲੰਧਰ ’ਚ ਹੋਣੀ ਸੀ ਪਰ ਹੁਣ ਬੈਠਕ ’ਚ ਕਈ ਅਹਿਮ ਮੁੱਦਿਆਂ ’ਤੇ ਚਰਚਾ ਚੰਡੀਗੜ੍ਹ ’ਚ ਹੋਵੇਗੀ। ਆਉਣ ਵਾਲੇ ਦਿਨਾਂ ’ਚ 4 ਵਿਧਾਨ ਸਭਾ ਹਲਕਿਆਂ ’ਚ ਜ਼ਿਮਨੀ ਚੋਣਾਂ ਹੋਣੀਆਂ ਹਨ। ਹੁਣ ਤਿਉਹਾਰਾਂ ਦਾ ਸੀਜ਼ਨ ਵੀ ਆਉਣ ਵਾਲਾ ਹੈ। ਇਸ ਦੇ ਮੱਦੇਨਜ਼ਰ ਸਰਕਾਰ ਲੋਕਾਂ ਨੂੰ ਧਿਆਨ ’ਚ ਰੱਖ ਕੇ ਵੱਡੇ ਫ਼ੈਸਲੇ ਲੈ ਸਕਦੀ ਹੈ।

    LEAVE A REPLY

    Please enter your comment!
    Please enter your name here