Farmers Punjab News: ਮੰਡੀਆਂ ’ਚੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ : ਗੈਰੀ ਬੜਿੰਗ

Farmers Punjab News
ਅਮਲੋਹ: ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਮੀਟਿੰਗ ਕਰਨ ਸਮੇਂ ਨਾਲ ਹਨ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ, ਚੇਅਰਪਰਸਨ ਸੁਖਵਿੰਦਰ ਕੌਰ ਗਹਿਲੋਤ, ਏ ਐਫ ਐਸ ਓ ਜਸਪਾਲ ਕੌਰ ਅਤੇ ਹੋਰ। ਤਸਵੀਰ: ਅਨਿਲ ਲੁਟਾਵਾ

ਵਿਧਾਇਕ ਗੈਰੀ ਬੜਿੰਗ ਨੇ ਆੜਤੀਆਂ, ਸੈਲਰ ਮਾਲਕਾਂ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Farmers Punjab News : (ਅਨਿਲ ਲੁਟਾਵਾ) ਅਮਲੋਹ। ਅੱਜ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਮਾਰਕੀਟ ਕਮੇਟੀ ਦਫਤਰ ਵਿਖੇ ਆੜਤੀਆਂ, ਸੈਲਰ ਮਾਲਕਾਂ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਉੱਥੇ ਹੀ ਝੋਨੇ ਦੇ ਸੀਜ਼ਨ ਸਬੰਧੀ ਅਹਿਮ ਵਿਚਾਰਾਂ ਵੀ ਕੀਤੀਆਂ ਗਈਆਂ।

ਇਸ ਮੌਕੇ ’ਤੇ ਵਿਧਾਇਕ ਗੈਰੀ ਬੜਿੰਗ ਨੇ ਅਧਿਕਾਰੀਆਂ ਨੂੰ ਹਦਾਇਤਾਂ ਵੀ ਕੀਤੀਆਂ ਕਿ ਝੋਨੇ ਦੀ ਫਸਲ ਦੀ ਖਰੀਦ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਈ ਜਾਵੇ ਤਾਂ ਕਿ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਹਨਾਂ ਨੇ ਅੱਗੇ ਕਿਹਾ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਦੀ ਫਸਲ ਦਾ ਮੰਡੀਆਂ ਵਿੱਚੋਂ ਇੱਕ-ਇੱਕ ਦਾਣਾ ਖਰੀਦ ਕੀਤਾ ਜਾਵੇਗਾ ਅਤੇ ਫਸਲਾਂ ਦੀ ਬਣਦੀ ਅਦਾਇਗੀ ਵੀ ਮਿੱਥੇ ਸਮੇਂ ਅਨੁਸਾਰ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Ammy Virk: ਪੰਜਾਬੀ ਗਾਇਕ ਐਮੀ ਵਿਰਕ ਦੇ ਪਿਤਾ ਸਰਬਸੰਮਤੀ ਨਾਲ ਚੁਣੇ ਗਏ ਸਰਪੰਚ 

ਉਹਨਾਂ ਨੇ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕੀ ਉਹ ਝੋਨਾ ਮੰਡੀਆਂ ਵਿੱਚ ਸੁੱਕਾ ਹੀ ਲੈ ਕੇ ਆਉਣ ਤਾਂ ਕਿ ਉਹਨਾਂ ਦੀਆਂ ਫਸਲਾਂ ਦੀ ਖਰੀਦ ਨਾਲੋਂ-ਨਾਲ ਹੋ ਸਕੇ ਅਤੇ ਉਹ ਜਲਦ ਆਪਣੇ ਘਰਾਂ ਨੂੰ ਜਾ ਸਕਣ। ਵਿਧਾਇਕ ਬੜਿੰਗ ਨੇ ਕਿਹਾ ਕੀ ਉਹ ਸਮੇਂ ਸਮੇਂ ਉੱਪਰ ਆੜਤੀਆਂ, ਸੈਲਰ ਮਾਰਕਾਂ,ਖਰੀਦ ਏਜੰਸੀਆਂ ਨਾਲ ਮੀਟਿੰਗ ਕਰਦੇ ਰਹਿਣਗੇ ਤਾਂ ਕਿ ਚੱਲ ਝੋਨੇ ਦੇ ਸੀਜ਼ਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਰੁਕਾਵਟ ਨਾ ਆਵੇ ਜੇਕਰ ਮੰਡੀ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਉਹਨਾਂ ਦਾ ਧਿਆਨ ਵਿੱਚ ਲਿਆਂਦੀ ਜਾਵੇ ਜਾਂ ਫਿਰ ਮਾਰਕੀਟ ਕਮੇਟੀ ਅਮਲੋਹ ਵਿਖੇ ਦੱਸੀ ਜਾ ਸਕਦੀ ਹੈ ਜਿਸ ਦਾ ਹੱਲ ਤੁਰੰਤ ਕੀਤਾ ਜਾਵੇਗਾ। Farmers Punjab News

ਇਸ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਅਨਾਜ ਮੰਡੀ ਅਮਲੋਹ ਦਾ ਦੌਰਾ ਵੀ ਕੀਤਾ ਗਿਆ। ਇਸ ਮੌਕੇ ਆੜਤੀ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ, ਮਾਰਕੀਟ ਕਮੇਟੀ ਅਮਲੋਹ ਦੀ ਚੇਅਰਪਰਸਨ ਸੁਖਵਿੰਦਰ ਕੌਰ ਗਹਿਲੋਤ, ਟਰੱਕ ਯੂਨੀਅਨ ਦੇ ਪ੍ਰਧਾਨ ਸ਼ਿੰਗਾਰਾ ਸਿੰਘ ਸਲਾਣਾ, ਅਸ਼ੀਸ਼ ਜਿੰਦਲ, ਵਿਨੋਦ ਅਬਰੋਲ, ਏ ਐਫ ਐਸ ਓ ਜਸਪਾਲ ਕੌਰ, ਮਾਰਕੀਟ ਕਮੇਟੀ ਦੇ ਸੈਕਟਰੀ ਸੁਰਜੀਤ ਸਿੰਘ ਚੀਮਾ , ਆੜਤੀਏ , ਸੈਲਰ ਮਾਲਕ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ।