Public Holiday: ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਵਿਦਿਅਕ ਅਦਾਰੇ, ਜਾਣੋ ਕਾਰਨ

Holiday

ਸਕੂਲ-ਕਾਲਜ਼ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

  • ਪੁਲਿਸ ਮੁਲਾਜ਼ਮਾਂ ਦੀ ਛੁੱਟੀ ਰੱਦ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Public Holiday: ਪੰਜਾਬ ’ਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਸਬੰਧੀ ਸਰਕਾਰ ਨੇ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਨੇ 15 ਅਕਤੂਬਰ ਨੂੰ ਸੂਬੇ ਦੇ ਹਰ ਤਰ੍ਹਾਂ ਦੇ ਸਰਕਾਰੀ ਦਫ਼ਤਰ, ਸਕੂਲ ਤੇ ਕਾਲਜ਼ਾਂ ਸਮੇਤ ਹੋਰ ਸਰਕਾਰੀ ਅਦਾਰਿਆਂ ’ਚ ਛੁੱਟੀ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਕੁੱਝ ਦਿਨ ਪਹਿਲਾਂ ਹੀ ਪੰਜਾਬ ਪੁਲਿਸ ਵੱਲੋਂ ਪੰਚਾਇਤ ਚੋਣਾਂ ਸਬੰਧੀ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਸਨ। ਹੁਣ ਸਰਕਾਰ ਨੇ ਪੁਲਿਸ ਵਿਭਾਗ ਨੂੰ ਛੱਡ ਕੇ ਸਾਰੇ ਸਰਕਾਰੀ ਦਫ਼ਤਰ ਬੰਦ ਕਰਨ ਦਾ ਐਲਾਨ ਕੀਤਾ ਹੈ। Public Holiday

Read This : Chandrayaan-4: ਚੰਦਰਯਾਨ-3 ਤੋਂ ਬਾਅਦ ਹੁਣ ਚੰਦਰਯਾਨ-4 ਦੀ ਤਿਆਰੀ, ਇਸਰੋ ਨੇ ਦਿੱਤੀ ਵੱਡੀ ਖੁਸ਼ਖਬਰੀ

ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀਆਂ ਪੰਚਾਇਤੀ ਚੋਣਾਂ ਤੱਕ ਛੁੱਟੀਆਂ ਰੱਦ

ਪੰਜਾਬ ਪੁਲਿਸ ਨੇ ਆਉਣ ਵਾਲੀ 15 ਅਕਤੂਬਰ ਤੱਕ ਸਾਰੇ ਪੁਲਿਸ ਕਰਮਚਾਰੀਆਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ’ਤੇ ਰੋਕ ਲਾ ਦਿੱਤੀ ਹੈ। ਸੂਬੇ ’ਚ ਪੰਚਾਇਤੀ ਚੋਣਾਂ ਸ਼ਾਤੀਪੂਰਵਕ ਕਰਵਾਉਣ ਲਈ ਫੈਸਲਾ ਲਿਆ ਗਿਆ ਸੀ। ਅਧਿਕਾਰੀਆਂ ਮੁਤਾਬਕ ਸਿਰਫ ਵਿਸ਼ੇਸ਼ ਹਾਲਾਤਾਂ ’ਚ ਹੀ ਛੁੱਟੀ ਮਨਜ਼ੂਰ ਕੀਤੀ ਜਾਵੇਗੀ। ਇਸ ਨੂੰ ਲੈ ਕੇ ਆਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ। ਸੂਬੇ ’ਚ 13937 ਪਿੰਡਾਂ ’ਚ ਪੰਚਾਇਤਾਂ ਹਨ। ਜਿਨ੍ਹਾਂ ’ਚ ਚੋਣਾਂ ਕਰਵਾਈਆਂ ਜਾਣਗੀਆਂ। Public Holiday