Punjab Police: ਤਿਉਹਾਰਾਂ ਅਤੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੁਲਿਸ ਨੇ ਚਲਾਇਆ ਕਾਸੋ ਓਪਰੇਸ਼ਨ

Punjab Police
ਫਾਜ਼ਿਲਕਾ : ਜ਼ਿਲ੍ਹੇ ਭਰ ’ਚ ਚਲਾਇਆ ਕਾਸੋ ਓਪਰੇਸ਼ਨ ਦੀਆਂ ਤਸਵੀਰਾਂ। ਤਸਵੀਰ : ਰਜਨੀਸ਼ ਰਵੀ

ਪੁਲਿਸ ਤਿਉਹਾਰਾਂ ਅਤੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੂਰੀ ਤਰ੍ਹਾਂ ਮੁਸਤੈਦ : ਆਈ.ਜੀ ਉਮਰਾਨੰਗਲ | Punjab Police

Punjab Police: ਫਾਜ਼ਿਲਕਾ, (ਰਜਨੀਸ਼ ਰਵੀ)। ਡੀ.ਜੀ.ਪੀ ਪੰਜਾਬ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਭਰ ਵਿਚ ਵਿਸ਼ੇਸ਼ ਜਾਂਚ ਅਭਿਆਨ (CASO) ਚਲਾਇਆ ਗਿਆ। ਜਿਸ ਦੀ ਅਗਵਾਈ ਫਾਜ਼ਿਲਕਾ ਜ਼ਿਲ੍ਹੇ ਵਿਚ ਆਈ.ਜੀ ਸ੍ਰੀ ਪਰਮਰਾਜ ਸਿੰਘ ਉਮਰਾਨੰਗਲ ਨੇ ਕੀਤੀ। ਜ਼ਿਲ੍ਹੇ ਦੇ ਐਸ.ਐਸ.ਪੀ ਵਰਿੰਦਰ ਸਿੰਘ ਬਰਾੜ ਵੀ ਵਿਸੇਸ਼ ਤੌਰ ’ਤੇ ਉਨ੍ਹਾਂ ਦੇ ਨਾਲ ਰਹੇ। ਇਸ ਸਬੰਧ ਵਿਚ ਫਾਜ਼ਿਲਕਾ ਦੇ ਰੇਲਵੇ ਸਟੇਸ਼ਨ ’ਤੇ ਜਿੱਥੇ ਪੁਲਿਸ ਵੱਲੋਂ ਵਿਆਪਕ ਪੱਧਰ ’ਤੇ ਸਰਚ ਅਭਿਆਨ ਚਲਾਇਆ ਗਿਆ ਉਥੇ ਹੀ ਵੱਖ-ਵੱਖ ਸਬ ਡਵੀਜਨਾਂ ਵਿਚ ਵੀ ਇਸੇ ਤਰ੍ਹਾਂ ਦੇ ਜਾਂਚ ਅਭਿਆਨ ਚਲਾਏ ਗਏ।

ਇਹ ਵੀ ਪੜ੍ਹੋ: Punjab Government: ਪੰਜਾਬ ਦੇ ਨਵੇਂ ਮੁੱਖ ਸਕੱਤਰ ਹੋਣਗੇ ਕੇਏਪੀ ਸਿਨਹਾ

ਇਸ ਮੌਕੇ ਰੇਲਵੇ ਸਟੇਸ਼ਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ.ਜੀ ਸ੍ਰੀ ਪਰਮਰਾਜ ਸਿੰਘ ਉਮਰਾਨੰਗਲ ਆਈ.ਪੀ.ਐਸ ਨੇ ਆਖਿਆ ਕਿ ਤਿਉਹਾਰਾਂ ਅਤੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੁਲਿਸ ਪੂਰੀ ਤਰਾਂ ਨਾਲ ਮੁਸਤੈਦ ਹੈ। ਉਨ੍ਹਾਂ ਨੇ ਕਿਹਾ ਕਿ ਤਿਉਹਾਰਾਂ ਕਾਰਨ ਪੁਲਿਸ ਵੱਲੋਂ ਸਖ਼ਤ ਚੌਕਸੀ ਰੱਖੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਚਾਇਤ ਚੋਣਾਂ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਚੋਣਾਂ ਪੂਰੀ ਤਰਾਂ ਨਿਰਪੱਖ ਅਤੇ ਸਾਂਤਮਈ ਤਰੀਕੇ ਨਾਲ ਕਰਵਾਈਆਂ ਜਾਣਗੀਆਂ।

ਸ੍ਰੀ ਉਮਰਾਨੰਗਲ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਦੱਸਿਆ ਕਿ ਕਾਸੋ ਓਪਰੇਸ਼ਲ ਇਕ ਵਿਆਪਕ ਜਾਂਚ ਮੁਹਿੰਮ ਹੁੰਦੀ ਹੈ ਅਤੇ ਇਸਦੇ ਚੰਗੇ ਨਤੀਜੇ ਨਿਕਲਦੇ ਹਨ। ਇਸ ਦੌਰਾਨ ਜਿੱਥੇ ਅਨੇਕਾਂ ਦੋਸ਼ੀ ਫੜੇ ਜਾਂਦੇ ਹਨ, ਉਥੇ ਹੀ ਇਸ ਤਰ੍ਹਾਂ ਦੇ ਓਪਰੇਸ਼ਨ ਨਾਲ ਮਾੜੇ ਅਨਸਰਾਂ ਵਿਚ ਕਾਨੂੰਨ ਦਾ ਡਰ ਵੱਧਦਾ ਹੈ ਅਤੇ ਆਮ ਲੋਕਾਂ ਦਾ ਪੁਲਿਸ ’ਤੇ ਵਿਸਵਾਸ਼ ਵੱਧਦਾ ਹੈ।

ਜ਼ਿਲ੍ਹੇ ਭਰ ’ਚ ਚਲਾਇਆ ਕਾਸੋ ਓਪਰੇਸ਼ਨ : ਐਸ.ਐਸ.ਪੀ ਵਰਿੰਦਰ ਸਿੰਘ ਬਰਾੜ

Punjab Police
ਫਾਜ਼ਿਲਕਾ : ਜ਼ਿਲ੍ਹੇ ਭਰ ’ਚ ਚਲਾਇਆ ਕਾਸੋ ਓਪਰੇਸ਼ਨ ਦੀਆਂ ਤਸਵੀਰਾਂ। ਤਸਵੀਰ : ਰਜਨੀਸ਼ ਰਵੀ
Punjab Police
ਫਾਜ਼ਿਲਕਾ : ਜ਼ਿਲ੍ਹੇ ਭਰ ’ਚ ਚਲਾਇਆ ਕਾਸੋ ਓਪਰੇਸ਼ਨ ਦੀਆਂ ਤਸਵੀਰਾਂ। ਤਸਵੀਰ : ਰਜਨੀਸ਼ ਰਵੀ

ਆਈ.ਜੀ ਨੇ ਅੱਗੇ ਕਿਹਾ ਕਿ ਫਾਜ਼ਿਲਕਾ ਇਕ ਸਰਹੱਦੀ ਜ਼ਿਲ੍ਹਾ ਹੈ ਅਤੇ ਕੌਮਾਂਤਰੀ ਸਰਹੱਦ ਦੇ ਨਾਲ ਨਾਲ ਰਾਜਸਥਾਨ ਨਾਲ ਲੱਗਦੀ ਸਰਹੱਦ ’ਤੇ ਵੀ ਪੁਲਿਸ ਵੱਲੋਂ ਚੌਕਸੀ ਰੱਖੀ ਜਾ ਰਹੀ ਹੈ ਅਤੇ ਅੰਤਰ ਰਾਜੀ ਸਰਹੱਦ ਤੇ ਹਾਈਟੈਕ ਨਾਕਿਆਂ ਰਾਹੀਂ ਚੌਕਸੀ ਰੱਖੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਮਾੜੇ ਅਨਸਰ ਦੇ ਰਾਜ ਵਿੱਚ ਦਾਖਲੇ ਨੂੰ ਵਰਜਿਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਖਿਲਾਫ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਲਗਾਤਾਰ ਅਜਿਹੇ ਮਾੜੇ ਕੰਮ ਵਿਚ ਲੱਗੇ ਲੋਕਾਂ ਨੂੰ ਸਲਾਖ਼ਾਂ ਪਿੱਛੇ ਭੇਜਿਆ ਜਾ ਰਿਹਾ ਹੈ। ਇਸ ਮੌਕੇ ਐਸ.ਐਸ.ਪੀ ਸ੍ਰੀ ਵਰਿੰਦਰ ਸਿੰਘ ਬਰਾੜ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ ਅਤੇ ਤਿਓਹਾਰਾਂ ਤੇ ਪੰਚਾਇਤ ਚੋਣਾਂ ਲਈ ਜ਼ਿਲ੍ਹਾ ਪੁਲਿਸ ਪੂਰੀ ਤਰਾਂ ਤਿਆਰ ਹੈ। Punjab Police

ਇਸ ਮੌਕੇ ਐਸ.ਪੀ ਸ੍ਰੀ ਪ੍ਰਦੀਪ ਸਿੰਘ ਸੰਧੂ, ਡੀ.ਐਸ.ਪੀ ਸਬ ਡਵੀਜ਼ਨ ਫਾਜ਼ਿਲਕਾ ਤਰਸੇਮ ਮਸੀਹ ਆਦਿ ਵੀ ਹਾਜਰ ਸਨ। ਦੂਜੇ ਪਾਸੇ ਜਲਾਲਾਬਾਦ ਵਿੱਚ ਡੀ.ਐਸ.ਪੀ ਸ੍ਰੀ ਜਤਿੰਦਰ ਸਿੰਘ ਦੀ ਅਗਵਾਈ ਵਿਚ ਅਤੇ ਅਬੋਹਰ ਵਿਖੇ ਡੀ.ਐਸ.ਪੀ ਸ੍ਰੀ ਸੁਖਵਿੰਦਰ ਸਿੰਘ ਅਤੇ ਡੀ.ਐਸ.ਪੀ ਸ੍ਰੀ ਤੇਜਿੰਦਰਪਾਲ ਸਿੰਘ ਦੀ ਅਗਵਾਈ ਵਿਚ CASO ਤਹਿਤ ਗਹਿਣ ਤਲਾਸ਼ੀ ਅਭਿਆਨ ਚਲਾਇਆ ਗਿਆ।