Punjab Panchayat Election: ਪੰਜਾਬ ਪੰਚਾਇਤ ਚੋਣ ਮਾਮਲੇ ਦੀ ਸੁਣਵਾਈ ਮੁਲਤਵੀ, ਜਾਣੋ ਕਾਰਨ

Panchayats in Punjab

100 ਤੋਂ ਜ਼ਿਆਦਾ ਪਟੀਸ਼ਨਾ ਦਾਇਰ

  • ਡਿਟੇਲ ਹੁਕਮ ਨਾਲ ਮਿਲਣ ਕਾਰਨ ਲਿਆ ਗਿਆ ਫੈਸਲਾ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Panchayat Election: ਪੰਜਾਬ ’ਚ ਪੰਚਾਇਤੀ ਚੋਣਾਂ ਨਾਲ ਸਬੰਧਤ ਕੇਸ ਦੀ ਸੁਣਵਾਈ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਅੱਜ (ਵੀਰਵਾਰ) ਨੂੰ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਸ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਹੋਵੇਗੀ। ਅੱਜ 100 ਤੋਂ ਜ਼ਿਆਦਾ ਪਟੀਸ਼ਨਾਂ ’ਤੇ ਸੁਣਵਾਈ ਹੋਣੀ ਸੀ। ਸੁਣਵਾਈ ਮੁਲਤਵੀ ਹੋਣ ਦਾ ਮੁੱਖ ਕਾਰਨ ਇਹ ਹੈ ਕਿ ਬੁੱਧਵਾਰ ਨੂੰ ਅਦਾਲਤ ਨੇ ਕਰੀਬ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ ’ਤੇ ਰੋਕ ਲਾ ਦਿੱਤੀ ਸੀ। ਇਸ ਸਬੰਧੀ ਅਜੇ ਤੱਕ ਕੋਈ ਵਿਸਥਾਰਤ ਹੁਕਮ ਜਾਰੀ ਨਹੀਂ ਕੀਤੇ ਗਏ ਹਨ। ਉਮੀਦ ਹੈ ਕਿ ਅੱਜ ਦੁਪਹਿਰ ਜਾਂ ਸ਼ਾਮ ਤੱਕ ਇਸ ਸਬੰਧੀ ਹੁਕਮ ਜਾਰੀ ਹੋ ਸਕਦੇ ਹਨ। ਜ਼ਿਆਦਾਤਰ ਪਟੀਸ਼ਨਾਂ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਹੋਰਾਂ ਵੱਲੋਂ ਦਾਇਰ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ : New Rules: ਅਧਿਆਪਕਾਂ ਲਈ ਸਰਕਾਰ ਨੇ ਜਾਰੀ ਕੀਤੇ ਨਵੇਂ ਨਿਯਮ, ਕੀਤੀ ਇਹ ਗਲਤੀ ਤਾਂ ਹੋਵੇਗੀ ਕਾਰਵਾਈ

ਪਾਰਟੀ ਦੇ ਨਿਸ਼ਾਨ ’ਤੇ ਨਹੀਂ ਚੋਣ, ਫਿਰ ਵੀ ਵਿਵਾਦ | Punjab Panchayat Election

ਪੰਜਾਬ ’ਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਇਸ ਵਾਰ ਪਾਰਟੀ ਚੋਣ ਨਿਸ਼ਾਨ ’ਤੇ ਵੀ ਚੋਣਾਂ ਨਹੀਂ ਹੋ ਰਹੀਆਂ। ਪਰ ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨਾਲ ਜੁੜੇ ਲੋਕਾਂ ਤੇ ਉਮੀਦਵਾਰਾਂ ਦੀਆਂ ਨਾਮਜਦਗੀਆਂ ਜਬਰਦਸਤੀ ਰੱਦ ਕੀਤੀਆਂ ਗਈਆਂ ਹਨ। ਕਿਸੇ ਨੂੰ ਵੀ ਜਾਰੀ ਨਹੀਂ ਕੀਤਾ ਗਿਆ ਹੈ। ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਆਮ ਆਦਮੀ ਪਾਰਟੀ ’ਤੇ ਸਵਾਲ ਚੁੱਕ ਰਹੇ ਹਨ। ਮਾਮਲਾ ਚੋਣ ਕਮਿਸ਼ਨ ਕੋਲ ਵੀ ਪਹੁੰਚ ਗਿਆ ਹੈ। ਹਾਲਾਂਕਿ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਅਕਾਲੀ ਦਲ ਤੇ ਕਾਂਗਰਸ ਧੱਕਾ ਕਰ ਰਹੇ ਹਨ। ਇੱਥੋਂ ਤੱਕ ਕਿ ਸਾਡੇ ਵਰਕਰਾਂ ਦਾ ਕਤਲ ਵੀ ਕੀਤਾ ਗਿਆ ਹੈ। ਹੁਣ ਲੋਕਾਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ ਹੈ। Punjab Panchayat Election

1.33 ਕਰੋੜ ਲੋਕ ਪਾਉਣਗੇ ਵੋਟ | Punjab Panchayat Election

ਇਸ ਸਮੇਂ ਸੂਬੇ ’ਚ 13937 ਗ੍ਰਾਮ ਪੰਚਾਇਤਾਂ ਹਨ। ਇਨ੍ਹਾਂ ਵਿੱਚ ਚੋਣਾਂ ਹੋ ਰਹੀਆਂ ਹਨ। 15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਚੋਣਾਂ ’ਚ 96 ਹਜਾਰ ਮੁਲਾਜਮ ਤਾਇਨਾਤ ਕੀਤੇ ਗਏ ਹਨ। ਸਰਕਾਰ ਨੇ ਚੋਣਾਂ ਸ਼ਾਂਤੀਪੂਰਵਕ ਕਰਵਾਉਣ ਲਈ ਕਈ ਕਦਮ ਚੁੱਕੇ ਹਨ। ਚੋਣਾਂ ਤੱਕ ਸਾਰੇ ਪੁਲਿਸ ਮੁਲਾਜਮਾਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਵੋਟਾਂ ਵਾਲੇ ਦਿਨ ਪੂਰੇ ਪੰਜਾਬ ’ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਕੰਟਰੋਲ ਰੂਮ ਵੀ ਕੀਤਾ ਗਿਆ ਹੈ ਗਠਿਤ

ਪੰਚਾਇਤੀ ਚੋਣਾਂ ਲਈ ਰਾਜ ਚੋਣ ਕਮਿਸ਼ਨ ਨੇ ਆਪਣੇ ਦਫਤਰ ਐਸਸੀਓ ਨੰਬਰ 49, ਸੈਕਟਰ 17-ਈ, ਚੰਡੀਗੜ੍ਹ ਵਿੱਚ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਨੰਬਰ ਸ਼ੁਰੂ ਕੀਤਾ ਗਿਆ ਹੈ। ਜਿੱਥੇ ਹਰ ਰੋਜ ਸਵੇਰੇ 8.30 ਤੋਂ ਰਾਤ 9 ਵਜੇ ਤੱਕ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਂਦੀਆਂ ਹਨ। ਕੰਟਰੋਲ ਰੂਮ ਨਾਲ ਸੰਪਰਕ ਕਰਨ ਲਈ ਲੋਕਾਂ ਨੂੰ ਲੈਂਡਲਾਈਨ ਨੰਬਰ 0172-2771326 ’ਤੇ ਕਾਲ ਕਰਨੀ ਪਵੇਗੀ। ਇਸ ਤੋਂ ਇਲਾਵਾ ਵਿਭਾਗ ਦੀ ਵੈੱਬਸਾਈਟ ’ਤੇ ਵੀ ਜਾਣਕਾਰੀ ਅਪਲੋਡ ਕੀਤੀ ਗਈ ਹੈ। Punjab Panchayat Election

LEAVE A REPLY

Please enter your comment!
Please enter your name here