ਸੇਵਾਦਾਰਾਂ ਦੀ ਸੇਵਾ ਭਾਵਨਾ ਨੂੰ ਵੇਖ ਇਨ੍ਹਾਂ ਨੂੰ ਸਲੂਟ ਕਰਦਾ ਹਾਂ : ਪ੍ਰਧਾਨ ਜੀਵਨ ਗਰਗ
Punjab Fire Accident: (ਸੁਨੀਲ ਚਾਵਲਾ) ਸਮਾਣਾ। ਸਥਾਨਕ ਪਟਿਆਲਾ ਗੋਲਡ ਯਾਰਨ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ ਜਿਸ ਨਾਲ ਫੈਕਟਰੀ ਦੇ ਵਿੱਚ ਪਿਆ ਕਰੋੜਾਂ ਰੁਪਏ ਦੀ ਕੋਟਨ ਸੜ ਕੇ ਸਵਾਹ ਹੋ ਗਈ। ਅੱਗ ਲੱਗਣ ਦੀ ਜਾਣਕਾਰੀ ਜਿਵੇਂ ਹੀ ਡੇਰਾ ਸੱਚਾ ਸੌਦਾ ਦੇ ਸ਼ਾਹ ਸਤਿਨਾਮ ਜੀ ਵੈਲਫੇਅਰ ਸੰਗਠਨ ਦੇ ਸੇਵਾਦਾਰਾਂ ਨੂੰ ਮਿਲੀ ਤਾਂ ਸੇਵਾਦਾਰ ਇਕੱਠ ਹੋ ਕੇ ਤਰੁੰਤ ਫੈਕਟਰੀ ਵਿਚ ਅੱਗ ਬੁਝਾਉਣ ਲਈ ਲਈ ਪੁੱਜ ਗਏ। ਇਸ ਭਿਆਨਕ ਅੱਗ ’ਤੇ ਕਾਬੂ ਪਾਉਣ ’ਤੇ ਲੱਗਭਗ 24 ਘੰਟੇ ਦਾ ਸਮਾਂ ਲੱਗ ਗਿਆ।
ਇਹ ਵੀ ਪੜ੍ਹੋ: Reliance Jio: ਰਿਲਾਇੰਸ ਜੀਓ ਲਿਆਇਆ ਨਵਾਂ ਪਲਾਨ! ਕੀਮਤ ਜਾਣ ਕੇ ਹੋ ਜਾਵੋਗੇ ਹੈਰਾਨ!
ਪਟਿਆਲਾ ਗੋਲਡ ਯਾਰਨ ਦੇ ਮਾਲਿਕ ਕਮਲ ਗਰਗ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਫੈਕਟਰੀ ਵਿੱਚ ਕੰਮ ਕਰਦੇ ਵਰਕਰ ਨੇ ਫੋਨ ਕਰ ਜਾਣਕਾਰੀ ਦਿੱਤੀ ਕਿ ਫੈਕਟਰੀ ਵਿੱਚ ਪਏ ਕੋਟਨ ਨੂੰ ਅਚਾਨਕ ਅੱਗ ਲੱਗ ਗਈ ਹੈ ਤਾਂ ਉਨ੍ਹਾਂ ਮੌਕੇ ’ਤੇ ਹੀ ਫਾਇਰ ਬਿ੍ਰਗੇਡ ਦਫਤਰ ਵਿੱਚ ਫੋਨ ਕਰ ਅੱਗ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਫਾਇਰ ਬਿ੍ਰਗੇਡ ਦੀ ਤਿੰਨ ਗੱਡੀਆਂ ਜਿਸ ਵਿੱਚ ਸਮਾਣਾ ਤੋਂ 2 ਤੇ ਬਰਨਾਲਾ ਤੋਂ ਇੱਕ ਗੱਡੀ ਪੁੱਜ ਗਈ ਤੇ ਪੂਰੀ ਜਦੋ-ਜਹਿਦ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ।
ਇਹ ਵੀ ਪੜ੍ਹੋ: Gold-Silver Price Today: ਸੋਨੇ ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ, ਜਾਣੋ ਤਾਜ਼ਾ ਅਪਡੇਟ!
ਉਨ੍ਹਾਂ ਕਿਹਾ ਕਿ ਫੈਕਟਰੀ ਵਿੱਚ ਅੱਗ ਲੱਗਣ ਦਾ ਕਾਰਨ ਅਜੇ ਤੱਕ ਪਤਾ ਨਹੀਂ ਚਲਿਆ ਹੈ ਪਰ ਇਸ ਭਿਆਨਕ ਅੱਗ ਵਿੱਚ ਫੈਕਟਰੀ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਫੈਕਟਰੀ ਦੇ ਵਿੱਚ ਕੰਮ ਕਰਦੇ ਪ੍ਰੇਮੀ ਚਿਰਾਗ ਇੰਸਾਂ ਨੂੰ ਇਸ ਅੱਗ ਦੀ ਜਾਣਕਾਰੀ ਡੇਰਾ ਸੱਚਾ ਸੌਦਾ ਦੇ ਗਰੀਨ ਐਸ ਵੈਲਫੇਅਰ ਸੰਗਠਨ ਨੂੰ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਕੁਝ ਹੀ ਪਲਾਂ ਵਿੱਚ ਡੇਰਾ ਸੱਚਾ ਸੌਦਾ ਦੇ ਸੇਵਾਦਾਰ ਪੁੱਜ ਕੇ ਫੈਕਟਰੀ ਵਿੱਚ ਲੱਗੀ ਅੱਗ ’ਤੇ ਕਾਬੂ ਪਾਉਣ ਵਿੱਚ ਜੁੱਟ ਗਏ। ਉਨ੍ਹਾਂ ਕਿਹਾ ਕਿ ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਦਾ ਜਜ਼ਬਾ ਕਾਬਿਲੇ ਤਾਰੀਫ ਹੈ। ਉਨ੍ਹਾਂ ਨੇ ਅੱਗ ’ਤੇ ਪਾਉਣ ਦੀ ਜੋ ਜਦੋ-ਜਹਿਦ ਕੀਤੀ ਹੈ ਉਸ ਨੂੰ ਬੋਲ ਕੇ ਬਿਆਨ ਨਹੀਂ ਕੀਤਾ ਜਾ ਸਕਦਾ ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਦੀ ਇਸ ਸੇਵਾ ਨੂੰ ਮੈਂ ਸਲਾਮ ਕਰਦਾ ਹਾਂ ਜੋ ਨਿਸਵਾਰਥ ਹੋ ਕੇ ਕਾਰਜ ਕਰ ਰਹੇ ਹਨ।
ਫੈਕਟਰੀ ਮਾਲਕ ਕਮਲ ਗਰਗ ਨੇ ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਤੇ ਪੂਜਨੀਕ ਗੁਰੂ ਜੀ ਦਾ ਤਹਿ ਦਿਲੋਂ ਧੰਨਵਾਦ ਕੀਤਾ
ਇਸ ਮੌਕੇ ਫੈਕਟਰੀ ਮਾਲਕ ਕਮਲ ਗਰਗ ਨੇ ਦੱਸਿਆ ਕਿ ਅੱਗ ਦੀ ਲਾਟਾਂ ਫੈਕਟਰੀ ਦੀ ਨਾਲ ਵਾਲੀ ਬਿਲਡਿੰਗ ਵਿੱਚ ਪਈ ਕਰੋੜਾਂ ਦੀ ਮਸ਼ੀਨਾਂ ਵਿਚ ਜਾ ਰਹੀ ਸੀ ਜਿਸ ਨੂੰ ਦੇਖਦੇ ਹੀ ਡੇਰਾ ਸੱਚਾ ਸੌਦਾ ਦੇ ਸੇਵਾਦਾਰ ਉਸ ਜਗਹਾ ਨੂੰ ਖਾਲੀ ਕਰਾਉਣ ਵਿੱਚ ਜੁੱਟ ਗਏ ਤੇ ਕਰੋੜਾਂ ਰੁਪਏ ਦੀ ਮਸ਼ੀਨਾਂ ਦਾ ਨੁਕਸਾਨ ਹੋਣ ’ਤੇ ਵੀ ਬਚਾਇਆ ਗਿਆ। ਉਨ੍ਹਾਂ ਕਿਹਾ ਕਿ ਜਿਸ ਜਗ੍ਹਾ ’ਤੇ ਭਿਆਨਕ ਅੱਗ ਲੱਗੀ ਹੋਈ ਸੀ ਉਥੇ ਖੜਨਾ ਵੀ ਬਹੁਤ ਔਖੀ ਗੱਲ ਸੀ ਪਰ ਡੇਰਾ ਸੱਚਾ ਸੌਦਾ ਦੇ ਸੇਵਾਦਾਰ ਅੱਗ ਬੁਝਾਉਣ ਵਿੱਚ ਲਗਾਤਾਰ ਲੱਗੇ ਰਹੇ। ਉਨ੍ਹਾਂ ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਤੇ ਪੂਜਨੀਕ ਗੁਰੂ ਜੀ ਦਾ ਤਹਿ ਦਿਲੋਂ ਧੰਨਵਾਦ ਕੀਤਾ। Punjab Fire Accident
ਸੇਵਾਦਾਰਾਂ ਦਾ ਜਜ਼ਬਾ ਕਾਬਿਲੇ ਤਾਰੀਫ : ਕਮਲ ਗਰਗ | Punjab Fire Accident
ਇਸ ਮੌਕੇ ਲਾਈਨ ਕਲੱਬ ਰੋਸ ਗੋਲਡ ਦੇ ਪ੍ਰਧਾਨ ਜੀਵਨ ਗਰਗ ਨੇ ਦੱਸਿਆ ਕਿ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਕਰੋੜਾਂ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਭਿਆਨਕ ਅੱਗ ਨੂੰ ਬੁਝਾਉਣ ਵਿੱਚ ਜਿਸ ਤਰਾਹ ਸੇਵਾਦਾਰ ਲੱਗੇ ਹੋਏ ਹਨ ਤੇ ਉਨ੍ਹਾਂ ਦੀ ਸੇਵਾ ਭਾਵਨਾ ਨੂੰ ਸਲੂਟ ਕਰਦਾ ਹਾਂ। ਉਨ੍ਹਾਂ ਕਿਹਾ ਕਿ ਜਿਸ ਜਗ੍ਹਾਂ ਤੇ ਭਿਆਨਕ ਅੱਗ ਲੱਗੀ ਹੋਈ ਹੈ ਤੇ ਧੂੰਆਂ ਹੋਣ ਕਾਰਨ ਅੱਖਾਂ ਨਹੀ ਖੁੱਲ੍ਹ ਰਹੀਆਂ ਸਨ ਉੱਥੇ ਡੇਰਾ ਸੱਚਾ ਸੌਦਾ ਦੇ ਸੇਵਾਦਾਰ ਕਿਸੇ ਤਰ੍ਹਾਂ ਦੀ ਪ੍ਰਵਾਹ ਕੀਤੇ ਬਿਨਾਂ ਅੱਗ ’ਤੇ ਕਾਬੂ ਪਾਉਣ ’ਤੇ ਲੱਗੇ ਹੋਏ ਹਨ।
ਇਸ ਮੌਕੇ ਸ਼ਾਹ ਸਤਿਨਾਮ ਜੀ ਐਸ ਵੈਲਫੇਅਰ ਸੰਗਠਨ ਦੇ ਸੇਵਾਦਾਰ ਸ਼ੰਟੀ ਇੰਸਾਂ, ਪਵਨ ਇੰਸਾਂ, ਸੰਨੀ ਇੰਸਾਂ, ਗਰੀਬ ਦਾਸ ਇੰਸਾਂ ਤੇ ਲਲਿਤ ਇੰਸਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ ਆਇਆ ਕਿ ਪਟਿਆਲਾ ਗੋਲਡ ਯਾਰਨ ਦੇ ਵਿੱਚ ਅਚਾਨਕ ਅੱਗ ਲੱਗ ਗਈ ਹੈ ਤੇ ਜਿਸ ਤੋਂ ਬਾਅਦ ਇੱਕ ਦੂਜੇ ਸੇਵਾਦਾਰ ਨਾਲ ਸੰਪਰਕ ਕਰਨ ਤੋਂ ਬਾਅਦ ਫੈਕਟਰੀ ਵਿੱਚ ਪੁੱਜ ਕੇ ਅੱਗ ’ਤੇ ਕਾਬੂ ਪਾਇਆ ਗਿਆ। ਉਹਨਾਂ ਕਿਹਾ ਕਿ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਹਮੇਸ਼ਾ ਹੀ ਮਾਨਵਤਾ ਭਲਾਈ ਦੇ ਕਾਰਜ ਕਰਦੀ ਰਹਿੰਦੀ ਹੈ ਜਿਵੇਂ ਅੱਜ ਫੈਕਟਰੀ ਵਿੱਚ ਲੱਗੀ ਅੱਗ ਨੂੰ ਬੁਝਾਉਣ ਲਈ ਸਮੂਹ ਸੇਵਾਦਾਰ ਇੱਥੇ ਪਹੁੰਚੇ ਹਨ। ਉਹਨਾਂ ਕਿਹਾ ਕਿ ਇਹ ਸੇਵਾ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ਸਦਕਾ ਹੀ ਕੀਤਾ ਜਾ ਰਿਹਾ ਹੈ।