Kisan News: ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਜਾਗਰੂਕਤਾ ਸੈਮੀਨਾਰ, ਕਿਸਾਨਾਂ ਨੂੰ ਵੱਖ-ਵੱਖ ਸਾਵਧਾਨੀਆਂ ਬਾਰੇ ਦਿੱਤੀ ਜਾਣਕਾਰੀ

Kisan News
Kisan News: ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਜਾਗਰੂਕਤਾ ਸੈਮੀਨਾਰ, ਕਿਸਾਨਾਂ ਨੂੰ ਵੱਖ-ਵੱਖ ਸਾਵਧਾਨੀਆਂ ਬਾਰੇ ਦਿੱਤੀ ਜਾਣਕਾਰੀ

ਸੀ.ਜੀ.ਐਮ. ਕਾਲਜ ਮੋਹਲਾਂ ਵਿਖੇ ਪਰਾਲੀ ਦੀ ਸਾਭ-ਸੰਭਾਲ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ | Kisan News

Kisan News: (ਮਨੋਜ) ਮਲੋਟ। ਸੀ.ਜੀ.ਐਮ. ਕਾਲਜ ਮੋਹਲਾਂ ਵਿਖੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਪਰਾਲੀ ਦੀ ਸਾਭ-ਸੰਭਾਲ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੀ ਸੁਰੂਆਤ ਚੇਅਰਮੈਨ ਸਤਪਾਲ ਮੋਹਲਾਂ ਅਤੇ ਜਗਤਾਰ ਬਰਾੜ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖ ਕੇ ਕੀਤੀ। ਇਹ ਸੈਮੀਨਾਰ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ ਕੇ.ਵੀ.ਕੇ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਇਆ ਗਿਆ।

ਇਹ ਵੀ ਪੜ੍ਹੋ: Punjab Fire Accident: ਫੈਕਟਰੀ ’ਚ ਲੱਗੀ ਭਿਆਨਕ ਅੱਗ ’ਤੇ ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਵੱਲੋਂ ਜਾਨ ’ਤੇ ਖੇਡ ਅੱਗ…

ਇਸ ਦੌਰਾਨ ਡਾ. ਵਿਵੇਕ ਕੁਮਾਰ ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਨੇ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਚਾਨਣਾ ਪਾਉਂਦੇ ਹੋਏ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਵੱਖ-ਵੱਖ ਢੰਗ ਤਰੀਕਿਆਂ ਬਾਰੇ ਦੱਸਿਆ। ਉਹਨਾਂ ਨੇ ਪਰਾਲੀ ਵਾਲੇ ਖੇਤਾਂ ਵਿੱਚ ਕਣਕ ਦੀ ਸਫਲ ਕਾਸ਼ਤ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਅਤੇ ਝੋਨੇ ਦੀ ਪਰਾਲੀ ਦੇ ਕੂਸ਼ਲ ਪ੍ਰਬੰਧਨ ਲਈ ਵੱਖ-ਵੱਖ ਮਸ਼ੀਨਾਂ ਜਿਵੇਂ ਹੈਪੀ ਸੀਡਰ, ਸਮਾਰਟ ਸੀਡਰ ਅਤੇ ਡਰਿਲ ਮਸ਼ੀਨਾਂ ਆਦਿ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾਂ ਕੀਤਾ।

Kisan News

ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਵੱਖ-ਵੱਖ ਢੰਗ ਤਰੀਕਿਆਂ ਬਾਰੇ ਦੱਸਿਆ

ਵੱਖ-ਵੱਖ ਮਸ਼ੀਨਾਂ ਨਾਲ ਬੀਜੀ ਜਾਂਦੀ ਕਣਕ ਦੀ ਫਸਲ ਦੀ ਕਾਸ਼ਤ ਕਰਦਿਆਂ ਕਿਸਾਨਾਂ ਨੂੰ ਵੱਖ-ਵੱਖ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ। ਡਾ. ਮਨਜੀਤ ਕੌਰ ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਨਾਲ ਭੂਮੀ ਦੀ ਸਿਹਤ-ਸੁਧਾਰ ਅਤੇ ਫਸਲਾਂ ਦੇ ਉਤਪਾਦਨ ਵਿੱਚ ਹੋਣ ਵਾਲੇ ਵਾਧੇ ਸੰਬੰਧੀ ਜਾਣਕਾਰੀ ਦਿੱਤੀ। ਡਾ. ਸੁਖਜਿੰਦਰ ਸਿੰਘ ਸਹਾਇਕ ਪ੍ਰੋਫੈਸਰ (ਫਲ ਵਿਗਿਆਨ) ਨੇ ਮਨੁੱਖੀ ਸਿਹਤ ਲਈ ਫਲਾਂ ਅਤੇ ਸਬਜ਼ੀਆਂ ਦੀ ਖੁਰਾਕ ਵਿੱਚ ਮਹੱਤਤਾ ਬਾਰੇ ਦੱਸਦੇ ਹੋਏ, ਬਾਗਾਂ, ਸਬਜ਼ੀਆਂ ਅਤੇ ਖੁੰਭਾ ਦੀ ਕਾਸ਼ਤ ਵਿੱਚ ਪਰਾਲੀ ਦੀ ਵਰਤੋਂ ਕਰਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਚੰਗੇ ਦੁੱਧ ਉਤਪਾਦਨ ਲਈ ਚੰਗੀ ਖੁਰਾਕ ਬਾਰੇ ਜਾਣਕਾਰੀ ਦਿੱਤੀ | Kisan News

ਡਾ. ਵਿਵੇਕ ਸ਼ਰਮਾ ਸਹਾਇਕ ਪ੍ਰੋਫੈਸਰ (ਪਸੂ ਵਿਗਿਆਨ) ਨੇ ਚੰਗੇ ਦੁੱਧ ਉਤਪਾਦਨ ਲਈ ਚੰਗੀ ਖੁਰਾਕ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨਾਂ ਨੂੰ ਪਸ਼ੂਆਂ ਦੀਆਂ ਬਿਮਾਰੀਆਂ ਅਤੇ ਉਹਨਾਂ ਦੀ ਰੋਕਥਾਮ ਬਾਰੇ ਜਾਣੂ ਕਰਵਾਇਆ। ਸਟੇਜ ਸੰਚਾਲਨ ਕਰਦਿਆ ਡਾ. ਗੁਰਵਿੰਦਰ ਸਿੰਘ ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਵੱਲੋਂ ਜਾਗਰੂਕਤਾ ਕੈਂਪਾਂ ਬਾਰੇ ਜਾਣਕਾਰੀ ਦਿੰਦਿਆਂ ਖੇਤੀ ਸਿਹਤ ਪੜਨ ਲਈ ਪ੍ਰੇਰਿਤ ਕੀਤਾ। ਕਾਲਜ ਪ੍ਰਿੰਸੀਪਲ ਡਾ. ਬਲਜੀਤ ਸਿੰਘ ਗਿੱਲ, ਮੈਨੇਜਮੈਂਟ ਕਮੇਟੀ ਦੇ ਮੈਬਰ ਨਵਜੀਤ ਮੋਹਲਾਂ, ਜਗਤਾਰ ਬਰਾੜ ਅਤੇ ਰਾਜ ਕੁਮਾਰ ਜੀ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। Kisan News

ਸੈਮੀਨਾਰ ਕਨਵੀਨਰ ਪ੍ਰੋ. ਗਗਨਦੀਪ ਸਿੰਘ ਅਤੇ ਪ੍ਰੋ. ਜਰਮਨਬੀਰ ਸਿੰਘ ਸੰਧੂ ਦੀ ਦੇਖ-ਰੇਖ ਹੇਠ ਨੇਪਰੇ ਚੜ੍ਹਿਆ। ਸਾਬਕਾ ਸਰਪੰਚ ਜਸਪਾਲ ਸੰਧੂ, ਸਰਬਜੀਤ ਸਿੰਘ, ਸਤਪਾਲ ਸਿੰਘ, ਅਜੀਤਪਾਲ ਸਿੰਘ ਅਤੇ ਛਿੰਦਰਪਾਲ ਸਿੰਘ ਵੜੈਚ ਨੇ ਵੀ ਸਮੂਲੀਅਤ ਕੀਤੀ। ਇਸ ਮੌਕੇ ਪ੍ਰੋ. ਸੁਮਨ ਗਾਂਧੀ, ਪ੍ਰੋ. ਸਿੰਮੀਪ੍ਰੀਤ ਕੌਰ, ਪ੍ਰੋ. ਪਵਨਪ੍ਰੀਤ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਸਤਵੀਰ ਕੌਰ, ਪ੍ਰੋ. ਪ੍ਰਿਯੰਕਾ, ਪ੍ਰੋ. ਪਵਨਪ੍ਰੀਤ ਸਿੰਘ ਅਤੇ ਪ੍ਰੋ. ਜਗਮੀਤ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। Kisan News