Haryana CM Oath Ceremony: ਹਰਿਆਣਾ ਦੇ CM ਦੇ ਰੂਪ ’ਚ ਇਹ ਮੰਤਰੀ ਇਸ ਦਿਨ ਕਰ ਸਕਦੇ ਹਨ ਨਵੀਂ ਪਾਰੀ ਦੀ ਸ਼ੁਰੂਆਤ !

Haryana CM Oath Ceremony
Haryana CM Oath Ceremony: ਹਰਿਆਣਾ ਦੇ CM ਦੇ ਰੂਪ ’ਚ ਇਹ ਮੰਤਰੀ ਇਸ ਦਿਨ ਕਰ ਸਕਦੇ ਹਨ ਨਵੀਂ ਪਾਰੀ ਦੀ ਸ਼ੁਰੂਆਤ !

Haryana CM Oath Ceremony: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ਵਿਧਾਨ ਸਭਾ ਚੋਣਾਂ ’ਚ ਸ਼ਾਨਦਾਰ ਜਿੱਤ ਤੋਂ ਬਾਅਦ ਭਾਜਪਾ ਆਗੂ ਨਾਇਬ ਸਿੰਘ ਸੈਣੀ ਵੱਲੋਂ 15 ਅਕਤੂਬਰ ਨੂੰ ਪੰਚਕੂਲਾ ’ਚ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਦੀ ਸੰਭਾਵਨਾ ਹੈ। ਇਹ ਜਾਣਕਾਰੀ ਇੱਕ ਮੀਡੀਆ ਰਿਪੋਰਟ ’ਚ ਦਿੱਤੀ ਗਈ ਹੈ। Haryana CM Oath Ceremony

ਇਹ ਵੀ ਪੜ੍ਹੋ : Haryana New Expressway: ਹਰਿਆਣਾ ’ਚ ਬਣਨਗੇ ਨਵੇਂ ਹਾਈਵੇ, ਜਾਣੋ ਕਿਹੜੇ-ਕਿਹੜੇ ਸ਼ਹਿਰਾਂ ਨੂੰ ਹੋਵੇਗਾ ਫਾਇਦਾ

15 ਅਕਤੂਬਰ ਨੂੰ ਪੰਚਕੂਲਾ ’ਚ ਸਹੁੰ ਚੁੱਕ ਸਕਦੀ ਹੈ ਭਾਜਪਾ ਸਰਕਾਰ

ਰਿਪੋਰਟ ਵਿੱਚ ਇੱਕ ਸੀਨੀਅਰ ਅਧਿਕਾਰੀ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਪੰਚਕੂਲਾ ’ਚ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਜੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਹਾਲਾਂਕਿ ਸਹੁੰ-ਚੁੱਕ ਸਮਾਗਮ ਦੀ ਤਰੀਕ ਦੀ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਹੋਈ ਹੈ ਪਰ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਹਰਿਆਣਾ ਦੀ ਭਾਜਪਾ ਸਰਕਾਰ 15 ਅਕਤੂਬਰ ਨੂੰ ਪੰਚਕੂਲਾ ’ਚ ਸਹੁੰ-ਚੁੱਕ ਸਕਦੀ ਹੈ। ਪੰਚਕੂਲਾ ਦੇ ਡਿਪਟੀ ਕਮਿਸ਼ਨਰ ਡਾ. ਯਸ਼ ਗਰਗ ਨੇ ਦੱਸਿਆ ਕਿ ਅਸੀਂ ਪ੍ਰੋਗਰਾਮ ਦੇ ਸਥਾਨ ਨੂੰ ਲੈ ਕੇ ਤਿਆਰੀਆਂ ਕਰ ਰਹੇ ਹਾਂ।

ਉਨ੍ਹਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਸਹੁੰ-ਚੁੱਕ ਸਮਾਗਮ ਲਈ ਸਾਰੇ ਜ਼ਰੂਰੀ ਪ੍ਰਬੰਧਾਂ ਦੀ ਜਿੰਮੇਵਾਰੀ ਜ਼ਿਲ੍ਹਾ ਪੱਧਰੀ ਕਮੇਟੀ ਨੂੰ ਸੌਂਪੀ ਗਈ ਹੈ। ਜ਼ਿਕਰਯੋਗ ਹੈ ਕਿ ਨਾਇਬ ਸਿੰਘ ਸੈਣੀ ਨੇ ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਅਸਤੀਫੇ ਤੋਂ ਬਾਅਦ ਇਸ ਸਾਲ ਮਾਰਚ ’ਚ ਹਰਿਆਣਾ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ ਸੀ। ਸੂਬਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਭਗਵਾ ਪਾਰਟੀ ਨੇ ਸੈਣੀ ਨੂੰ ਸੱਤਾ ’ਚ ਵਾਪਸ ਆਉਣ ’ਤੇ ਹਰਿਆਣਾ ਦਾ ਮੁੱਖ ਮੰਤਰੀ ਬਣਾਉਣ ਦਾ ਸੰਕੇਤ ਦਿੱਤਾ ਸੀ। Haryana CM Oath Ceremony

ਮੀਡੀਆ ਰਿਪੋਰਟਾਂ ਮੁਤਾਬਕ ਭਾਜਪਾ ਸਹੁੰ-ਚੁੱਕ ਸਮਾਗਮ ਤੋਂ ਪਹਿਲਾਂ ਤੇ ਮੰਤਰੀ ਮੰਡਲ ਦਾ ਫੈਸਲਾ ਕਰਨ ਤੋਂ ਪਹਿਲਾਂ ਜਾਤੀ ਤੇ ਖੇਤਰੀ ਸਮੀਕਰਨਾਂ ਸਮੇਤ ਕਈ ਕਾਰਕਾਂ ’ਤੇ ਵਿਚਾਰ ਕਰੇਗੀ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਨਾਇਬ ਸਿੰਘ ਸੈਣੀ ਨੇ ਦਿੱਲੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਦੇ ਹੋਰ ਸੀਨੀਅਰ ਆਗੂਆਂ ਨਾਲ ਮੁਲਾਕਾਤ ਕੀਤੀ ਸੀ। ਵੀਰਵਾਰ ਨੂੰ ਸੈਣੀ ਨੇ ਰਾਸ਼ਟਰੀ ਰਾਜਧਾਨੀ ’ਚ ਕੇਂਦਰੀ ਮੰਤਰੀ ਤੇ ਹਰਿਆਣਾ ਦੇ ਭਾਜਪਾ ਦੇ ਚੋਣ ਇੰਚਾਰਜ ਧਰਮਿੰਦਰ ਪ੍ਰਧਾਨ ਨਾਲ ਵੀ ਮੁਲਾਕਾਤ ਕੀਤੀ। ਰਿਪੋਰਟਾਂ ਦੀ ਮੰਨੀਏ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਾਰਟੀ ਦੇ ਹੋਰ ਪ੍ਰਮੁੱਖ ਨੇਤਾਵਾਂ ਦੇ ਮੁੱਖ ਮੰਤਰੀ ਦੇ ਸਹੁੰ-ਚੁੱਕ ਸਮਾਗਮ ’ਚ ਸ਼ਾਮਲ ਹੋਣ ਦੀ ਸੰਭਾਵਨਾ ਹੈ।Haryana CM Oath Ceremony