ਪੰਜਾਬ ਰਾਜ ਭਵਨ ਵਿੱਚ ਵਾਈਸ ਚਾਂਸਲਰਾਂ ਨੂੰ ਕੀਤਾ ਸੰਬੋਧਨ | Punjab News
Punjab News: (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਸ਼ਾਸਤਰੀਆਂ ਨੂੰ ਸੱਦਾ ਦਿੱਤਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਕੇ ਆਮ ਆਦਮੀ ਨੂੰ ਵੱਧ ਅਖ਼ਤਿਆਰ ਦੇਣਾ ਯਕੀਨੀ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਓ। ਇੱਥੇ ਪੰਜਾਬ ਰਾਜ ਭਵਨ ਵਿੱਚ ਵਾਈਸ ਚਾਂਸਲਰਾਂ ਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਇੱਥੇ ਬੈਠੇ ਸਾਰੇ ਸਿੱਖਿਆ ਸ਼ਾਸਤਰੀ ਆਪਣੀ ਸਖ਼ਤ ਮਿਹਨਤ, ਸਮਰਪਣ ਅਤੇ ਘਾਲਣਾ ਨਾਲ ਆਪਣੇ ਖ਼ੇਤਰ ਵਿੱਚ ਸਫ਼ਲ ਹੋਏ ਹਨ ਪਰ ਹੁਣ ਤੁਹਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਤੁਸੀਂ ਆਪਣੇ ਵਰਗੇ ਹੋਰ ਹੀਰੇ ਤਰਾਸ਼ੋ। Punjab News
ਇਹ ਵੀ ਪੜ੍ਹੋ: Haryana CM Oath Ceremony: ਹਰਿਆਣਾ ਦੇ CM ਦੇ ਰੂਪ ’ਚ ਇਹ ਮੰਤਰੀ ਇਸ ਦਿਨ ਕਰ ਸਕਦੇ ਹਨ ਨਵੀਂ ਪਾਰੀ ਦੀ ਸ਼ੁਰੂਆਤ !
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕੁੱਲ 40 ਯੂਨੀਵਰਸਿਟੀਆਂ ਹਨ ਅਤੇ ਇਹ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਇੱਥੇ ਇਸ ਕਾਨਫਰੰਸ ਲਈ ਇਕੱਤਰ ਹੋਏ ਹਨ। ਉਨ੍ਹਾਂ ਕਾਨਫਰੰਸ ਕਰਵਾਉਣ ਲਈ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਉਚੇਰੀ ਸਿੱਖਿਆ ਵਿੱਚ ਹੋਰ ਸੁਧਾਰ ਲਿਆਉਣ ਵਿੱਚ ਮੱਦਦ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਉਚੇਰੀ ਸਿੱਖਿਆ ਵਿੱਚ ਸੁਧਾਰ ਲਿਆਉਣ ਲਈ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। Punjab News
ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਕਾਰਨ ਵਿਦੇਸ਼ ਜਾਣ ਦੇ ਰੁਝਾਨ ਨੂੰ ਮੋੜਾ ਪਿਆ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਦੋ ਵੱਡੀਆਂ ਯੂਨੀਵਰਸਿਟੀਆਂ ਹਨ, ਜਿਨਾਂ ਵਿੱਚ 40 ਹਜ਼ਾਰ ਤੋਂ ਵੱਧ ਵਿਦਿਆਰਥੀ ਪੜ੍ਹਦੇ ਹਨ। ਉਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਵੱਡੀ ਗਿਣਤੀ ਵਿਦਿਆਰਥੀਆਂ ਦਾ ਰੁਝਾਨ ਯੂਨੀਵਰਸਿਟੀਆਂ ਤੋਂ ਮੁੜ ਗਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਕਾਰਨ ਵਿਦੇਸ਼ ਜਾਣ ਦੇ ਰੁਝਾਨ ਨੂੰ ਮੋੜਾ ਪਿਆ ਹੈ ਅਤੇ ਹੁਣ ਪੰਜਾਬ ਦੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਵਿੱਚ ਦਾਖ਼ਲਿਆਂ ਦਾ ਹੜ ਆਇਆ ਹੋਇਆ ਹੈ।
ਵਿਸ਼ਵ ਭਰ ਵਿੱਚ ਟਿਸ਼ੂ ਕਲਚਰ ਦੇ ਖ਼ੇਤਰ ਵਿੱਚ ਪ੍ਰਸਿੱਧ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਿਆਸੀ ਬੰਦਸ਼ਾਂ ਦੀ ਥਾਂ ਹੁਣ ਪ੍ਰਸਿੱਧ ਸਿੱਖਿਆ ਸ਼ਾਸਤਰੀਆਂ ਨੂੰ ਯੂਨੀਵਰਸਿਟੀਆਂ ਦੇ ਮੁਖੀ ਨਿਯੁਕਤ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਬਿਹਤਰ ਨਤੀਜਿਆਂ ਲਈ ਚਾਰ ਵਿਭਾਗਾਂ ਖੇਤੀਬਾੜੀ, ਸਿੱਖਿਆ, ਵਿੱਤ ਅਤੇ ਪੁਲਿਸ ਵਿੱਚ ਆਰਟੀਫੀਸੀਅਲ ਇੰਟੈਲੀਜੈਂਸ ਸ਼ੁਰੂ ਕਰਨ ’ਤੇ ਵਿਚਾਰ ਕਰ ਰਹੀ ਹੈ। Punjab News