ਦੀਵਾਲੀ ਤੋਂ ਪਹਿਲਾਂ ਸਰਕਾਰ ਨੇ ਦਿੱਤਾ ਮੁਲਾਜ਼ਮਾਂ ਨੂੰ ਇਹ ਵੱਡਾ ਤੋਹਫਾ! ਵੇਖੋ

Haryana News
ਦੀਵਾਲੀ ਤੋਂ ਪਹਿਲਾਂ ਸਰਕਾਰ ਨੇ ਦਿੱਤਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ! ਵੇਖੋ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Haryana News: ਵਿਧਾਨ ਸਭਾ ਚੋਣਾਂ ’ਚ ਪੂਰਨ ਬਹੁਮਤ ਹਾਸਲ ਕਰਕੇ ਸੂਬੇ ’ਚ ਤੀਜੀ ਵਾਰ ਸਰਕਾਰ ਬਣਾਉਣ ਜਾ ਰਹੀ ਭਾਜਪਾ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਸੂਬੇ ਦੇ ਸਰਕਾਰੀ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਕਰਮਚਾਰੀਆਂ ਦੀ ਬੀਮਾ ਰਾਸ਼ੀ 30 ਲੱਖ ਰੁਪਏ ਤੋਂ ਵਧਾ ਕੇ 50 ਲੱਖ ਰੁਪਏ ਕਰ ਦਿੱਤੀ ਹੈ। ਕਰਮਚਾਰੀਆਂ ਦਾ ਸਥਾਈ ਮਿਆਦੀ ਬੀਮਾ ਦੁੱਗਣਾ ਕਰ ਦਿੱਤਾ ਗਿਆ ਹੈ। ਇਸ ਨੂੰ 2 ਰੁਪਏ ਤੋਂ ਵਧਾ ਕੇ 4 ਲੱਖ ਰੁਪਏ ਕਰ ਦਿੱਤਾ ਗਿਆ ਹੈ।

Read This : Mehsana Accident News: ਗੁਜਰਾਤ ਦੇ ਮਹਿਸਾਣਾ ’ਚ ਵੱਡਾ ਹਾਦਸਾ, 7 ਮਜ਼ਦੂਰਾਂ ਦੀ ਮੌਤ

ਬੀਮੇ ਦੀ ਰਕਮ 50 ਲੱਖ ਰੁਪਏ ਤੇ ਅੰਸ਼ਕ ਅਪੰਗਤਾ ਰਾਸ਼ੀ 10 ਗੁਣਾ ਵਧ ਗਈ ਹੈ

ਜਦੋਂ ਕਿ ਦੁਰਘਟਨਾ ਬੀਮਾ ਤੇ ਅਪੰਗਤਾ ਬੀਮਾ ਰਾਸ਼ੀ 30 ਲੱਖ ਰੁਪਏ ਤੋਂ ਵਧਾ ਕੇ 50 ਲੱਖ ਰੁਪਏ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਅੰਸ਼ਕ ਅਪੰਗਤਾ ਕਵਰ ਨੂੰ 10 ਗੁਣਾ ਤੱਕ ਵਧਾ ਦਿੱਤਾ ਗਿਆ ਹੈ। ਇਹ ਕਵਰ ਪਹਿਲਾਂ 5 ਲੱਖ ਰੁਪਏ ਸੀ, ਜੋ ਹੁਣ ਵਧਾ ਕੇ 50 ਲੱਖ ਰੁਪਏ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਹਰਿਆਣਾ ’ਚ ਕਰਮਚਾਰੀ ਸੰਘ ਮੈਡੀਕਲ ਕਲੇਮ ਦੀ ਰਕਮ ਵਧਾਉਣ ਦੀ ਮੰਗ ਕਰ ਰਿਹਾ ਸੀ। ਸਰਕਾਰ ਦੇ ਇਸ ਕਦਮ ਨਾਲ ਉਨ੍ਹਾਂ ਨੂੰ ਰਾਹਤ ਮਿਲੀ ਹੈ। Haryana News