Punjab Weather: ਕੜਾਕੇ ਦੀ ਸਰਦੀ ਲਈ ਤਿਆਰ ਹੋ ਜਾਣ ਪੰਜਾਬੀ, ਮੌਸਮ ਵਿਭਾਗ ਨੇ ਦਿੱਤੀ ਇਹ ਚੇਤਾਵਨੀ

Punjab Weather
Punjab Weather: ਕੜਾਕੇ ਦੀ ਸਰਦੀ ਲਈ ਤਿਆਰ ਹੋ ਜਾਣ ਪੰਜਾਬੀ, ਮੌਸਮ ਵਿਭਾਗ ਨੇ ਦਿੱਤੀ ਇਹ ਚੇਤਾਵਨੀ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Weather: ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਆ ਰਹੀਆਂ ਹਨ। ਦਰਅਸਲ, ਮੌਸਮ ਵਿਭਾਗ ਮੁਤਾਬਕ ਠੰਡੀਆਂ ਪਹਾੜੀ ਹਵਾਵਾਂ ਕਾਰਨ ਪੰਜਾਬ-ਹਰਿਆਣਾ ’ਚ ਤਾਪਮਾਨ ਲਗਾਤਾਰ ਡਿੱਗਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਸਾਲ ਕੜਾਕੇ ਦੀ ਗਰਮੀ ਤੋਂ ਬਾਅਦ ਪੰਜਾਬ ਸਮੇਤ ਦੇਸ਼ ਦੇ ਕਈ ਹਿੱਸਿਆਂ ’ਚ ਭਾਰੀ ਮੀਂਹ ਪਿਆ, ਜਿਸ ਤੋਂ ਬਾਅਦ ਲੋਕਾਂ ਨੂੰ ਕੜਾਕੇ ਦੀ ਠੰਡ ਦਾ ਸਾਹਮਣਾ ਕਰਨਾ ਪਵੇਗਾ। ਵਿਭਾਗ ਮੁਤਾਬਕ ਦੁਸ਼ਹਿਰੇ ਤੋਂ ਬਾਅਦ ਪੰਜਾਬ-ਹਰਿਆਣਾ ਸਮੇਤ ਦਿੱਲੀ-ਐੱਨਸੀਆਰ ਦੇ ਤਾਪਮਾਨ ’ਚ ਲਗਾਤਾਰ ਗਿਰਾਵਟ ਵੇਖਣ ਨੂੰ ਮਿਲ ਰਹੀ ਹੈ।

Read This : Punjab News: ਭਾਜਪਾ ਦੇ ਸੂਬਾ ਮੀਤ ਪ੍ਰਧਾਨ ’ਤੇ ਹਮਲੇ ਦੀ ਕੋਸ਼ਿਸ, ਵਾਲ-ਵਾਲ ਬਚੇ

ਮੌਸਮ ਵਿਭਾਗ ਨੇ ਕਿਹਾ ਕਿ ਪੱਛਮੀ, ਮੱਧ ਤੇ ਦੱਖਣੀ ਭਾਰਤ ਤੋਂ ਮਾਨਸੂਨ ਦੀ ਵਾਪਸੀ ਜਾਰੀ ਹੈ। ਉੱਤਰ-ਪੱਛਮੀ ਮੌਨਸੂਨ ਦੇ ਵਾਪਸੀ ਦਾ ਅਜੇ ਵੀ ਉੱਤਰ-ਪੂਰਬੀ ਭਾਰਤ ’ਤੇ ਅਸਰ ਪੈ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਅਕਤੂਬਰ ਦੇ ਦੂਜੇ ਹਫਤੇ ਹੀ ਉੱਤਰਾਖੰਡ ’ਚ ਸ਼ੀਤ ਲਹਿਰ ਨੇ ਦਸਤਕ ਦਿੱਤੀ ਹੈ। ਸਿੱਖਾਂ ਦੇ ਪਵਿੱਤਰ ਸਥਾਨ ਹੇਮਕੁੰਟ ਸਾਹਿਬ ’ਚ ਵੀ ਬਰਫਬਾਰੀ ਹੋਈ ਹੈ। 10 ਅਕਤੂਬਰ ਨੂੰ ਬਦਰੀਨਾਥ ਧਾਮ ਦੇ ਆਲੇ-ਦੁਆਲੇ ਦੀਆਂ ਪਹਾੜੀਆਂ ’ਤੇ ਹਲਕੀ ਬਰਫਬਾਰੀ ਹੋਈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ’ਚ ਪਹਾੜਾਂ ’ਚ ਮੀਂਹ ਪੈ ਸਕਦਾ ਹੈ। Punjab Weather