Anti-Dengue Activities: ਸਿਹਤ ਵਿਭਾਗ ਵੱਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਲਗਾਤਾਰ ਜਾਰੀ

Anti-Dengue Activities
Anti-Dengue Activities: ਸਿਹਤ ਵਿਭਾਗ ਵੱਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਲਗਾਤਾਰ ਜਾਰੀ

ਜ਼ਿਲ੍ਹੇ ’ਚ ਹੁਣ ਤੱਕ ਡੇਂਗੂ ਦੇ 34 ਕੇਸ ਹੋ ਚੁੱਕੇ ਹਨ ਰਿਪੋਰਟ : ਡਾ ਜਗਦੀਪ ਚਾਵਲਾ | Anti-Dengue Activities

Anti-Dengue Activities: ਮਲੋਟ (ਮਨੋਜ)। ਸਿਹਤ ਵਿਭਾਗ ਵੱਲੋਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ’ਚ ਡੇਂਗੂ ਅਤੇ ਮਲੇਰੀਆ ਦੇ ਫੈਲਣ ਤੋਂ ਬਚਾਅ ਲਈ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਸਿਹਤ ਵਿਭਾਗ ਵੱਲੋਂ ਟੀਮਾਂ ਬਣਾਈਆਂ ਗਈਆਂ ਹਨ ਜੋ ਕਿ ਰੋਜ਼ਾਨਾ ਘਰ-ਘਰ ਜਾ ਕੇ ਡੇਂਗੂ ਅਤੇ ਮਲੇਰੀਆ ਦੇ ਫੈਲਣ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੁਕ ਕਰ ਰਹੀਆਂ ਹਨ ਅਤੇ ਨਾਲ ਹੀ ਡੇਂਗੂ ਵਿਰੋਧੀ ਗਤੀਵਿਧੀਆਂ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਪੈਫਲਿਟ ਵੰਡੇ ਜਾ ਰਹੇ ਹਨ।

Read Also : Punjab News: ਪੰਜਾਬ ’ਚ ਵਾਹਨਾਂ ਨਾਲ ਜੁੜੀ ਵੱਡੀ ਖਬਰ, ਜਾਰੀ ਕੀਤੇ ਸਖਤ ਆਦੇਸ਼

ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 34 ਡੇਂਗੂ ਦੇ ਪਾਜ਼ੀਟਿਵ ਕੇਸ ਰਿਪੋਰਟ ਹੋ ਚੁੱਕੇ ਹਨ ਜਿਨ੍ਹਾਂ ਵਿੱਚੋਂ 15 ਕੇਸ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿੱਚ, 8 ਮਲੋਟ ਸ਼ਹਿਰ, 5 ਬਲਾਕ ਚੱਕਸ਼ੇਰੇਵਾਲਾ ਦੇ ਵੱਖ-ਵੱਖ ਪਿੰਡਾਂ ਵਿੱਚ, 1 ਬਲਾਕ ਆਲਮਵਾਲਾ, 2 ਬਲਾਕ ਦੋਦਾ ਦੇ ਅਤੇ 3 ਲੰਬੀ ਬਲਾਕ ਦੇ ਹਨ ੍ਟ ਉਨ੍ਹਾਂ ਦੱਸਿਆ ਕਿ ਟੀਮਾਂ ਵੱਲੋਂ ਘਰਾਂ ਵਿੱਚ ਅਤੇ ਜਨਤਕ ਥਾਵਾਂ ’ਤੇ ਖੜ੍ਹੇ੍ਪਾਣੀ ਵਿੱਚ ਪੈਦਾ ਹੋ ਰਹੇ ਮੱਛਰਾਂ ਦੇ ਲਾਰਵੇ ਨੂੰ ਮੌਕੇ ’ਤੇ ਨਸ਼ਟ ਕਰਵਾਇਆ ਗਿਆ। Anti-Dengue Activities

Anti-Dengue Activities

ਇਸ ਮੌਕੇ ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਦੱਸਿਆ ਕਿ ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂਅ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ।

Anti-Dengue Activities

ਭਗਵਾਨ ਦਾਸ ਅਤੇ ਲਾਲ ਚੰਦ ਜ਼ਿਲ੍ਹਾ ਹੈਲਥ ਇੰਸਪੈਕਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜ਼ਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ।

ਸਾਰੇ ਸਿਵਲ ਹਸਪਤਾਲਾਂ ਵਿਚ ਡੇਂਗੂ ਅਤੇ ਮਲੇਰੀਆ ਦਾ ਟੈਸਟ ਅਤੇ ਇਲਾਜ ਮੁਫਤ ਉਪਲੱਬਧ ਹਨ। ਇਸ ਮੌਕੇ ਸੁਖਮੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫਸਰ, ਭਗਵਾਨ ਦਾਸ, ਲਾਲ ਚੰਦ ਜ਼ਿਲ੍ਹਾ ਸਿਹਤ ਇੰਸਪੈਕਟਰ, ਹੈਲਥ ਵਰਕਰ ਗੁਰਸੇਵਕ ਸਿੰਘ, ਅਮਨਦੀਪ ਸਿੰਘ, ਅੰਮ੍ਰਿਤਪਾਲ ਸਿੰਘ ਅਤੇ ਬ੍ਰੀਡਿੰਗ ਚੈਕਰ ਹਾਜ਼ਰ ਸਨ।

LEAVE A REPLY

Please enter your comment!
Please enter your name here