Ludhiana News: ਸਾਬਕਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
Ludhiana News: ਲੁਧਿਆਣਾ (ਜਸਵੀਰ ਸਿੰਘ ਗਹਿਲ)। ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਲੁਧਿਆਣਾ ਦੇ ਹਲਕਾ ਗਿੱਲ ਵਿਖੇ ਤਾਇਨਾਤ ਰਹਿ ਚੁੱਕੇ ਇੱਕ ਪਟਵਾਰੀ ਨੂੰ ਉਸਦੇ ਸਾਥੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇੰਨਾਂ ’ਤੇ ਦੋਸ਼ ਹਨ ਕਿ ਦੋਵਾਂ ਨੇ ਮਿਲੀਭੁਗਤ ਕਰਕੇ ਪਲਾਟ ਦੇ ਇੰਤਕਾਲ ਬਦਲੇ ਕਿਸ਼ਤਾਂ ਵਿੱਚ 65 ਹਜ਼ਾਰ ਰੁਪਏ ਦੀ ਰਿਸ਼ਵਤ ਹਾਸ਼ਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਗੁਰਨਾਮ ਸਿੰਘ (ਹੁਣ ਸੇਵਾ ਮੁਕਤ) ਅਤੇ ਉਸ ਦੇ ਦੋ ਸਾਥੀਆਂ ਬੂਟਾ ਸਿੰਘ ਤੇ ਰਾਣਾ ਸਿੰਘ ਵਾਸੀ ਪਿੰਡ ਗਿੱਲ (ਜ਼ਿਲ੍ਹਾ ਲੁਧਿਆਣਾ) ਵੱਲੋਂ ਮਿਲੀਭੁਗਤ ਕਰਕੇ ਕਿਸ਼ਤਾਂ ਵਿੱਚ ਰਿਸ਼ਵਤ ਵਜੋਂ 65 ਹਜ਼ਾਰ ਰੁਪਏ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।
ਜਿੰਨ੍ਹਾਂ ਵਿੱਚੋਂ ਪਟਵਾਰੀ ਗੁਰਨਾਮ ਸਿੰਘ ਅਤੇ ਉਸ ਦੇ ਸਹਾਇਕ ਰਾਣਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਇੰਨ੍ਹਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਵਿਰੁੱਧ ਇਹ ਕੇਸ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਦੂਲੇ ਦੇ ਵਾਸੀ ਸਰਬਜੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤ ਵਿਚ ਸਰਬਜੀਤ ਸਿੰਘ ਨੇ ਦੋਸ਼ ਲਾਇਆ ਹੈ ਕਿ ਬੂਟਾ ਸਿੰਘ ਅਤੇ ਰਾਣਾ ਸਿੰਘ ਨਾਮੀ ਦੋ ਵਿਅਕਤੀਆਂ ਨੇ ਉਸ ਦੀ ਮੁਲਾਕਾਤ ਪਟਵਾਰੀ ਗੁਰਨਾਮ ਸਿੰਘ ਨਾਲ ਕਰਵਾਈ ਸੀ, ਜਿੰਨ੍ਹਾਂ ਨੇ ਉਸ ਦੇ ਪਲਾਟ ਦੇ ਇੰਤਕਾਲ ਲਈ ਉਸ ਪਾਸੋਂ ਇੱਕ ਲੱਖ ਰੁਪਏ ਦੀ ਮੰਗ ਕੀਤੀ ਸੀ। Bribe
Read Also : Dry Fruits Benefits: ਸੁੱਕੇ ਮੇਵਿਆਂ ਦਾ ਕਮਾਲ : ਹੱਡੀਆਂ, ਮਾਸਪੇਸ਼ੀਆਂ ਲਈ ਹੈ ਰਾਮਬਾਣ
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਪਟਵਾਰੀ ਨੇ ਆਪਣੇ ਉਕਤ ਸਾਥੀਆਂ ਬੂਟਾ ਅਤੇ ਰਾਣਾ ਰਾਹੀਂ ਤਿੰਨ ਕਿਸ਼ਤਾਂ ਵਿੱਚ ਕੁੱਲ 65 ਹਜ਼ਾਰ ਰੁਪਏ ਰਿਸ਼ਵਤ ਵਜੋਂ ਹਾਸ਼ਲ ਕਰ ਲਏ। ਬੁਲਾਰੇ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਸ਼ਿਕਾਇਤ ਵਿੱਚ 65 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਲਾਏ ਗਏ ਦੋਸ਼ ਸਾਬਤ ਹੋਏ। ਇਸ ਸਬੰਧੀ ਪਟਵਾਰੀ ਗੁਰਨਾਮ ਸਿੰਘ, ਉਸ ਦੇ ਸਾਥੀ ਬੂਟਾ ਸਿੰਘ ਅਤੇ ਰਾਣਾ ਸਿੰਘ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। Ludhiana News