13 ਨਵੰਬਰ ਨੂੰ ਪੰਜਾਬ ’ਚ ਵੋਟਾਂ, 23 ਨਵੰਬਰ ਨੂੰ ਆਉਣਗੇ ਨਤੀਜੇ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਮੰਗਲਵਾਰ ਨੂੰ ਪੰਜਾਬ, ਮਹਾਂਰਾਸ਼ਟਰ ਅਤੇ ਝਾਰਖੰਡ ਲਈ ਚੋਣਾਂ ਦਾ ਐਲਾਨ ਕੀਤਾ। ਪੰਜਾਬ, ਮਹਾਂਰਾਸ਼ਟਰ ਅਤੇ ਝਾਰਖੰਡ ’ਚ ਜ਼ਿਮਨੀ ਚੋਣਾਂ ਹੋਣਗੀਆਂ। ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਗਿੱਦਡ਼ਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਤੇ ਚੱਬੇਵਾਲ ਦੀਆਂ ਸੀਟਾਂ ’ਤੇ ਵੋਟਾਂ ਪੈਣਗੀਆਂ ਇਹਨਾਂ ਸੀਟਾਂ ’ਤੇ ਵੋਟਿੰਗ 13 ਨਵੰਬਰ ਹੋਵੇਗੀ ਅਤੇ ਨਤੀਜੇ 23 ਨਵੰਬਰ ਨੂੰ ਆਉਣਗੇ। By Elections Punjab
ਇਹ ਵੀ ਪੜ੍ਹੋ: Gold Price Today: ਸੋਨੇ ਦੀਆਂ ਕੀਮਤਾਂ ਡਿੱਗੀਆਂ, ਜਾਣੋ ਅੱਜ ਦੇ MCX ਸੋਨੇ ਦੀਆਂ ਕੀਮਤਾਂ
ਮਹਾਂਰਾਸ਼ਟਰ ’ਚ ਇੱਕ ਗੇਡ਼ ’ਚ ਵੋਟਾਂ ਪੈਣਗੀਆਂ। ਮਹਾਂਰਾਸ਼ਟਰ 20 ਨਵੰਬਰ ਨੂੰ ਪੈਣਗੀਆਂ ਵੋਟਾਂ ਅਤੇ 23 ਨਵੰਬਰ ਨੂੰ ਨਤੀਜੇ ਆਉਣਗੇ। ਝਾਰਖੰਡ ‘ਚ 2 ਪੜਾਵਾਂ ‘ਚ ਚੋਣਾਂ ਹੋਣਗੀਆਂ। ਪਹਿਲੇ ਪੜਾਅ ਦੀ ਵੋਟਿੰਗ 13 ਨਵੰਬਰ ਨੂੰ ਹੋਵੇਗੀ ਅਤੇ ਦੂਜੇ ਪੜਾਅ ਦੀ ਵੋਟਿੰਗ 20 ਨਵੰਬਰ ਨੂੰ ਹੋਵੇਗੀ। ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ।