ਸਾਡੇ ਨਾਲ ਸ਼ਾਮਲ

Follow us

13.6 C
Chandigarh
Saturday, February 7, 2026
More
    Home ਸੂਬੇ ਪੰਜਾਬ ਵਿਜੀਲੈਂਸ ਨੇ ਨ...

    ਵਿਜੀਲੈਂਸ ਨੇ ਨਿਗਮ ਦਾ ਐਕਸ਼ੀਅਨ ਦਬੋਚਿਆ, ਸੁਪਰਡੈਂਟ ਇੰਜੀਨੀਅਰ ਤੇ ਡੀਸੀਐਫਏ ਫਰਾਰ

    Ludhiana News
    ਵਿਜੀਲੈਂਸ ਨੇ ਨਿਗਮ ਦਾ ਐਕਸ਼ੀਅਨ ਦਬੋਚਿਆ, ਸੁਪਰਡੈਂਟ ਇੰਜੀਨੀਅਰ ਤੇ ਡੀਸੀਐਫਏ ਫਰਾਰ

    ਮਾਮਲਾ : 3 ਕਰੋੜ ਤੋਂ ਜ਼ਿਆਦਾ ਦੇ ਫੰਡਾਂ ਦੀ ਦੁਰਵਰਤੋਂ ਕਰਨ ਦਾ | Ludhiana News

    ਲੁਧਿਆਣਾ (ਜਸਵੀਰ ਸਿੰਘ ਗਹਿਲ)। Ludhiana News: ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਲੁਧਿਆਣਾ ਦੇ ਸੇਵਾਮੁਕਤ ਸੁਪਰਡੈਂਟ ਇੰਜੀਨੀਅਰ, ਐਕਸ਼ੀਅਨ ਤੇ ਡੀਸੀਐਫਏ ਖਿਲਾਫ਼ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ। ਨਿਗਮ ਦੇ 3 ਕਰੋੜ ਰੁਪਏ ਦੇ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ’ਚ ਵਿਜੀਲੈਂਸ ਨੇ ਉਕਤ ਵਿੱਚੋਂ ਕਰਕੇ ਐਕਸ਼ੀਅਨ ਨੂੰ ਗ੍ਰਿਫਤਾਰ ਕਰ ਲਿਆ। ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ, ਲੁਧਿਆਣਾ ਵਿਖੇ ਤਾਇਨਾਤ ਸੁਪਰਡੰਟ ਇੰਜੀਨੀਅਰ ਰਾਜਿੰਦਰ ਸਿੰਘ (ਹੁਣ ਸੇਵਾਮੁਕਤ), ਕਾਰਜਕਾਰੀ ਇੰਜਨੀਅਰ (ਐਕਸੀਅਨ) ਰਣਬੀਰ ਸਿੰਘ ਤੇ ਡਿਪਟੀ ਕੰਟਰੋਲਰ ਵਿੱਤ ਤੇ ਲੇਖਾ (ਡੀਸੀਐਫਏ) ਪੰਕਜ ਗਰਗ ਵਿਰੁੱਧ 3,16,58,421 ਰੁਪਏ ਦੇ ਗਬਨ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ। Ludhiana News

    Read This : By Elections Punjab: ਪੰਜਾਬ ’ਚ ਜ਼ਿਮਨੀ ਚੋਣਾਂ ਦਾ ਐਲਾਨ, ਜਾਣੋ 

    ਇਸ ਕੇਸ ਵਿੱਚ ਐਕਸੀਅਨ ਰਣਬੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਉਸ ਨੂੰ ਭਲਕੇ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਸੁਪਰਡੰਟ ਇੰਜੀਨੀਅਰ ਰਾਜਿੰਦਰ ਸਿੰਘ (ਹੁਣ ਸੇਵਾਮੁਕਤ), ਕਾਰਜਕਾਰੀ ਇੰਜਨੀਅਰ (ਐਕਸੀਅਨ) ਰਣਬੀਰ ਸਿੰਘ ਤੇ ਡਿਪਟੀ ਕੰਟਰੋਲਰ ਵਿੱਤ ਤੇ ਲੇਖਾ (ਡੀਸੀਐਫਏ) ਪੰਕਜ ਗਰਗ ਵਿਰੁੱਧ ਇਹ ਕੇਸ ਨਿਗਮ ਦੇ ਜ਼ੋਨ ਸੀ ’ਚ ਤਾਇਨਾਤ ਇਲੈਕਟ੍ਰਿਕ ਪੰਪ ਡਰਾਈਵਰ ਵੱੱਲੋਂ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ। ਜਿਸ ’ਚ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ। Ludhiana News

    ਕਿ ਸੰਚਾਲਨ ਤੇ ਰੱਖ-ਰਖਾਅ ਸ਼ਾਖਾ ’ਚ ਤਾਇਨਾਤ ਐਕਸੀਅਨ ਰਣਬੀਰ ਸਿੰਘ ਨੇ ਵੱਖ-ਵੱਖ ਟਿਊਬਵੈੱਲਾਂ ਸਬੰਧੀ ਕਾਰਜਾਂ ਲਈ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੂੰ ਅਦਾਇਗੀਆਂ ਕਰਨ ਲਈ ਨਿਗਮ ਦੇ ਖਾਤਿਆਂ ’ਚੋਂ ਮਈ 2021 ਤੋਂ ਸਤੰਬਰ 2022 ਤੱਕ 3,16,58,421 ਕਰੋੜ ਰੁਪਏ ਪੇਸ਼ਗੀ ਰਕਮ ਵਜੋਂ ਹਾਸਲ ਕੀਤੇ ਸਨ ਪਰ ਅਧਿਕਾਰੀਆਂ ਵੱਲੋਂ ਆਪਸੀ ਮਿਲੀਭੁਗਤ ਨਾਲ ਇਨ੍ਹਾਂ ਫੰਡਾਂ ਦਾ ਗਬਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹੋਰ ਮੁਲਜ਼ਮਾਂ ਦੀ ਗਿ੍ਰਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ ਤੇ ਇਸ ਕੇਸ ਦੀ ਜਾਂਚ ਦੌਰਾਨ ਨਗਰ-ਨਿਗਮ ਲੁਧਿਆਣੇ ਵਿਖੇ ਉਸ ਸਮੇਂ ਤਾਇਨਾਤ ਹੋਰ ਸ਼ੱਕੀ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। Ludhiana News

    LEAVE A REPLY

    Please enter your comment!
    Please enter your name here