Panchayat Election Results: ਕੈਬਨਿਟ ਮੰਤਰੀ ਐਡਵੋਕੇਟ ਗੋਇਲ ਨੂੰ ਮਿਲੇ ਜੇਤੂ ਸਰਪੰਚ ਅਤੇ ਪੰਚ

Panchayat Election Results
ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਤੋਂ ਅਸ਼ੀਰਵਾਦ ਲੈਂਦੇ ਹੋਏ ਵੱਖ ਵੱਖ ਪਿੰਡਾਂ ਤੋਂ ਜਿੱਤੇ ਸਰਪੰਚ ਅਤੇ ਪੰਚ।

ਪਿੰਡਾਂ ਦਾ ਬਿਨਾਂ ਪੱਖਪਾਤ ਤੋਂ ਹੋਵੇਗਾ ਵਿਕਾਸ : ਮੰਤਰੀ ਗੋਇਲ

 Panchayat Election Results: (ਰਾਜ ਸਿੰਗਲਾ/ਨੈਨਸੀ) ਲਹਿਰਾਗਾਗਾ। ਬੀਤੇ ਦਿਨੀ ਸੂਬੇ ਦੀਆਂ ਪੰਚਾਇਤੀ ਚੋਣਾਂ ਦੇ ਐਲਾਨੇ ਨਤੀਜਿਆਂ ਤੋਂ ਬਾਅਦ ਹਲਕਾ ਲਹਿਰਾ ਦੇ ਬਲਾਕ ਲਹਿਰਾ ਤੇ ਅਨਦਾਣਾ ਅਧੀਨ ਆਉਂਦੇ ਪਿੰਡਾਂ ਦੇ ਜੇਤੂ ਸਰਪੰਚਾਂ ਅਤੇ ਪੰਚਾਂ ਵੱਲੋਂ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਕੋਲੋਂ ਅਸ਼ੀਰਵਾਦ ਲੈਣ ਲਈ ਉਨ੍ਹਾਂ ਦੇ ਦਫਤਰ ਵਿਖੇ ਤਾਂਤਾ ਲੱਗਿਆ ਰਿਹਾ, ਇਸ ਦੌਰਾਨ ਕੈਬਨਿਟ ਮੰਤਰੀ ਗੋਇਲ ਨੇ ਜੇਤੂ ਸਰਪੰਚਾਂ ਤੇ ਪੰਚਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਚਾਇਤੀ ਚੋਣਾਂ ਵਿੱਚ ਕੋਈ ਦਖਲ ਅੰਦਾਜ਼ੀ ਨਾ ਕਰਕੇ ਲੋਕਤੰਤਰ ਦੀ ਨੀਂਹ ਨੂੰ ਮਜਬੂਤ ਕੀਤਾ ਹੈ, ਕਿਉਂਕਿ ਪੰਚਾਇਤੀ ਚੋਣਾਂ ਲੋਕਤੰਤਰ ਦੀ ਨੀਂਹ ਹਨ।

ਉਨਾਂ ਕਿਹਾ ਕਿ ਜਿਆਦਾਤਰ ਪਿੰਡਾਂ ਅੰਦਰ ਆਮ ਆਦਮੀ ਪਾਰਟੀ ਦੇ ਸਮਰਥਕ ਚੋਣ ਜਿੱਤੇ ਹਨ, ਪਰ ਬਾਵਜੂਦ ਇਸਦੇ ਸਰਕਾਰ ਬਿਨਾਂ ਕਿਸੇ ਪੱਖਪਾਤ ਤੋਂ ਪਿੰਡਾਂ ਦਾ ਵਿਕਾਸ ਕਰਵਾਏਗੀ, ਉਨ੍ਹਾਂ ਦੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਲੰਘਣ ਤੋਂ ਬਾਅਦ ਵੀ ਆਪਸੀ ਭਾਈਚਾਰਕ ਸਾਂਝ ਨੂੰ ਬਣਾਈ ਰੱਖਣ, ਮੰਤਰੀ ਗੋਇਲ ਨੇ ਸ਼ਾਂਤੀ ਪੂਰਵਕ ਚੋਣਾਂ ਕਰਵਾਉਣ ਲਈ ਪੁਲਿਸ ਤੇ ਸਿਵਲ ਪ੍ਰਸ਼ਾਸਨ ਦਾ ਅਹਿਮ ਯੋਗਦਾਨ ਦੱਸਿਆ।

ਇਹ ਵੀ ਪੜ੍ਹੋ: MSP Prices: ਮੋਦੀ ਸਰਕਾਰ ਨੇ ਐਮਐਸਪੀ ’ਚ ਕੀਤਾ ਵਾਧਾ, ਕਣਕ ਦੇ ਭਾਅ ਵਿੱਚ 150 ਰੁਪਏ ਪ੍ਰਤੀ ਕੁਇੰਟਲ ਦਾ ਕੀਤਾ ਵਾਧਾ 

ਉਨਾਂ ਸੂਬੇ ਦੇ ਚਾਰ ਵਿਧਾਨ ਸਭਾ ਹਲਕਿਆਂ ਦੀ ਜਿਮਨੀ ਚੋਣ ਦੀ ਗੱਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਚੋਣਾਂ ਲਈ ਤਿਆਰ ਹੈ ਅਤੇ ਚਾਰੇ ਹਲਕਿਆਂ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ,ਆਮ ਪਾਰਟੀ ਇੱਕਜੁੱਟ ਹੋ ਕੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਦੇਸ਼ ਅਤੇ ਪੰਜਾਬ ਨੂੰ ਅੱਗੇ ਲਿਜਾਣ ਦੀ ਗੱਲ ਕਰ ਰਹੀ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਇੱਕ ਦਿਨ ਰੰਗਲਾ ਪੰਜਾਬ ਬਣ ਜਾਵੇਗਾ। Panchayat Election Results

ਸਰਕਾਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਬਚਨਵੱਧ ਹੈ

ਉਨਾਂ ਚੱਲ ਰਹੇ ਜੀਰੀ ਦੀ ਫਸਲ ਦੇ ਸੀਜ਼ਨ ਦੀ ਗੱਲ ਕਰਦਿਆਂ ਕਿਹਾ ਕਿ ਮੁੱਖ ਅਨਾਜ ਮੰਡੀਆਂ ਅਤੇ ਪਿੰਡਾਂ ਦੇ ਖਰੀਦ ਕੇਂਦਰਾਂ ਵਿੱਚ ਖਰੀਦ ਅਤੇ ਸਹੂਲਤਾਂ ਦੇ ਪੁਖਤਾ ਪ੍ਰਬੰਧ ਹਨ, ਜਿੱਥੇ ਸਰਕਾਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਬਚਨਵੱਧ ਹੈ। ਉੱਥੇ ਹੀ ਕਿਸਾਨਾਂ ਨੂੰ ਸਮੇਂ ਸਿਰ ਫਸਲ ਦੀ ਅਦਾਇਗੀ ਵੀ ਦਿੱਤੀ ਜਾਵੇਗੀ ਫਸਲ ਦੀ ਖਰੀਦ ਵਿੱਚ ਲਾਪਰਵਾਹੀ ਕਰਨ ਵਾਲੇ ਕਿਸੇ ਵੀ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਉਨਾਂ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਸੁੱਕੀ ਫਸਲੀ ਮੰਡੀਆਂ ਦੇ ਵਿੱਚ ਲੈ ਕੇ ਆਉਣ ਤਾਂ ਜੋ ਉਹਨਾਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ ਇਸ ਮੌਕੇ ਉਨ੍ਹਾਂ ਦੇ ਭਰਾ ਨਰਿੰਦਰ ਗੋਇਲ, ਬੇਟੇ ਗੌਰਵ ਗੋਇਲ, ਓਐਸਡੀ ਰਕੇਸ਼ ਕੁਮਾਰ ਗੁਪਤਾ, ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਜੀਵਨ ਕੁਮਾਰ ਰਬੜ, ਯੂਥ ਆਗੂ ਅਸ਼ਵਨੀ ਅਗਰਵਾਲ ‘ਆਸ਼ੂ ਭੱਠੇ ਵਾਲੇ’ ਟਰੱਕ ਯੂਨੀਅਨ ਦੇ ਪ੍ਰਧਾਨ ਗੁਰੀ ਚਹਿਲ, ਸਾਬਕਾ ਪ੍ਰਧਾਨ ਕੁਲਦੀਪ ਸਿੰਘ ਸੰਗਤਪੁਰਾ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਦਰਬਾਰਾ ਸਿੰਘ ਹੈਪੀ ਠੇਕੇਦਾਰ ਤੋਂ ਇਲਾਵਾ ਹੋਰ ਵਲੰਟੀਅਰ ਤੇ ਆਗੂ ਵੀ ਹਾਜ਼ਰ ਸਨ।