Haryana News: ਚੰਡੀਗੜ੍ਹ (ਏਜੰਸੀ)। ਭਾਜਪਾ ਵਿਧਾਇਕ ਦਲ ਦਾ ਆਗੂ ਚੁਣੇ ਜਾਣ ਤੋਂ ਬਾਅਦ ਬੀਤੇ ਦਿਨ ਵੀਰਵਾਰ ਨੂੰ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹੋਰ ਉੱਚ ਆਗੂਆਂ ਦੀ ਹਾਜ਼ਰੀ ਵਿੱਚ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਤੋਂ ਪਹਿਲਾਂ ਮੁੱਖ ਮੰਤਰੀ ਦਾ ਸਿਵਲ ਸਕੱਤਰੇਤ ਵਿਖੇ ਗਾਰਡ ਆਫ਼ ਆਨਰ ਨਾਲ ਸਵਾਗਤ ਕੀਤਾ ਗਿਆ।
Read Also : Government News: ਗੈਸ ਸਿਲੰਡਰ ਦੀ ਤਰਜ਼ ’ਤੇ ਬਿਜਲੀ ਸਬਸਿਡੀ ਬੈਂਕ ਖਾਤੇ ’ਚ ਆਵੇਗੀ
ਮੁੱਖ ਮੰਤਰੀ ਨਾਇਬ ਸਿੰਘ ਨੇ ਅਹੁਦਾ ਸੰਭਾਲਦੇ ਹੀ ਆਪਣਾ ਪਹਿਲਾ ਵੱਡਾ ਫੈਸਲਾ ਲਿਆ ਹੈ। ਸੀ.ਐਮ. ਸੈਣੀ ਨੇ ਐਲਾਨ ਕਰਦੇ ਹੋਏ ਕਿਹਾ ਕਿ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਗੰਭੀਰ ਕਿਡਨੀ ਦੇ ਮਰੀਜ਼ਾਂ ਲਈ ਮੁਫ਼ਤ ਡਾਇਲਸਿਸ ਸੇਵਾ ਸ਼ੁਰੂ ਹੋਵੇਗੀ। ਇਸ ਦੇ ਨਾਲ ਹੀ ਭਵਿੱਖ ਵਿੱਚ ਸਾਰੇ ਮੈਡੀਕਲ ਕਾਲਜਾਂ ਵਿੱਚ ਮੁਫ਼ਤ ਡਾਇਲਸਿਸ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ। Haryana News