Body Donation: ਮਾਤਾ ਰਾਜ ਕੁਮਾਰੀ ਇੰਸਾਂ ਬਣੇ ਬਲਾਕ ਬਠਿੰਡਾ ਦੇ 118ਵੇਂ ਸਰੀਰਦਾਨੀ

Body Donation
ਬਠਿੰਡਾ : ਮਾਤਾ ਰਾਜ ਕੁਮਾਰੀ ਇੰਸਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਰਵਾਨਾ ਕਰਦੇ ਹੋਏ ਪਰਿਵਾਰਕ ਮੈਂਬਰ ਅਤੇ ਸਾਧ ਸੰਗਤ ਤਸਵੀਰ : ਸੁਖਨਾਮ

Body Donation: (ਸੁਖਨਾਮ) ਬਠਿੰਡਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ 167 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ ਇਸੇ ਲੜੀ ਤਹਿਤ ਅਮਰ ਸੇਵਾ ਮੁਹਿੰਮ ਤਹਿਤ ਅੱਜ ਬਲਾਕ ਬਠਿੰਡਾ ’ਚ 118ਵਾਂ ਸਰੀਰਦਾਨ ਹੋਇਆ।

ਬਲਾਕ ਬਠਿੰਡਾ ਦੇ ਏਰੀਆ ਪਰਸ ਰਾਮ ਨਗਰ-ਬੀ ਦੇ ਡੇਰਾ ਸ਼ਰਧਾਲੂ ਵੱਲੋਂ ਆਪਣੀ ਮਾਤਾ ਰਾਜ ਕੁਮਾਰੀ ਇੰਸਾਂ ਦੀ ਮੌਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ। ਪ੍ਰਾਪਤ ਵੇਰਵਿਆਂ ਅਨੁਸਾਰ ਸੇਵਾਦਾਰ ਮਾਤਾ ਰਾਜ ਕੁਮਾਰੀ ਇੰਸਾਂ (76) ਬਠਿੰਡਾ ਦੇ ਦੇਹਾਂਤ ਤੋਂ ਬਾਅਦ ਉਸ ਦੇ ਬੇਟੇ ਕੁਲਦੀਪ ਇੰਸਾਂ, ਨੂੰਹ ਮੀਨਾ ਰਾਣੀ ਇੰਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਸਰੀਰ ਨੂੰ ਮੈਡੀਕਲ ਖੋਜਾਂ ਲਈ ਵਰਲਡ ਕਾਲਜ ਆਫ ਮੈਡੀਕਲ ਸਾਇੰਸ ਅਤੇ ਰਿਸਰਚ ਗੁਰਾਵਰ ਝੱਜਰ (ਹਰਿਆਣਾ) ਨੂੰ ਦਾਨ ਕੀਤਾ।

ਇਹ ਵੀ ਪੜ੍ਹੋ: Welfare: ਡੇਰਾ ਪ੍ਰੇਮੀਆਂ ਨੇ ਕੀਤੀ ਮੰਦਬੁੱਧੀ ਔਰਤ ਦੀ ਸਾਂਭ-ਸੰਭਾਲ

‘ਮਾਤਾ ਰਾਜ ਕੁਮਾਰੀ ਇੰਸਾਂ ਅਮਰ ਰਹੇ, ਜਬ ਤੱਕ ਸੂਰਜ ਚਾਂਦ ਰਹੇਗਾ ਮਾਤਾ ਰਾਜ ਕੁਮਾਰੀ ਇੰਸਾਂ ਤੇਰਾ ਨਾਮ ਰਹੇਗਾ’ ਦੇ ਨਾਅਰਿਆਂ ਨਾਲ ਮ੍ਰਿਤਕ ਦੇਹ ਨੂੰ ਰਿਸ਼ਤੇਦਾਰਾਂ, ਸਨੇਹੀਆਂ ਅਤੇ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮ੍ਰਿਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ। ਇਸ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਦੀ ਪਵਿੱਤਰ ਮਰਿਆਦਾ ਅਨੁਸਾਰ ਬੇਨਤੀ ਦਾ ਸ਼ਬਦ ਬੋਲਿਆ ਗਿਆ। Body Donation

ਇਸ ਮੌਕੇ ਬਲਾਕ ਪ੍ਰੇਮੀ ਸੇਵਕ ਇੰਜ. ਗੁਰਤੇਜ ਸਿੰਘ ਇੰਸਾਂ ਨੇ ਦੱਸਿਆ ਕਿ ਬੀਤੀ ਰਾਤ ਮਾਤਾ ਰਾਜ ਕੁਮਾਰੀ ਇੰਸਾਂ ਦਾ ਦੇਹਾਂਤ ਹੋ ਗਿਆ ਸੀ, ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਮਾਤਾ ਨੇ ਮੌਤ ਉਪਰੰਤ ਸਰੀਰਦਾਨ ਦਾ ਪ੍ਰਣ ਲਿਆ ਹੋਇਆ ਸੀ ਜਿਸ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪੂਰਾ ਕੀਤਾ ਹੈ ਏਰੀਆ ਪ੍ਰੇਮੀ ਸੇਵਕ ਹਰੀ ਕ੍ਰਿਸ਼ਨ ਇੰਸਾਂ ਨੇ ਦੱਸਿਆ ਕਿ ਮਾਤਾ ਰਾਜ ਕੁਮਾਰੀ ਇੰਸਾਂ ਨੇ ਲਗਭਗ 10 ਸਾਲ ਪਹਿਲਾਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਕੋਲੋਂ ਨਾਮ ਸ਼ਬਦ ਦੀ ਅਨਮੋਲ ਦਾਤ ਪ੍ਰਾਪਤ ਕੀਤੀ ਸੀ।

ਇਸ ਮੌਕੇ 85 ਮੈਂਬਰ ਪੰਜਾਬ ਮੇਘ ਰਾਜ ਇੰਸਾਂ, 85 ਮੈਂਬਰ ਭੈਣ ਜਸਵੰਤ ਇੰਸਾਂ, ਏਰੀਆ ਪਰਸ ਰਾਮ ਨਗਰ-ਬੀ ਦੇ ਪੇ੍ਰਮੀ ਸੇਵਕ ਭੈਣ ਕਰਮਜੀਤ ਕੌਰ ਇੰਸਾਂ, ਪ੍ਰੇਮੀ ਸੰਮਤੀ ਸੇਵਾਦਾਰ ਬਲਵਿੰਦਰ ਇੰਸਾਂ, ਭੂਰਾ ਰਾਮ ਇੰਸਾਂ, ਭੈਣ ਲਲਿਤਾ ਇੰਸਾਂ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ, ਰਿਸ਼ੇਤਦਾਰ, ਸਨੇਹੀ ਅਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਸਾਧ ਸੰਗਤ ਹਾਜ਼ਰ ਸੀ।

LEAVE A REPLY

Please enter your comment!
Please enter your name here