ਦੇਸ਼ ਦਾ ਅੰਨਦਾਤਾ ਮੰਡੀਆਂ ਵਿੱਚ ਰੁਲ ਰਿਹਾ : ਆਗੂ | Farmers Protest
Farmers Protest: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੁਨਾਮ ਬਲਾਕ ਵੱਲੋਂ ਪੰਜਾਬ ਭਰ ਦੇ ਸੱਦੇ ’ਤੇ ਝੋਨੇ ਦੀ ਖਰੀਦ ਨੂੰ ਲੈ ਕੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਇਆ ਗਿਆ। ਅੱਜ ਦਾ ਧਰਨਾ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਦਿੱਤਾ ਗਿਆ।
ਇਹ ਵੀ ਪੜ੍ਹੋ: Canada News: ਕੈਨੇਡਾ ’ਚ ਧਰਨੇ ‘ਤੇ ਬੈਠੇ ਵਿਦਿਆਰਥੀਆਂ ਦੇ ਹੱਕ ’ਚ ਪੀਐਸਯੂ ਵੱਲੋਂ ਪ੍ਰਦਰਸ਼ਨ
ਇਸ ਮੌਕੇ ਆਗੂਆਂ ਨੇ ਕਿਹਾ ਦੇਸ਼ ਦਾ ਅੰਨਦਾਤਾ ਮੰਡੀਆਂ ਵਿੱਚ ਰੁਲ ਰਿਹਾ ਹੈ। ਕਿਸਾਨਾਂ ਦੇ ਝੋਨੇ ਨੂੰ ਮੰਡੀਆਂ ਵਿੱਚ ਠੇਡੇ ਮਾਰੇ ਜਾਂ ਰਹੇ ਹਨ, ਪੁੱਤਾਂ ਵਾਂਗ ਪਾਲੀ ਫ਼ਸਲ ਮੰਡੀਆਂ ’ਚ ਰੁਲੇ ਇਹ ਕਿਸਾਨ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰਨਗੇ, ਪੰਜਾਬ ਤੇ ਕੇਂਦਰ ਸਰਕਾਰ ਡਰਾਵੇ ਮਾਰ ਰਹੀਆਂ ਹਨ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਪਰਚੇ ਦਰਜ ਕੀਤੇ ਜਾਣਗੇ, ਪੰਜਾਬ ਸਰਕਾਰ ਨੇ 8000 ਨੋਡਲ ਅਫ਼ਸਰ ਕਿਸਾਨਾਂ ’ਤੇ ਪਰਚੇ ਦਰਜ਼ ਕਰਨ ਲਈ ਲਾਏ ਹਨ, ਜੇਕਰ ਕੋਈ ਕਿਸਾਨ ਜੀਰੀ ਦੀ ਪਰਾਲ਼ੀ ਨੂੰ ਅੱਗ ਲਾਉਂਦਾ ਹੈ ਤਾਂ ਉਸ ਏਰੀਆ ਦਾ ਐਸ਼ ਐਂਚ ਓ ਜ਼ਿੰਮੇਵਾਰ ਹੋਵੇਗਾ, ਜੇਕਰ ਮੰਡੀਆਂ ਵਿੱਚ ਫ਼ਸਲ ਰੁਲਦੀ ਹੈ ਤਾਂ ਉਸ ਅਫਸਰ ’ਤੇ ਪਰਚਾ ਦਰਜ ਹੋਵੇਗਾ ਜੋ ਇਸਦਾ ਜ਼ਿੰਮੇਵਾਰ ਹੋਵੇਗਾ।
ਮੰਗਾਂ ਪੂਰੀਆਂ ਹੋਣ ਤੱਕ ਧਰਨਾ ਜਾਰੀ ਰੱਖਣ ਦੀ ਗੱਲ ਆਖੀ
ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਜਲਦ ਤੋਂ ਜਲਦ ਝੋਨੇ ਦੀ ਨਿਰਵਿਘਨ ਖਰੀਦ ਦਾ ਪ੍ਰਬੰਧ ਕਰੇ, ਡੀਏਪੀ ਖਾਦ ਦਾ ਜਲਦੀ ਤੋਂ ਜਲਦੀ ਪ੍ਰਬੰਧ ਕੀਤਾ ਜਾਵੇ, ਝੋਨੇ ਦੀ ਪਰਾਲੀ ਦਾ ਯੋਗ ਪ੍ਰਬੰਧ ਕੀਤਾ ਜਾਵੇ, ਜਿੰਨਾ ਟਾਇਮ ਸਰਕਾਰ ਇਹਨਾਂ ਚੀਜ਼ਾਂ ਦਾ ਪ੍ਰਬੰਧ ਨਹੀਂ ਕਰਦੀ ਉਹਨਾਂ ਟਾਇਮ ਇਹ ਧਰਨੇ ਜਾਰੀ ਰਹਿਣਗੇ। ਅੱਜ ਦੇ ਧਰਨੇ ਨੂੰ ਜ਼ਿਲ੍ਹਾ ਜਰਨਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਵਿਸ਼ੇਸ਼ ਤੌਰ ’ਤੇ ਸੰਬੋਧਨ ਕੀਤਾ।
ਇਸ ਮੌਕੇ ਬਲਾਕ ਜਰਨਲ ਸਕੱਤਰ ਰਾਮਸਰਨ ਸਿੰਘ ਉਗਰਾਹਾਂ, ਬਲਾਕ ਪ੍ਰੈਸ ਸਕੱਤਰ ਸੁਖਪਾਲ ਸਿੰਘ ਮਾਣਕ ਕਣਕਵਾਲ, ਅਜੈਬ ਸਿੰਘ ਜਖੇਪਲ, ਮਹਿੰਦਰ ਸਿੰਘ ਨਮੋਲ, ਮਨੀ ਸਿੰਘ ਭੈਣੀ, ਯਾਦਵਿੰਦਰ ਸਿੰਘ ਚੱਠੇ ਨਕਟੇ, ਗਗਨ ਚੱਠਾ, ਜੀਤ ਸਿੰਘ ਗੰਢੂਆਂ, ਮੱਖਣ ਰਟੋਲਾਂ, ਮਨੀ ਰਟੋਲਾ, ਜਸਵੀਰ ਕੌਰ ਉਗਰਾਹਾਂ, ਮਨਜੀਤ ਕੌਰ ਤੋਲਾਵਾਲ, ਬਲਜੀਤ ਕੌਰ ਖਡਿਆਲ ਅਤੇ ਵੱਡੀ ਗਿਣਤੀ ਵਿੱਚ ਪਿੰਡ ਇਕਾਈਆਂ ਹਾਜ਼ਰ ਸਨ।