Farmers Protest: ਮੰਡੀਆਂ ’ਚ ਰੁਲ ਰਹੀ ਝੋਨੇ ਦੀ ਫਸਲ ਦੀ ਖਰੀਦ ਸ਼ੁਰੂ ਕਰਵਾਉਣ ਲਈ ਕਿਸਾਨਾਂ ਨੇ ਕੀਤਾ ਰੋਡ ਜਾਮ

Farmers Protest
ਮੰਡੀਆਂ ’ਚ ਰੁਲ ਰਹੀ ਝੋਨੇ ਦੀ ਫਸਲ ਦੀ ਖਰੀਦ ਸ਼ੁਰੂ ਕਰਵਾਉਣ ਲਈ ਕਿਸਾਨਾਂ ਨੇ ਕੀਤਾ ਰੋਡ ਜਾਮ

ਝੋਨੇ ਦੀ ਫਸਲ ਮੰਡੀਆਂ ਵਿੱਚ ਰੋਲ ਪੰਜਾਬ ਸਰਕਾਰ ਵੱਲੋ ਕਿਸਾਨਾਂ ਨੂੰ ਸੜਕਾਂ ਉੱਪਰ ਆਉਣ ਲਈ ਕੀਤਾ ਜਾ ਰਿਹਾ ਮਜ਼ਬੂਰ | Farmers Protest

ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿੱਚ ਫਰੀਦਕੋਟ ਦੇ ਸਾਦਿਕ ਚੌਕ ਵਿਖੇ ਮੰਡੀਆਂ ਵਿੱਚ ਰੁਲ ਰਹੀ ਝੋਨੇ ਦੀ ਫਸਲ ਦੀ ਖਰੀਦ ਸ਼ੁਰੂ ਕਰਵਾਉਣ ਲਈ ਰੋਡ ਜਾਮ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਹੋਇਆ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਤਿਆਰੀਆਂ ਮੁਕੰਮਲ ਹੋਣ ਅਤੇ ਝੋਨੇ ਦਾ ਦਾਣਾ-ਦਾਣਾ ਖਰੀਦਣ ਦੇ ਦਾਅਵੇ ਕੀਤੇ ਗਏ ਸਨ। Farmers Protest

ਜੋ ਕਿ ਅਖਬਾਰੀ ਅਤੇ ਟੀਵੀ ਚੈਨਲਾਂ ਦੇ ਬਿਆਨਾਂ ਤੱਕ ਹੀ ਸੀਮਤ ਹੋ ਕੇ ਰਹਿ ਗਏ ਹਨ ਅਤੇ ਅਸਲੀਅਤ ਵਿੱਚ ਅੱਜ 19 ਅਕਤੂਬਰ ਨੂੰ ਵੀ ਕਿਸਾਨ MSP ਉੱਪਰ ਝੋਨਾ ਵੇਚਣ ਦੀ ਉਡੀਕ ਵਿੱਚ ਮੰਡੀਆਂ ਵਿੱਚ ਬੈਠਾ ਰੁਲ ਰਿਹਾ ਹੈ ਅਤੇ ਜਿਨਾਂ ਕਿਸਾਨਾਂ ਵੱਲੋ ਝੋਨੇ ਦੀ ਕਟਾਈ ਕੀਤੇ ਨੂੰ 20 ਤੋਂ 25 ਦਿਨ ਹੋ ਚੁੱਕੇ ਹਨ ਉਹਨਾ ਕਿਸਾਨਾ ਦਾ ਝੋਨਾ ਅੱਜ ਵੀ ਮੰਡੀਆਂ ਵਿੱਚ ਪਿਆ ਰੁਲ ਰਿਹਾ ਹੈ ਅਤੇ ਕੁੰਭਕਰਨੀ ਨੀਂਦ ਸੁੱਤੀ ਪਈ।

ਮੁੱਖ ਮੰਤਰੀ ਪੰਜਾਬ ਦੀ ਅਪੀਲ ਉੱਪਰ ਪੂਸਾ 44 ਝੋਨਾਂ ਛੱਡ ਘੱਟ ਸਮਾਂ ਲੈਣ ਵਾਲੀਆ ਕਿਸਮਾਂ ਬੀਜਣ ਵਾਲੇ ਕਿਸਾਨ ਮੰਡੀਆਂ ਵਿੱਚ ਰਹੇ ਹਨ ਰੁਲ

ਭਗਵੰਤ ਮਾਨ ਸਰਕਾਰ ਵੱਲੋਂ 19 ਅਕਤੂਬਰ ਨੂੰ ਵੀ ਝੋਨੇ ਦੀ ਸਰਕਾਰੀ ਖਰੀਦ ਸੁਚੱਜੇ ਢੰਗ ਨਾਲ ਸ਼ੁਰੂ ਨਹੀਂ ਕਰਵਾਈ ਜਾ ਸਕੀ ਅਤੇ ਜੋ ਤਿਆਰੀਆਂ ਪੰਜਾਬ ਸਰਕਾਰ ਨੂੰ ਛੇ ਮਹੀਨੇ ਪਹਿਲਾਂ ਕਰਨੀਆਂ ਚਾਹੀਦੀਆਂ ਸਨ ਉਹ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਬਾਅਦ ਕੀਤੀਆਂ ਜਾ ਰਹੀਆਂ ਹਨ ਅਤੇ ਸਾਜਿਸ਼ਾਂ ਤਹਿਤ ਹੀ ਪੰਜਾਬ ਸਰਕਾਰ ਵੱਲੋ ਕੇਂਦਰ ਸਰਕਾਰ ਨਾਲ ਮਿਲੀਭੁਗਤ ਕਰਕੇ ਮੰਡੀ ਸਿਸਟਮ ਨੂੰ ਤੋੜਨ ਲਈ ਇੱਕ ਦੂਜੇ ਨੂੰ ਚਿੱਠੀਆਂ ਲਿਖਣ ਦੀ ਖੇਡ ਖੇਡੀ ਜਾ ਰਹੀ ਹੈ। Farmers Protest

ਜਗਜੀਤ ਸਿੰਘ ਡੱਲੇਵਾਲ ਨੇ ਅੱਗੇ ਗੱਲਬਾਤ ਕਰਦੇ ਹੋਏ ਕਿਹਾ ਕਿ ਸਰਕਾਰ ਦੀਆ ਗਲਤ ਨੀਤੀਆਂ ਕਾਰਨ ਹੀ ਕਿਸਾਨ ਮੰਡੀਆਂ ਵਿੱਚ ਰੁਲ ਰਿਹਾ ਅਤੇ ਪੰਜਾਬ ਸਰਕਾਰ ਵੱਲੋਂ ਪੂਸਾ 44 ਪਰਮਲ ਦੇ ਬਦਲ ਦੇ ਤੌਰ ’ਤੇ ਘੱਟ ਸਮਾਂ ਲੈਣ ਵਾਲੀਆ ਕਿਸਮਾਂ ਬੀਜਣ ਲਈ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਗਿਆ ਸੀ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਘੱਟ ਸਮੇਂ ਵਾਲੀਆਂ ਕਿਸਮਾਂ ਦਾ ਦਾਣਾ ਦਾਣਾ ਚੁੱਕਣ ਦਾ ਵਾਅਦਾ ਕੀਤਾ ਗਿਆ ਸੀ ਅਤੇ ਹੁਣ ਉਹਨਾਂ ਦੇ ਸਰਕਾਰੀ ਅਫਸਰ ਇਹ ਕਿਸਮਾਂ ਨਾ ਖਰੀਦਣ ਦੇ ਬਿਆਨ ਦੇ ਕੇ ਕਿਸਾਨਾ ਦੀ ਲੁੱਟ ਦਾ ਕਾਰਨ ਬਣ ਰਹੇ ਹਨ। Farmers Protest

ਸਰਕਾਰ ਕਿਸਾਨਾਂ ’ਤੇ ਪਰਾਲੀ ਸਾਡ਼ਨ ਦੇ ਕਰ ਰਹੀ ਹੈ ਪਰਚੇ ਦਰਜ | Farmers Protest

ਉਹਨਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਤੁਰੰਤ ਬਾਂਹ ਫੜਦੇ ਹੋਏ ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਹੋਈ ਫਸਲ ਦਾ ਦਾਣਾ ਦਾਣਾ ਚੁੱਕਣ ਦੇ ਪ੍ਰਬੰਧ ਨਾ ਕੀਤੇ ਤਾਂ ਫੇਰ ਜਥੇਬੰਦੀ ਮੀਟਿੰਗ ਕਰਕੇ ਸਖਤ ਪ੍ਰੋਗਰਾਮ ਉਲੀਕਣ ਲਈ ਮਜਬੂਰ ਹੋਵੇਗੀ। ਜਗਜੀਤ ਸਿੰਘ ਡੱਲੇਵਾਲ ਨੇ ਅੱਗੇ ਗੱਲਬਾਤ ਕਰਦਿਆਂ ਹੋਇਆ ਕਿਹਾ ਕਿ ਗ੍ਰੀਨ ਟ੍ਰਿਬਿਊਨਲ ਵੱਲੋਂ 2018 ਵਿੱਚ ਕਿਸਾਨਾਂ ਨੂੰ ਪਰਾਲੀ ਖੇਤਾਂ ਵਿੱਚ ਮਰਜ ਕਰਨ ਲਈ ਵਿੱਤੀ ਸਹਾਇਤਾ ਅਤੇ ਫਰੀ ਵਿੱਚ ਸੰਦ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਗਏ ਸਨ ਅਤੇ ਮਾਣਯੋਗ ਸੁਪਰੀਮ ਕੋਰਟ ਵੱਲੋਂ 2019 ਵਿੱਚ 100 ਰੁਪਏ ਪ੍ਰਤੀ ਕੁਇੰਟਲ ਝੋਨੇ ਉੱਪਰ ਬੋਨਸ ਦੇਣ ਦੇ ਸਰਕਾਰ ਨੂੰ ਹੁਕਮ ਦਿੱਤਾ ਗਏ ਸਨ ਪ੍ਰੰਤੂ ਪੰਜਾਬ ਸਰਕਾਰ ਕਿਸਾਨਾਂ ਨੂੰ ਮੁਆਵਜਾ ਅਤੇ ਸੰਦ ਮੁਹੱਈਆ ਕਰਵਾਉਣ ਦੀ ਬਜਾਏ ਆਪਣੀਆਂ ਨਕਾਮੀਆਂ ਲੁਕਾਉਣ ਲਈ ਕਿਸਾਨਾਂ ਉੱਪਰ ਪਰਾਲੀ ਸਾੜਨ ਦੇ ਪਰਚੇ ਦਰਜ ਕਰ ਰਹੀ ਹੈ ਜੋ ਕਿ ਅਤਿ ਨਿੰਦਣਯੋਗ ਹਨ।

ਇਹ ਵੀ ਪੜ੍ਹੋ: Longowal News: ਨਵੇਂ ਬਣੇ ਸਰਪੰਚ ਬਲਵੀਰ ਸਿੰਘ ਨੂੰ ਕੈਬਨਿਟ ਮੰਤਰੀ ਅਮਨ ਅਰੋਡ਼ਾ ਨੇ ਦਿੱਤੀ ਵਧਾਈ

ਕਿਸਾਨ ਆਗੂਆਂ ਨੇ ਅੱਗੇ ਗੱਲਬਾਤ ਕਰਦਿਆ ਹੋਇਆ ਕਿਹਾ ਕਿ ਪੰਜਾਬ ਸਰਕਾਰ ਫਸਲੀ ਵਿਭਿੰਨਤਾ ਦੀ ਗੱਲ ਕਰਦੀ ਹੈ ਪ੍ਰੰਤੂ ਕਿਸਾਨਾਂ ਨੂੰ ਆਲੂ ਬੀਜਣ ਲਈ ਡੀਏਪੀ ਖਾਦ ਨਹੀਂ ਮਿਲ ਰਹੀ ਅਤੇ 25 ਅਕਤੂਬਰ ਤੋਂ ਕਣਕ ਦਾਅ ਵਧੀਆ ਝਾੜ ਲੈਣ ਲਈ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੀ ਸਿਫਾਰਿਸ਼ ਅਨੁਸਾਰ ਕਣਕ ਦੀ ਬਿਜਾਈ ਸ਼ੁਰੂ ਹੋ ਜਾਣੀ ਹੈ ਪਰ ਜੋ DAP ਖਾਦ ਬਾਜ਼ਾਰ ਦੇ ਵਿੱਚੋਂ ਮਿਲਦੀ ਵੀ ਹੈ ਤਾਂ ਉਸ ਦੇ ਨਾਲ ਦੁਕਾਨਦਾਰਾਂ ਵੱਲੋਂ ਵਾਧੂ ਸਮਾਨ ਦਿੱਤਾ ਜਾ ਰਿਹਾ ਹੈ ਇਸ ਲਈ ਪੰਜਾਬ ਸਰਕਾਰ ਕੋ ਆਪਰੇਟਿਵ ਸੋਸਾਇਟੀਆਂ ਰਾਹੀਂ ਤੁਰੰਤ ਕਿਸਾਨਾਂ ਨੂੰ ਡੀਏਪੀ ਖਾਦ ਮੁਹੱਈਆ ਕਰਵਾਏ। Farmers Protest

ਇਸ ਮੌਕੇ ਉਹਨਾਂ ਨਾਲ: ਬੋੜ ਸਿੰਘ ਰੁਪਈਏ ਵਾਲਾ ਜਿਲਾ ਪ੍ਰਧਾਨ ਫਰੀਦਕੋਟ ਇੰਦਰਜੀਤ ਸਿੰਘ ਘਣੀਆ ਜ਼ਿਲ੍ਹਾ ਜਨਰਲ ਸਕੱਤਰ, ਸੁਖਚਰਨ ਸਿੰਘ ਬਲਾਕ ਪ੍ਰਧਾਨ ਗੋਲੇਵਾਲਾ, ਤੇਜਾ ਸਿੰਘ ਅਤੇ ਚਰਨਜੀਤ ਸਿੰਘ ਬਲਾਕ ਪ੍ਰਧਾਨ ਫਰੀਦਕੋਟ, ਨਾਇਬ ਸਿੰਘ ਸ਼ੇਰ ਸਿੰਘ ਵਾਲਾ ਬਲਾਕ ਪ੍ਰਧਾਨ ਸਾਦਿਕ ਆਦਿ ਕਿਸਾਨ ਆਗੂ ਹਾਜ਼ਰ ਸਨ।

LEAVE A REPLY

Please enter your comment!
Please enter your name here